ਅੰਮ੍ਰਿਤਸਰ: ਸ਼ਹਿਰ ਦੇ ਪਿੰਡ ਲੋਪੋਕੇ ਵਿਖੇ ਇੱਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਚੋਗਾਵਾਂ ਵਾਸੀ ਵਜੋਂ ਹੋਈ ਹੈ। ਮ੍ਰਿਤਕ ਪਿੰਡ ਲੋਪੋਕੇ ਵਿੱਚ ਸਥਿਤ ਐਚਡੀਐਫਸੀ ਬੈਂਕ ਵਿੱਚ ਬਤੌਰ ਸਿਕਉਰਟੀ ਗਾਰਡ ਨੌਕਰੀ ਕਰਦਾ ਸੀ।
ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਅੰਮ੍ਰਿਤ ਰਾਤ ਦੇ ਸਮੇਂ ਆਪਣੀ ਡਿਊਟੀ ਉੱਤੇ ਗਿਆ ਸੀ ਪਰ ਸਵੇਰੇ ਉਹ ਘਰ ਵਾਪਸ ਨਹੀਂ ਆਇਆ। ਜਦ ਪਰਿਵਾਰਕ ਮੈਂਬਰ ਉਸ ਨੂੰ ਮਿਲਣ ਬੈਂਕ ਗਏ ਤਾਂ ਉਸ ਨੇ ਕਿਹਾ ਕਿ ਉਸ ਦੀ ਸਰਵਿਸ ਰਾਈਫਲ ਨਹੀਂ ਮਿਲ ਰਹੀ ਹੈ। ਸ਼ਾਮ ਤੱਕ ਜਦ ਅੰਮ੍ਰਿਤ ਘਰ ਨਹੀਂ ਪੁੱਜਾ ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਨੂੰ ਪਿੰਡ ਦੇ ਖੇਤਾਂ ਵਿੱਚ ਉਸ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਨੇ ਆਪਣੀ 12 ਬੋਰ ਦੀ ਸਰਵਿਸ ਰਾਈਫਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।
ਹੋਰ ਪੜ੍ਹੋ :COVID-19: ਗੁਰਦਾਸਪੁਰ 'ਚ ਮਿਲਿਆ ਇੱਕ ਸ਼ੱਕੀ ਮਰੀਜ਼
ਇਸ ਮਾਮਲੇ ਬਾਰੇ ਦੱਸਦੇ ਹੋਏ ਪੁਲਿਸ ਅਧਿਕਾਰੀ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਇੱਕ ਨੌਜਵਾਨ ਵੱਲੋਂ ਪਿੰਡ ਲੋਪੋਕੇ ਵਿੱਚ ਖ਼ੁਦਕੁਸ਼ੀ ਕਰਨ ਦੀ ਸੂਚਨਾ ਮਿਲੀ। ਪੁਲਿਸ ਨੇ ਮੌਕੇ ਉੱਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਧਿਕਾਰੀ ਨੇ ਦੱਸਿਆ ਕਿ ਹਾਲੇ ਤੱਕ ਮ੍ਰਿਤਕ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਕਾਰਨਾ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਦੇ ਬਿਆਨਾਂ ਮੁਤਾਬਕ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।