ETV Bharat / city

SGPC ਨੇ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਕੀਤੀਆਂ ਸੁਸ਼ੋਭਿਤ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਅੰਮ੍ਰਿਤਸਰ 'ਚ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ 'ਚ 18 ਸਿੱਖ ਗੱਦਰੀ ਯੋਧਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਹ ਤਸਵੀਰਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਇਆਂ ਗਈਆਂ ਹਨ। ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਣੇ ਕਈ ਆਗੂ ਮੌਜੂਦ ਰਹੇ।

ਗਦਰੀ ਯੋਧਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
ਗਦਰੀ ਯੋਧਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
author img

By

Published : Jan 11, 2020, 11:55 PM IST

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਮੁਤਾਬਕ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ 18 ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ।

ਇਸ ਮੌਕੇ ਐਸਜੀਪਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਅੰਤ੍ਰਿੰਗ ਕਮੇਟੀ, ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਅਤੇ ਗਦਰੀ ਬਾਬਿਆਂ ਦੇ ਪਰਿਵਾਰ ਮੈਂਬਰ ਮੌਜੂਦ ਸਨ। ਇਸ ਮੌਕੇ ਗਦਰੀ ਬਾਬਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਤ ਕੀਤਾ ਗਿਆ।

ਗਦਰੀ ਯੋਧਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਇਸ ਨਾਲ ਗਦਰੀ ਬਾਬਿਆਂ ਦੀ ਦੇਣ ਨੂੰ ਸਿੱਖ ਜਗਤ ਵੱਲੋਂ ਵੱਡਾ ਸਨਮਾਨ ਪ੍ਰਾਪਤ ਹੋਇਆ ਹੈ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕੀਤਾ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ।

ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਗਦਰੀ ਯੋਧਿਆਂ ਅਤੇ ਬੱਬਰ ਅਕਾਲੀ ਲਹਿਰ ਦਾ ਇਤਿਹਾਸ ਸ਼੍ਰੋਮਣੀ ਕਮੇਟੀ ਵੱਲੋਂ ਛਪਵਾ ਕੇ ਸੰਗਤਾਂ ਤੱਕ ਪਹੁੰਚਾਉਣ ਦਾ ਐਲਾਨ ਕੀਤਾ। ਭਾਈ ਲੌਂਗੋਵਾਲ ਨੇ ਆਖਿਆ ਕਿ ਸਿੱਖ ਗਦਰੀ ਯੋਧਿਆਂ ਨੇ ਦੇਸ਼ ਦੀ ਅਜ਼ਾਦੀ ਦੇ ਨਾਲ-ਨਾਲ ਵਿਦੇਸ਼ਾਂ ਦੀ ਧਰਤੀ ’ਤੇ ਮਨੁੱਖੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਲੜਾਈ ਲੜੀ ਹੈ।

ਉਨ੍ਹਾਂ ਕਿਹਾ ਕਿ ਖ਼ਾਸਕਰ ਕੈਨੇਡਾ ਅੰਦਰ ਨਸਲੀ ਵਿਤਕਰੇ ਖਿਲਾਫ਼ ਸਿੱਖ ਗਦਰੀ ਬਾਬਿਆਂ ਨੇ ਜ਼ੋਰਦਾਰ ਅਵਾਜ਼ ਉਠਾਈ ਸੀ। ਆਪਣੇ ਇਨ੍ਹਾਂ ਪੁਰਖਿਆਂ ਦੀ ਦੇਣ ਸਦਕਾ ਹੀ ਵਿਦੇਸ਼ਾਂ ਅੰਦਰ ਸਿੱਖ ਉੱਚ ਮੁਕਾਮ ਹਾਸਲ ਕਰ ਰਹੇ ਹਨ। ਸਿੱਖਾਂ ਨੂੰ ਆਪਣੇ ਇਨ੍ਹਾਂ ਯੋਧਿਆਂ ਦੀ ਦੇਣ ’ਤੇ ਮਾਣ ਹੈ ਅਤੇ ਸਦਾ ਰਹੇਗਾ।

Intro:ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
ਵਿਸ਼ੇਸ਼ ਕੌਮਾਂਤਰੀ ਸਮਾਗਮ ਦੌਰਾਨ ਸਿੱਖ ਗਦਰੀ ਯੋਧਿਆਂ ਦੇ ਪਰਿਵਾਰਕ ਮੈਂਬਰ ਸਨਮਾਨਿਤ
ਸ਼੍ਰੋਮਣੀ ਕਮੇਟੀ ਵੱਲੋਂ ਛਾਪਿਆ ਜਾਵੇਗਾ ਸਿੱਖ ਗਦਰੀ ਬਾਬਿਆਂ ਤੇ ਬੱਬਰ ਅਕਾਲੀ ਲਹਿਰ ਦਾ ਇਤਿਹਾਸ-ਭਾਈ ਲੌਂਗੋਵਾਲ
anker : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ 18 ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ। ਇਸ ਨਾਲ ਗਦਰੀ ਬਾਬਿਆਂ ਦੀ ਦੇਣ ਨੂੰ ਸਿੱਖ ਜਗਤ ਵੱਲੋਂ ਵੱਡਾ ਸਨਮਾਨ ਪ੍ਰਾਪਤ ਹੋਇਆ ਹੈ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਿਭਾਈ। ਇਸBody:ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ।
ਇਸੇ ਦੌਰਾਨ ਇਨ੍ਹਾਂ ਗਦਰੀ ਬਾਬਿਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਦਾਸ ਹਾਲ ਵਿਖੇ ਆਯੋਜਿਤ ਕੀਤੇ ਗਏ ਇਕ ਕੌਮਾਂਤਰੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਕੌਮਾਂਤਰੀ ਸਮਾਗਮ ਵਿਚ ਉਚੇਚੇ ਤੌਰ ’ਤੇ ਕੈਨੇਡਾ ਤੋਂ ਕਰੀਬ 50 ਮੈਂਬਰੀ ਜਥਾ ਵੀ ਸ਼ਾਮਲ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਨ ਦੌਰਾਨ ਗਦਰੀ ਯੋਧਿਆਂ ਅਤੇ ਬੱਬਰ ਅਕਾਲੀ ਲਹਿਰ ਦਾ ਇਤਿਹਾਸ ਸ਼੍ਰੋਮਣੀ ਕਮੇਟੀ ਵੱਲੋਂ ਛਪਵਾ ਕੇ ਸੰਗਤਾਂ ਤੱਕ ਪਹੁੰਚਾਉਣ ਦਾ ਐਲਾਨ ਕੀਤਾ। ਭਾਈ ਲੌਂਗੋਵਾਲ ਨੇ ਆਖਿਆ ਕਿ ਸਿੱਖ ਗਦਰੀ ਯੋਧਿਆਂ ਨੇ ਦੇਸ਼ ਦੀ ਅਜ਼ਾਦੀ ਦੇ ਨਾਲ-ਨਾਲ ਵਿਦੇਸ਼ਾਂ ਦੀ ਧਰਤੀ ’ਤੇ ਮਨੁੱਖੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਲੜਾਈ ਲੜੀ।Conclusion:ਉਨ੍ਹਾਂ ਕਿਹਾ ਕਿ ਖ਼ਾਸਕਰ ਕੈਨੇਡਾ ਅੰਦਰ ਨਸਲੀ ਵਿਤਕਰੇ ਖਿਲਾਫ਼ ਸਿੱਖ ਗਦਰੀ ਬਾਬਿਆਂ ਨੇ ਜ਼ੋਰਦਾਰ ਅਵਾਜ਼ ਉਠਾਈ ਸੀ। ਆਪਣੇ ਇਨ੍ਹਾਂ ਪੁਰਖਿਆਂ ਦੀ ਦੇਣ ਸਦਕਾ ਹੀ ਵਿਦੇਸ਼ਾਂ ਅੰਦਰ ਸਿੱਖ ਉੱਚ ਮੁਕਾਮ ਹਾਸਲ ਕਰ ਰਹੇ ਹਨ। ਸਿੱਖਾਂ ਨੂੰ ਆਪਣੇ ਇਨ੍ਹਾਂ ਯੋਧਿਆਂ ਦੀ ਦੇਣ ’ਤੇ ਮਾਣ ਹੈ ਅਤੇ ਸਦਾ ਰਹੇਗਾ। ਜਿਥੇ ਦੇਸ਼ ਦੀ ਅਜ਼ਾਦੀ ਵਿਚ ਸਿੱਖਾਂ ਦੇ ਯੋਗਦਾਨ ’ਤੇ ਚਾਨਣਾ ਪਾਇਆ, ਉਥੇ ਹੀ ਵਿਦੇਸ਼ਾਂ ਵਿਚ ਮਨੁੱਖੀ ਸਰੋਕਾਰਾਂ ਅਤੇ ਹੱਕਾਂ ਲਈ ਲੜਨ ਵਾਲੇ ਸਿੱਖ ਗਦਰੀ ਯੋਧਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਅਹਿਮ ਫੈਸਲਾ ਦੱਸਿਆ। ਸਾਰਿਆਂ ਨੇ ਇਕਸੁਰ ਵਿਚ ਅੱਜ ਦੇ ਦਿਨ ਨੂੰ ਯਾਦਗਾਰੀ ਦਿਨ ਕਿਹਾ ਅਤੇ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦਾ ਕੈਨੇਡਾ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਵੀ ਕੈਨੇਡਾ ਤੋਂ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਬਾਈਟ : ਭਾਈ ਗੋਬਿੰਦ ਸਿੰਘ ਲੌਂਗੋਵਾਲਪ੍ਰਧਾਨ ਐਸਜੀਪੀਸੀ
ਬਾਈਟ : ਸੁੱਖ ਧਾਲੀਵਾਲ
ETV Bharat Logo

Copyright © 2025 Ushodaya Enterprises Pvt. Ltd., All Rights Reserved.