ETV Bharat / city

ਇੰਦੌਰ ’ਚ ਗੁਟਕਾ ਸਾਹਿਬ ਦੀ ਬੇਅਦਬੀ ਮਾਮਲਾ: ਐਸਜੀਪੀਸੀ ਪ੍ਰਧਾਨ ਧਾਮੀ ਨੇ ਦਿੱਤੇ ਜਾਂਚ ਦੇ ਹੁਕਮ - Shiromani Committee takes strict action against Gutka Sahib beadbi in indore

ਇੰਦੌਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ’ਤੇ ਤਸਵੀਰ ਲਗਾਉਣ ਦੇ ਮਾਮਲੇ ’ਚ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੜਤਾਲ ਦੇ ਆਦੇਸ਼ ਦਿੱਤੇ ਹਨ।

ਇੰਦੌਰ ’ਚ ਗੁਟਕਾ ਸਾਹਿਬ ਦੀ ਬੇਅਦਬੀ ਮਾਮਲਾ
ਇੰਦੌਰ ’ਚ ਗੁਟਕਾ ਸਾਹਿਬ ਦੀ ਬੇਅਦਬੀ ਮਾਮਲਾ
author img

By

Published : May 21, 2022, 3:24 PM IST

ਅੰਮ੍ਰਿਤਸਰ: ਇੰਦੌਰ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ’ਤੇ ਤਸਵੀਰ ਲਗਾਉਣ ਦੇ ਮਾਮਲੇ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖਤ ਨੋਟਿਸ ਲਿਆ ਗਿਆ ਹੈ। ਦੱਸ ਦਈਏ ਕਿ ਮਾਮਲੇ ਸਬੰਧੀ ਸਖਤੀ ਵਰਤਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲਾ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਰਾਹੀਂ ਸਾਹਮਣੇ ਆਇਆ ਹੈ, ਜਿਸ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਪੜਤਾਲ ਲਈ ਪ੍ਰਚਾਰਕ ਭਾਈ ਭੁਪਿੰਦਰ ਸਿੰਘ ਦੀ ਡਿਊਟੀ ਲਗਾਈ ਗਈ ਸੀ। ਜਿਨ੍ਹਾਂ ਵੱਲੋਂ ਦਿੱਤੀ ਮੁੱਢਲੀ ਜਾਣਕਾਰੀ ਅਨੁਸਾਰ ਇੰਦੌਰ ਦੇ ਨਜ਼ਦੀਕ ਗੁਰਦੁਆਰਾ ਬੇਟਮਾ ਸਾਹਿਬ ਵਿਖੇ ਹਿੰਦੀ ਭਾਸ਼ਾ ਵਿਚ ਛਪੇ ਸ੍ਰੀ ਸੁਖਮਨੀ ਸਾਹਿਬ ਦੇ ਇਕ ਗੁਟਕਾ ਸਾਹਿਬ ਵਿਚ ਕਿਸੇ ਸਿੰਧੀ ਪਰਿਵਾਰ ਵੱਲੋਂ ਆਪਣੇ ਚਲਾਣਾ ਕਰ ਗਏ ਪਰਿਵਾਰਕ ਮੈਂਬਰ ਦੀ ਤਸਵੀਰ ਲਗਾਈ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਅੱਗੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪਹੁੰਚੀ ਟੀਮ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ, ਤਾਂ ਜੋ ਦੋਸ਼ੀ ਵਿਅਕਤੀ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜੋ: ਇੱਕੋ ਘਰੋਂ ਉੱਠੀਆਂ ਤਿੰਨ ਅਰਥੀਆਂ, ਪਿੰਡ ’ਚ ਮਾਤਮ

ETV Bharat Logo

Copyright © 2024 Ushodaya Enterprises Pvt. Ltd., All Rights Reserved.