ਅੰਮ੍ਰਿਤਸਰ: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਸ਼ਤਾਬਦੀ ਨੂੰ ਵੱਡੇ ਪੱਧਰ ’ਤੇ ਮਨਾਏ ਜਾਣ ’ਤੇ ਸ਼ਲਾਘਾ ਵੀ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਗੁਰੂਆਂ ਦੇ ਪ੍ਰਕਾਸ਼ ਪੂਰਬ ਨਾ ਮਨਾਉਣ ਕਾਰਨ ਦੇਸ਼ਾ ਵਿਦੇਸ਼ਾਂ ਚ ਬੈਠੀ ਸਿੱਖ ਸੰਗਤ ਦੇ ਮਨਾਂ ਨੂੰ ਠੇਸ ਪਹੁੰਚੀ ਹੈ।
ਬੰਦੀ ਸਿੰਘਾਂ ਨੂੰ ਕੀਤਾ ਜਾਵੇ ਰਿਹਾਅ: ਭਾਈ ਮਨਜੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪਿਛਲੇ ਲੰਮੇ ਸਮੇਂ ਤੋਂ ਚਲੱ ਰਹੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲੇ ’ਤੇ ਜਲਦ ਧਿਆਨ ਦੇ ਕੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਭਾਈ ਮਨਜੀਤ ਸਿੰਘ ਨੇ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਵਿੱਚ ਸਿੱਖ ਸੰਗਤਾਂ ਦੇ ਮਨਾਂ ਨੂੰ ਕਾਫੀ ਠੇਸ ਪੁਹੰਚੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਧਰਤੀ ਹੈ ਇਸ ਧਰਤੀ ਤੇ ਕਈ ਸੂਰਮੇ ਤੇ ਜੋਧੇ ਪੈਦਾ ਹੋਏ ਹਨ। ਪਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਪ੍ਰਕਾਸ਼ ਪੂਰਬ ਮੌਕੇ ਨਾ ਕੋਈ ਸਮਾਗਮ ਕੀਤੇ ਗਏ ਨਾ ਹੀ ਸਰਕਾਰੀ ਛੁੱਟੀ ਕੀਤੀ ਗਈ ਜੋ ਕਿ ਕਾਫੀ ਨਿੰਦਣਯੋਗ ਹੈ।
ਭਾਈ ਮਨਜੀਤ ਸਿੰਘ ਨੇ ਭਗਵੰਤ ਮਾਨ ਸਰਕਾਰ ਨੂੰ ਕਿਹਾ ਕਿ ਮਾਨ ਸਰਕਾਰ ਦਾ ਫਰਜ ਬਣਦਾ ਸੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੂਰਬ ਮਨਾਉਣਾ ਚਾਹੀਦਾ ਸੀ ਕਿਊਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੇ ਦਿੱਲੀ ਵਿਚ ਜਾ ਕੇ ਹਿੰਦੂਆਂ ਦੀ ਰੱਖਿਆ ਕੀਤੀ ਸੀ ਤੇ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਹ ਦੋ ਦਿਨ ਦਾ ਪ੍ਰੋਗਰਾਮ ਲਾਲ ਕਿਲ੍ਹੇ ’ਤੇ ਮਨਾ ਸਕਦੀ ਹੈ ਤੇ ਪੰਜਾਬ ਸਰਕਾਰ ਨੂੰ ਵੀ ਆਪਣਾ ਯੋਗਦਾਨ ਦੇਣਾ ਚਾਹੀਦਾ। ਉਨ੍ਹਾਂ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ ਵੀ ਕੀਤੀ।
ਇਹ ਵੀ ਪੜੋ: ਬਾਰਦਾਨੇ ਦੀ ਘਾਟ ਨੂੰ ਲੈਕੇ ਧਰਨਾ ਪ੍ਰਦਰਸ਼ਨ