ਨਵਾਂ ਸ਼ਹਿਰ: ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਐਤਵਾਰ ਨੂੰ ਦੂਸਰੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਹਰਭਜਨ ਸਿੰਘ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੇ ਸੰਪਰਕ ਵਿੱਚ ਰਿਹਾ ਸੀ।
ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ। ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਦਮ ਤੋੜਿਆ। ਇਹ ਮਰੀਜ਼ ਸ਼ੂਗਰ ਅਤੇ ਹਾਈਪਰਟੈਂਸ਼ਨ ਦਾ ਪੀੜਤ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਮੋਰਾਂਵਾਲੀ ਪਿੰਡ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਕਰੀਬ 38 ਹੋ ਗਈ ਹੈ ਜਿਨ੍ਹਾਂ ਵਿਚੋਂ ਹੁਣ 2 ਦੀ ਮੌਤ ਹੋ ਗਈ ਹੈ।
ਕੋਵਿਡ-19 ਨੂੰ ਲੈ ਕੇ ਪੰਜਾਬ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 977 ਅਤੇ ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 38 ਦੱਸੀ ਗਈ ਹੈ ਅਤੇ 749 ਮਰੀਜ਼ ਨੈਗੇਟਿਵ ਪਾਏ ਗਏ ਹਨ।