ਅੰਮ੍ਰਿਤਸਰ: ਸਿੱਖ ਜੱਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂਅ ਮੰਗ ਪੱਤਰ ਸੌਂਪਿਆ। ਇਸ ਸਬੰਧੀ ਜੱਥਾ ਸਿਰਲਥ ਖ਼ਾਲਸਾ ਦੇ ਪ੍ਰਧਾਨ ਪਰਮਜੀਤ ਸਿੰਘ ਖ਼ਾਲਸਾ ਤੇ ਜੱਥੇ ਦੇ ਸਮੂਹ ਮੈਂਬਰਾਂ ਨੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂਅ ਇੱਕ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ 'ਚ ਉਨ੍ਹਾਂ ਇਹ ਈਸਾਈ ਧਰਮ ਦੇ ਕੁੱਝ ਪ੍ਰਚਾਰਕਾਂ ਵੱਲੋਂ ਗੁਰਬਾਣੀ ਦੀ ਵਰਤੋਂ ਕਰਦਿਆਂ ਉਸ ਨੂੰ ਆਪਣੇ ਢੰਗ ਨਾਲ ਗ਼ਲਤ ਸ਼ਬਦਾਂ 'ਚ ਪੇਸ਼ ਕਰਨ ਦੇ ਦੋਸ਼ ਲਗਾਏ ਹਨ।
ਇਸ ਬਾਰੇ ਸਿਰਲਥ ਖਾਲਸਾ ਦੇ ਪ੍ਰਧਾਨ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸਿੱਖ ਜੱਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੀ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਤੇ ਸਿੱਖ ਭਾਈਚਾਰੇ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ।