ETV Bharat / city

ਸਰਾਵਾਂ ’ਤੇ GST ਮਾਮਲਾ: 'ਕੇਂਦਰ ਦੇ ਫੈਸਲੇ ਨਾਲ ਸਿੱਖ ਸੰਗਤਾਂ ’ਚ ਖੁਸ਼ੀ ਦੀ ਲਹਿਰ' - ਜੀਐਸਟੀ ਲਗਾਉਣ ਦਾ ਫ਼ੈਸਲਾ ਵਾਪਸ

ਕੇਂਦਰ ਸਰਕਾਰ ਵੱਲੋਂ ਗੁਰਧਾਮਾਂ ਦੀਆਂ ਸਰਾਵਾਂ ’ਤੇ ਜਿਹੜਾ ਜੀਐਸਟੀ ਟੈਕਸ ਲਗਾਇਆ ਜਾ ਰਿਹਾ ਸੀ ਉਹ ਫਰਮਾਨ ਵਾਪਸ ਲਿਆ ਹੈ। ਇਸ ਫੈਸਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ।

ਸਰਾਵਾਂ ’ਤੇ GST ਮਾਮਲਾ
ਸਰਾਵਾਂ ’ਤੇ GST ਮਾਮਲਾ
author img

By

Published : Aug 6, 2022, 10:11 AM IST

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਰਾਵਾਂ ’ਤੇ ਜੀਐੱਸਟੀ ਲਗਾਈ ਗਈ ਸੀ ਜਿਸ ਦੀ ਸਖਤ ਸ਼ਬਦਾਂ ਵਿਚ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤਾਂ ਵੱਲੋਂ ਨਿੰਦਿਆ ਕੀਤੀ ਜਾ ਰਹੀ ਸੀ ਉਸ ਦੇ ਚੱਲਦੇ ਕੇਂਦਰ ਸਰਕਾਰ ਵੱਲੋਂ ਜੀਐਸਟੀ ਲਗਾਉਣ ਦਾ ਫ਼ੈਸਲਾ ਵਾਪਸ ਲੈ ਲਿਆ ਹੈ।

ਇਸ ਮੌਕੇ ਗੱਲਬਾਤ ਕਰਦੇ ਹੋਏ ਐਡੀਸ਼ਨਲ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਭਾਰਤ ਸਰਕਾਰ ਵੱਲੋਂ ਇਕ ਨੋਟਿਸ ਜਾਰੀ ਕੀਤਾ ਗਿਆ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਆਉਂਦੀਆਂ ਸਰਾਵਾਂ ਦੇ ਉੱਤੇ ਜਿਹੜਾ ਜੀਐਸਟੀ ਟੈਕਸ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ ਇਸ ਫੈਸਲੇ ਨੂੰ ਸਿੱਖ ਸੰਗਤ ਤੇ ਸ਼੍ਰੋਮਣੀ ਕਮੇਟੀ ਦੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਸੀ ਤੇ ਦੇਸ਼ ਵਿਦੇਸ਼ ਵਿਚ ਬੈਠੀਆਂ ਸੰਗਤਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਕਾਫੀ ਰੋਸ ਪ੍ਰਗਟ ਕੀਤਾ ਗਿਆ।

ਕੇਂਦਰ ਦੇ ਫੈਸਲੇ ਦਾ SGPC ਨੇ ਕੀਤਾ ਸਵਾਗਤ

ਉਨ੍ਹਾਂ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਵੱਲੋਂ ਇਕ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਗੁਰੂਧਾਮਾਂ ਦੇ ਅਧੀਨ ਆਉਂਦੀਆਂ ਕੋਈ ਵੀ ਸਰਾਵਾਂ ਜਾਂ ਲੰਗਰਹਾਲ ਹਨ ਉਨ੍ਹਾਂ ਤੇ ਜੀਐੱਸਟੀ ਟੈਕਸ ਨਹੀਂ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੇ ਰੋਸ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਜਿਹੜਾ ਇਹ ਫ਼ੈਸਲਾ ਵਾਪਸ ਲਿਆ ਹੈ ਜੋ ਕਿ ਬਹੁਤ ਹੀ ਚੰਗਾ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਦੇਰ ਆਏ ਦਰੁਸਤ ਆਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਫੈਸਲੇ ਦਾ ਸਵਾਗਤ ਕਰਦੀ ਹੈ।

ਸਰਾਵਾਂ ’ਤੇ GST ਮਾਮਲਾ
ਸਰਾਵਾਂ ’ਤੇ GST ਮਾਮਲਾ

ਉਨ੍ਹਾਂ ਕਿਹਾ ਕਿ ਗੁਰੂ ਘਰ ਆਉਣ ਵਾਲੀਆਂ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਲਈ ਸ਼ਰਧਾ ਭਾਵਨਾ ਨਾਲ ਗੁਰੂ ਘਰ ਆਉਂਦੀ ਹੈ ਤੇ ਉਨ੍ਹਾਂ ਦੇ ਠਹਿਰਨ ਤੇ ਆਰਾਮ ਲਈ ਇਹ ਸਰਾਵਾਂ ਅਤੇ ਲੰਗਰ ਹਾਲ ਬਣਾਏ ਜਾਂਦੇ ਹਨ ਜਿਸ ਦੇ ਚੱਲਦੇ ਕੇਂਦਰ ਸਰਕਾਰ ਵੱਲੋਂ ਜਿਹੜਾ ਇਹ ਫ਼ੈਸਲਾ ਵਾਪਸ ਲਿਆ ਹੈ ਇਸ ਨਾਲ ਸਿੱਖਾਂ ਦੇ ਮਨਾਂ ਵਿਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੇਗੀ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਸਰਾਵਾਂ ਤੇ 12 ਫੀਸਦ ਜੀਐਸਟੀ ਨੂੰ ਲੈ ਕੇ ਕੇਂਦਰ ਸਰਕਾਰ ਨੇ ਸਪਸ਼ਟੀਕਰਨ ਦਿੱਤਾ ਸੀ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਅੰਦਰ ਆਉਂਦੀਆਂ ਤਿੰਨ ਸਰਾਵਾਂ ’ਤੇ ਕੋਈ ਵੀ ਟੈਕਸ ਨਹੀਂ ਲਗਾਇਆ ਹੈ। ਨਾ ਹੀ ਇਸ ਸਬੰਧੀ ਕੋਈ ਨੋਟਿਸ ਕਮੇਟੀ ਨੂੰ ਭੇਜਿਆ ਹੈ।

ਇਹ ਵੀ ਪੜੋ: ਮਾਡਰਨ ਜੇਲ੍ਹ ਕਿੱਥੋਂ ਆ ਰਿਹੈ ਨਸ਼ਾ ! ਡੋਪ ਟੈਸਟ ‘ਚ 45 ਫੀਸਦੀ ਕੈਦੀ ਪਾਜ਼ੀਟਿਵ

ETV Bharat Logo

Copyright © 2024 Ushodaya Enterprises Pvt. Ltd., All Rights Reserved.