ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋ ਵੱਖ ਵੱਖ ਮੁੱਦਿਆ ’ਤੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਵਿੱਚ ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੁਕਮ ਦਿੱਤਾ ਗਿਆ ਹੈ ਕਿ ਉਨ੍ਹਾਂ ਇਸ ਮਾਮਲੇ ਸਬੰਧੀ 11 ਤਰੀਕ ਨੂੰ 3 ਖ਼ਾਲਸਾ ਪੰਥ ਨੂੰ ਅਪੀਲ ਕੀਤੀ ਹੈ ਕਿ 11 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਇਕੱਠ ਕੀਤਾ ਜਾਵੇਗਾ ਅਤੇ ਪੰਥਕ ਜਥੇ ਨਾਲ ਵਿਚਾਰ ਵਟਾਂਦਰਾ ਕਰਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਕੋਈ ਸਖ਼ਤ ਫ਼ੈਸਲਾ ਵੀ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਿਛਲੇ ਲੰਮੇ ਸਮੇਂ ਤੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨਸ਼ੀਲ ਹੈ, ਜਦਕਿ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕਿਸ਼ੋਰੀ ਲਾਲ ਨੂੰ ਚਾਰ ਵਾਰ ਪੈਰੋਲ ਦੇ ਸਕਦੀ ਹੈ ਪਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਆਪਣੀ ਸਜਾ ਪੂਰੀ ਕਰ ਚੁੱਕੇ ਹਨ। ਇਸ ਤੋਂ ਬਾਅਦ ਵੀ ਦਿੱਲੀ ਸਰਕਾਰ ਵੱਲੋਂ ਉਨ੍ਹਾਂ ਦੀ ਰਿਹਾਈ ਦਾ ਫੈਸਲਾ ਲਟਕਾਇਆ ਜਾਣਾ ਕੇਜਰੀਵਾਲ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ।
ਉੱਥੇ ਹੀ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਕਾਲਕਾ ਅੰਮ੍ਰਿਤਸਰ ਪੁੱਜੇ ਸਨ, ਜਿਥੇ ਉਨ੍ਹਾਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਬਿਆਨ ਦਿੱਤੇ ਗਏ, ਜਿਸ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਨਾ ਜੀ ਦੇ ਸਿਰਸਾ ਅਤੇ ਕਾਲਕਾ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਨਿਸ਼ਾਨ ਹੇਠਾਂ ਹੀ ਚੋਣ ਲੜਦੇ ਰਹੇ ਹਨ, ਜਿਸ ਕਾਰਨ ਉਹ ਜਿੱਤਦੇ ਆ ਰਹੇ ਹਨ ਅਤੇ ਦਿੱਲੀ ਕਮੇਟੀ ਦਾ ਪ੍ਰਬੰਧ ਪਿਛਲੇ 10 ਸਾਲਾਂ ਤੋਂ ਅਕਾਲੀ ਦਲ ਦੀ ਅਗਵਾਈ 'ਚ ਵਧੀਆ ਚੱਲ ਰਿਹਾ ਹੈ,ਅੱਜ ਹੁਣ ਉਹ ਸ਼੍ਰੋਮਣੀ ਕਮੇਟੀ ਉਪਰ ਇਲਜ਼ਾਮ ਲਗਾ ਰਹੇ ਹਨ ਜੋ ਕਿ ਨਿੰਦਣਯੋਗ ਹੈ।
ਉੱਥੇ ਹੀ ਉਨ੍ਹਾਂ ਦੱਸਿਆ ਕਿ ਐਸਜੀਪੀਸੀ ਪ੍ਰਧਾਨ ਸਿੱਖ ਐਪਲੀਕੇਸ਼ਨ ਵਿੱਚ ਗੁਰਬਾਣੀ ਦੀਆਂ ਤਰੁਟੀਆਂ ਦੂਰ ਕਰਕੇ ਆਪਣੀ ਐਪ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨ ਕਰਵਾਉਣ ਲਈ, ਸ੍ਰੀ ਹਰਿਮੰਦਰ ਸਾਹਿਬ ਵਿਖੇ ਤੰਤੀ ਸਾਤ ਵਾਲੇ ਕੀਰਤਨ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ, ਜਿਸ ਵਿੱਚ ਰੋਜ਼ਾਨਾ ਇੱਕ ਜਥਾ ਤੰਤੀ ਸਾਜ਼ਾਂ ਨਾਲ ਕੀਰਤਨ ਕਰਨਗੇ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਵੱਖ-ਵੱਖ ਬਿੱਲਾਂ ਦੀ ਬਕਾਇਆ ਤਨਖ਼ਾਹ ਦੋ ਹਫ਼ਤਿਆਂ ਵਿੱਚ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ, ਸਕੂਲਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਲਈ ਉਪਰਾਲੇ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਜੋ ਕਿ ਦੋ ਹਫ਼ਤਿਆਂ ਵਿੱਚ ਸ਼ੁਰੂ ਹੋ ਗਿਆ ਹੈ, ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਸੁਸ਼ੋਭਿਤ ਕਰਨ ਲਈ ਗੁਰਦੁਆਰਾ ਰਾਮਸਰ ਸਾਹਿਬ ਵਿੱਚ ਦੋ ਕਮਰੇ ਤਿਆਰ ਕੀਤੇ ਗਏ ਹਨ।
ਇਹ ਵੀ ਪੜੋ: ਪੰਜਾਬ ਦੇ ਮਸਲਿਆਂ ਨੂੰ ਲੈਕੇ ਭਾਜਪਾ ਨੇ ਘੇਰੀ ਮਾਨ ਸਰਕਾਰ , ਕਹੀਆਂ ਵੱਡੀਆਂ ਗੱਲਾਂ