ਅੰਮ੍ਰਿਤਸਰ : ਬੀਤੇ ਦਿਨੀਂ ਅਜਨਾਲਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ। ਪੁਲਿਸ ਨੇ ਸ਼ਮਸ਼ੇਰ ਸਿੰਘ ਸ਼ੇਰਾ ਨਾਂਅ ਦੇ ਇੱਕ ਨਸ਼ਾ ਤਸਕਰ ਨੂੰ ਸਾਢੇ 7 ਕਿੱਲੋ ਅਤੇ 28 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕੀਤਾ ਸੀ।
ਜ਼ਿਲ੍ਹਾ ਅਦਾਲਤ ਅਜਨਾਲਾ ਵਿਖੇ ਬੁੱਧਵਾਰ ਨੂੰ ਮੁਲਜ਼ਮ ਨੂੰ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ੀ ਦੇ ਦੌਰਾਨ ਪੁਲਿਸ ਨੇ ਉਸਦਾ ਪੁਲਿਸ ਰਿਮਾਂਡ ਵੀ ਹਾਸਲ ਕੀਤਾ। ਪੁਲਿਸ ਵੱਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ। ਮੁੱਢਲੀ ਪੁੱਛਗਿੱਛ ਤੋਂ ਬਾਅਦ ਪੁਲਿਸ 'ਤੇ ਬੀਐੱਸਐੱਫ ਨੇ ਸਾਂਝਾ ਅਪ੍ਰੇਸ਼ਨ ਕੀਤਾ, ਜਿਸ ਵਿੱਚ ਥਾਣਾ ਘਰਿੰਡਾ 'ਤੇ ਬੀਐੱਸਐੱਫ ਦੀ ਬੀਓਪੀ ਦੀ ਟੀਮ ਨੇ ਭਾਰਤ ਪਾਕਿਸਤਾਨ ਸਰਹੰਦੀ ਦੇ ਖੇਤਾਂ ਵਿੱਚ ਲੁੱਕੋ ਕੇ ਰੱਖੀ 13 ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ।
ਪੁਲਿਸ ਵੱਲੋਂ ਮੁਲਜ਼ਮ ਕੋਲੋਂ ਬਰਾਮਦ ਕੀਤਾ ਗਿਆ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਅਦਾਲਤ ਵਿੱਚ ਜਮਾਂ ਕਰਵਾ ਦਿੱਤੀ ਗਈ। ਫਿਲਹਾਲ ਪੁਲਿਸ ਨੇ ਅਗਲੇ ਦੋ ਦਿਨਾਂ ਲਈ ਮੁਲਜ਼ਮ ਨੂੰ ਰਿਮਾਂਡ 'ਤੇ ਲੈ ਕੇ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਕਿ ਉਸ ਨਾਲ ਇਸ ਮਾਮਲੇ ਵਿੱਚ ਹੋਰ ਕਿਹੜੇ ਲੋਕ ਸ਼ਾਮਲ ਹਨ।