ETV Bharat / city

ਕੇਸ ਕਤਲ ਮਾਮਲੇ 'ਤੇ ਬੋਲੋ ਸ਼੍ਰੋਮਣੀ ਕਮੇਟੀ ਪ੍ਰਧਾਨ- ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ਼ ਸਰਕਾਰ ਕਰੇ ਸਖ਼ਤ ਕਾਰਵਾਈ - ਹਰਜਿੰਦਰ ਸਿੰਘ ਧਾਮੀ

ਇਸ ਮਾਮਲੇ ਨੂੰ ਦੇਖਦਿਆ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਿਹਾ ਗਿਆ ਕਿ ਜਾਂਚ ਕਰਵਾ ਕੇ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

sgps head Harjinder singh dhami bathinda jail case Govt to take stern action against culprits
ਕੇਸ ਕਤਲ ਮਾਮਲੇ 'ਤੇ ਬੋਲੋ ਸ਼੍ਰੋਮਣੀ ਕਮੇਟੀ ਪ੍ਰਧਾਨ- ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ਼ ਸਰਕਾਰ ਕਰੇ ਸਖ਼ਤ ਕਾਰਵਾਈ
author img

By

Published : Jul 3, 2022, 2:46 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਸਰਕਾਰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰੇ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੀ ਆਪਣੇ ਪੱਧਰ 'ਤੇ ਇਸ ਦੀ ਜਾਂਚ ਕਰਵਾਏਗੀ ਅਤੇ ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਕੇਸ ਸਿੱਖ ਰਹਿਣੀ ਦਾ ਅਹਿਮ ਅੰਗ ਹਨ ਅਤੇ ਸਿੱਖ ਕੇਸਾਂ ਨੂੰ ਜਾਨ ਤੋਂ ਵੱਧ ਪਿਆਰ ਕਰਦਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨ ਦੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਕੇਸ ਕਤਲ ਕਰ ਦਿੱਤੇ ਗਏ। ਪੰਜਾਬ ਵਿੱਚ ਵਾਪਰੀ ਅਜਿਹੀ ਘਟਨਾ ਬੇਹੱਦ ਗੰਭੀਰ 'ਤੇ ਚਿੰਤਾਜਨਕ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਡੁੰਗਾਈ ਨਾਲ ਜਾਂਚ ਕਰਵਾ ਕੇ ਦੋਸ਼ੀ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਅਜਿਹੀ ਅਨੈਤਕ ਹਰਕਤ ਦੀ ਹਿੰਮਤ ਨਾ ਕਰ ਸਕੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੀ ਆਪਣੇ ਪੱਧਰ 'ਤੇ ਪ੍ਰਚਾਰਕਾਂ ਰਾਹੀਂ ਇਸ ਦੀ ਪੜਤਾਲ ਕਰਵਾਏਗੀ। ਜਿਸ ਲਈ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਆਦੇਸ਼ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੜਤਾਲ ਦੀ ਰਿਪੋਰਟ ਅਨੁਸਾਰ ਜੋ ਵੀ ਤੱਤ ਸਾਹਮਣੇ ਆਉਣਗੇ ਉਸ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਭਾਰਤ 'ਚ BAN

ETV Bharat Logo

Copyright © 2025 Ushodaya Enterprises Pvt. Ltd., All Rights Reserved.