ਅੰਮ੍ਰਿਤਸਰ: ਟੋਕੀਓ ਓਲੰਪਿਕ 2020 ਚ ਭਾਰਤੀ ਹਾਕੀ ਟੀਮ ਭਾਰਤੀ ਹਾਕੀ ਟੀਮ ਦੇ 11 ਮੈਂਬਰ ਅਤੇ ਮਹਿਲਾ ਹਾਕੀ ਟੀਮ ਦੀ ਮੈਂਬਰ ਗੁਰਜੀਤ ਕੌਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਖਿਡਾਰੀਆਂ ਨੂੰ ਐਸਜੀਪੀਸੀ ਦੀ ਪ੍ਰਧਾਨ ਜਗੀਰ ਕੌਰ ਦੁਆਰਾ ਸਨਮਾਨਿਤ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਾਰੇ ਖਿਡਾਰੀਆਂ ਦਾ ਖਿਡਾਰੀਆਂ ਦਾ ਸਿਰਪਾਓ, ਸਨਮਾਨ ਚਿੰਨ੍ਹ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਰ ਇੱਕ ਖਿਡਾਰੀ ਨੂੰ ਪੰਜ ਲੱਖ ਰੁਪਏ ਅਤੇ ਕੁੱਲ ਇੱਕ ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।
ਦੂਜੇ ਪਾਸੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਨੇ ਆਪਣੇ ਦੇਸ਼ ਅਤੇ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਨੌਜਵਾਨ ਉਨ੍ਹਾਂ ਤੋਂ ਪ੍ਰੇਰਿਤ ਹੋ ਕੇ ਖੇਡਾਂ ਵੱਲ ਨੂੰ ਜਾਣਗੇ। ਦੂਜੇ ਪਾਸੇ ਹਾਕੀ ਖਿਡਾਰਨ ਗੁਰਜੀਤ ਕੌਰ ਨੇ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਧੀਆਂ ਨੂੰ ਖੇਡਾਂ ਵੱਲ ਵਧਣ ਦੇਣ ਤਾਂ ਜੋ ਉਹ ਆਪਣੇ ਦੇਸ਼ ਅਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ।