ਅੰਮ੍ਰਿਤਸਰ: ਜ਼ਿਲ੍ਹੇ ਚ ਕੁਝ ਦਿਨ ਪਹਿਲਾਂ ਹੀ ਡੀਏਵੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਸੀ ਹਾਲਾਂਕਿ ਮਾਮਲੇ ਦੀ ਜਾਂਚ ਤੋਂ ਬਾਅਦ ਇਸ ਵਿੱਚ ਬੱਚਿਆ ਦੀ ਸ਼ਰਾਰਤ ਸਾਹਮਣੇ ਆਈ ਸੀ। ਅਜਿਹਾ ਹੀ ਇੱਕ ਹੋਰ ਮਾਮਲਾ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਤੋਂ ਸਾਹਮਣੇ ਆਈ ਜਿੱਥੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।
ਦੱਸ ਦਈਏ ਕਿ ਸੋਸ਼ਲ ਮੀਡੀਆ ਰਾਹੀ ਸਕੂਲ ਨੂੰ ਧਮਕੀ ਦਿੱਤੀ ਗਈ ਸੀ। ਜਾਂਚ ਦੌਰਾਨ ਪੁਲਿਸ ਨੂੰ ਦੋ ਵਿਅਕਤੀਆਂ ਦੇ ਨਾਂ ਸਾਹਮਣੇ ਸੀ ਜਿਨ੍ਹਾਂ ਵਿੱਚੋਂ ਇੱਕ ਨੂੰ ਕਾਬੂ ਕਰ ਲਿਆ ਗਿਆ ਹੈ। ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਬੱਚਿਆਂ ਨੂੰ ਸਮਾਰਟ ਫੋਨ ਨਾ ਦੋ ਜੇਕਰ ਦੇਣਾ ਹੈ ਤੇ ਬੱਚੇ ਉਪਰ ਪੁਰੀ ਨਿਗਰਾਨੀ ਰੱਖੋ।
ਮਿਲੀ ਜਾਣਕਾਰੀ ਮੁਤਾਬਿਕ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਬੰਧੀ ਮੈਸੇਜ ਆਇਆ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਹਰਕਤ ਵਿੱਚ ਆਉਂਦੇ ਹੋਏ ਸਕੂਲ ਦੇ ਬਾਹਰ ਚੌਕਸੀ ਵਧਾ ਦਿੱਤੀ ਗਈ।
ਮਾਮਲੇ ਸਬੰਧੀ ਡੀਸੀਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਪਰਿੰਗ ਡੇਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਜਿਸ ਦੇ ਚੱਲਦੇ ਉਨ੍ਹਾਂ ਨੇ ਆਪਣੇ ਪੁਲੀਸ ਅਧਿਕਾਰੀਆਂ ਦੀ ਡਿਊਟੀ ਲਗਾਈ ਜਿੱਥੇ ਚਲਦੇ ਜਾਂਚ ਵਿੱਚ ਸਾਹਮਣੇ ਹੈ ਕਿ 26 ਤਾਰੀਕ ਨੂੰ ਗਣਿਤ ਦੇ ਪੇਪਰ ਨੂੰ ਲੈ ਕੇ ਬੱਚਿਆਂ ਨੇ ਇਹ ਸਾਰਾ ਡਰਾਮਾ ਖੇਡਿਆ ਹੈ।
ਉਨ੍ਹਾਂ ਕਿਹਾ ਕਿ ਸੂਚਨਾ ਦੇ ਆਧਾਰ ’ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੋ ਬੰਦਿਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਦੀ ਸਿਮ ਸੀ ਉਨ੍ਹਾਂ ਵਿੱਚੋਂ ਇੱਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੂਜੇ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਡਰਾਮਾ ਪੇਪਰ ਨੂੰ ਪੋਸਟਪੋਨ ਕਰਵਾਉਣ ਨੂੰ ਲੈਕੇ ਕੀਤਾ ਗਿਆ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਦਿਨੀਂ ਡੀਏਵੀ ਸਕੂਲ ਦੇ ਬੱਚਿਆਂ ਵਲੋਂ ਵੀ ਇਹ ਡਰਾਮਾ ਖੇਡਿਆ ਗਿਆ ਸੀ। ਉਸ ਸਕੂਲ ਦੀ ਪ੍ਰਿੰਸੀਪਲ ਨੇ ਉਨ੍ਹਾਂ ਚਾਰ ਬੱਚਿਆਂ ਨੂੰ ਸਕੂਲੋਂ ਬਾਹਰ ਕੱਢ ਦਿੱਤਾ। ਉਨ੍ਹਾਂ ਕਿਹਾ ਕਿ ਪੁਲਿਸ ਪੂਰੀ ਸਖ਼ਤੀ ਨਾਲ ਇਹ ਮਸਲੇ ਨੂੰ ਨਜਿੱਠ ਰਹੀ ਹੈ, ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਜੋ ਦੋਸ਼ੀ ਪਾਇਆ ਉਸ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਪਣੇ ਬੱਚਿਆਂ ਨੂੰ ਸਮਾਰਟਫੋਨ ਨਾ ਦਿਓ ਜੇਕਰ ਦਿੰਦੇ ਹੋ ਤਾਂ ਉਨ੍ਹਾਂ ਉਪਰ ਨਿਗਰਾਨੀ ਰੱਖੋ ਉਹਨੂੰ ਚੈੱਕ ਕਰਦੇ ਰਹੋ ਤਾਂ ਜੋ ਇਹ ਪਤਾ ਚੱਲਦਾ ਰਹੇ ਕਿ ਤੁਹਾਡਾ ਬੱਚਾ ਕੋਈ ਗਲਤ ਕੰਮ ਤਾਂ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਜਿਹੜੇ ਬੱਚਿਆਂ ਨੂੰ ਇਹ ਕੀਤਾ ਗਿਆ ਹੈ ਉਹ ਬੱਚਿਆਂ ਨੂੰ ਅਸੀਂ ਬੁਲਾਇਆ ਗਿਆ ਉਨ੍ਹਾਂ ਵੱਲੋਂ ਜਾਅਲੀ ਇੰਸਟਾਗ੍ਰਾਮ ਤੇ ਆਈਡੀਆ ਬਣਾਈਆਂ ਗਈਆਂ ਹਨ ਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਬੁਲਾਇਆ ਗਿਆ ਹੈ।
ਇਹ ਵੀ ਪੜੋ: ਵਿਦੇਸ਼ ਗਈ ਲੜਕੀ ਧੋਖੇ ਦਾ ਹੋਈ ਸ਼ਿਕਾਰ, ਪਿਓ ਨੇ ਘਰ ਗਿਰਵੀ ਰੱਖ ਧੀ ਲਿਆਂਦੀ ਵਾਪਸ