ਅੰਮ੍ਰਿਤਸਰ: ਕੋਰੋਨਾ ਵਾਇਰਸ ਦੀ ਮਹਾਂਮਾਰੀ ਪੂਰੀ ਦੁਨੀਆ ਵਿੱਚ ਫੈਲੀ ਹੋਈ ਹੈ। ਇਸ ਮਹਾਂਮਾਰੀ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਵਿਕਐਂਡ ਲੌਕਡਾਊਨ ਲਗਾਇਆ ਗਿਆ ਹੈ, ਅਤੇ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਹਦਾਇਤਾਂ ਦੀ ਪਾਲਣਾ ਕਰਦੇ ਦੁਕਾਨਦਾਰਾਂ ਨੂੰ ਦਿੱਤੇ ਸਮੇ ਤੋਂ ਬਾਅਦ ਦੁਕਾਨਾਂ ਨੂੰ ਬੰਦ ਕਰਵਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਕਾਰਨ ਅੰਮ੍ਰਿਤਸਰ 'ਚ ਮੁੜ ਲੌਕਡਾਊਨ ਲਗਾਇਆ ਗਿਆ ਸੀ। ਜਿਸ ਦਾ ਵਿਰੋਧ ਕਰਦੇ ਬਹੁਤ ਸਾਰੇ ਲੋਕਾਂ ਅਤੇ ਦੁਕਾਨਦਾਰਾਂ ਨੇ ਲਗਾਏ ਲੌਕਡਾਊਨ ਨੂੰ ਕਈ ਲੋਕਾਂ ਨੇ ਸਹੀ ਕਿਹਾ ਤੇ ਕਈ ਲੋਕਾਂ ਨੇ ਇਸ ਫੈਸਲੇ ਦਾ ਵਿਰੋਧ ਕੀਤਾ।
ਇਸ ਫੈਸਲੇ 'ਤੇ ਦੁਕਾਨਦਾਰਾ ਦਾ ਕਹਿਣਾ ਹੈ ਕਿ ਸਰਕਾਰ ਦੇ ਫੈਸਲੇ ਨੂੰ ਮੰਨਣਾ ਪੈਂਦਾ ਹੈ ਕਿਉ ਕਿ ਸਰਕਾਰ ਲੋਕਾਂ ਦੇ ਭਲੇ ਲਈ ਫੈਸਲਾ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋਂ ਕਿ ਕੋਰੋਨਾ ਤੋਂ ਬਚਿਆ ਜਾ ਸਕੇ। ਦੁਕਾਨਦਾਰਾਂ ਦਾ ਇਹ ਵੀ ਕਹਿਣਾ ਹੈ ਕਿ ਜਿਸ ਤਰ੍ਹਾਂ ਸਾਡੀਆਂ ਦੁਕਾਨਾਂ ਨੂੰ ਬੰਦ ਕਰਵਾਇਆ ਜਾਂਦਾ ਹੈ, ਉਸੇ ਤਰ੍ਹਾਂ ਸ਼ਰਾਬ ਦੀਆਂ ਦੁਕਾਨਾਂ ਨੂੰ ਲੌਕਡਾਊਨ ਦੀਆਂ ਹਦਾਇਤਾਂ ਦੇ ਅਨੁਸਾਰ ਖੋਲ੍ਹਣਾ ਅਤੇ ਬੰਦ ਕਰਨਾ ਚਾਹੀਦਾ ਹੈ।