ETV Bharat / city

ਦਸਤਾਰ ਦਿਵਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਕੱਢਿਆ ਗਿਆ ਮੋਟਰਸਾਈਕਲ ਮਾਰਚ

ਦਸਤਾਰ ਦਿਵਸ ਦੇ ਚੱਲਦੇ ਅਕਾਲ ਪੁਰਖ ਕੀ ਫੌਜ ਜਥੇਬੰਦੀ ਵੱਲੋਂ ਅੰਮ੍ਰਿਤਸਰ ਦੇ ਵਿੱਚ ਪੀਲੀਆਂ ਦਸਤਾਰਾਂ ਸਜਾ ਕੇ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਮਾਰਚ ਰਾਹੀਂ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਹ ਵਿਸ਼ਾਲ ਮੋਟਰਸਾਈਕਲ ਮਾਰਚ ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਮਹਾਰਾਜਾ ਰਣਜੀਤ ਸਿੰਘ ਚੌਕ ਕੋਲ ਆ ਕੇ ਸੰਪੂਰਨ ਹੋਇਆ।

sikh organisation bike march on turban day in amritsar
ਦਸਤਾਰ ਦਿਵਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਕੱਢਿਆ ਗਿਆ ਦਸਤਾਰਾਂ ਸਜਾ ਕੇ ਮੋਟਰਸਾਈਕਲ ਮਾਰਚ
author img

By

Published : Apr 14, 2022, 10:49 AM IST

ਅੰਮ੍ਰਿਤਸਰ: ਦਸਤਾਰ ਦਿਵਸ ਦੇ ਚੱਲਦੇ ਅਕਾਲ ਪੁਰਖ ਕੀ ਫੌਜ ਜਥੇਬੰਦੀ ਵੱਲੋਂ ਅੰਮ੍ਰਿਤਸਰ ਦੇ ਵਿੱਚ ਪੀਲੀਆਂ ਦਸਤਾਰਾਂ ਸਜਾ ਕੇ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਮਾਰਚ ਰਾਹੀਂ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਹ ਵਿਸ਼ਾਲ ਮੋਟਰਸਾਈਕਲ ਮਾਰਚ ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਮਹਾਰਾਜਾ ਰਣਜੀਤ ਸਿੰਘ ਚੌਕ ਕੋਲ ਆ ਕੇ ਸੰਪੂਰਨ ਹੋਇਆ। ਮਾਰਚ ਤੋਂ ਬਾਅਦ ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਆਗੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਦੇ ਦਸਤਾਰਾਂ ਵੀ ਸਜਾਈਆਂ ਗਈਆਂ।

ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਆਗੂ ਐਡਵੋਕੇਟ ਭਾਈ ਜਸਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿ ਦਸਤਾਰ ਸਿੱਖ ਦੀ ਆਨ, ਸ਼ਾਨ ਤੇ ਪਹਿਚਾਣ ਹੈ, ਜਿਸ ਦੇ ਸਨਮਾਨ ਲਈ ਹਰੇਕ ਸਿੱਖ ਹਰ ਕੁਰਬਾਨੀ ਕਰਨ ਨੂੰ ਹਮੇਸ਼ਾਂ ਤਿਆਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਦਸਤਾਰ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਇਹ ਮਾਰਚ ਕੱਢਿਆ ਗਿਆ ਹੈ। ਨੌਜਵਾਨਾ ਨੂੰ ਸਿਰਾਂ ’ਤੇ ਦਸਤਾਰ ਸਜਾਉਣ ਦੀ ਪ੍ਰੇਰਣਾ ਦੇਣ ਵਾਸਤੇ ਹੀ ਅੱਜ ਅਕਾਲ ਪੁਰਖ ਕੀ ਫੌਜ ਜਥੇਬੰਦੀ ਵੱਲੋਂ ਦਸਤਾਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਦਸਤਾਰ ਦਿਵਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਕੱਢਿਆ ਗਿਆ ਦਸਤਾਰਾਂ ਸਜਾ ਕੇ ਮੋਟਰਸਾਈਕਲ ਮਾਰਚ

ਨਰਾਇਣਗੜ੍ਹ ਸ਼ਾਮ ਸਿੰਘ ਅਟਾਰੀ ਦੇ ਬੁੱਤ ਤੋਂ ਸ਼ੁਰੂ ਹੋ ਕੇ ਦਰਬਾਰ ਸਾਹਿਬ ਨਜ਼ਦੀਕ ਮਹਾਰਾਜਾ ਰਣਜੀਤ ਸਿੰਘ ਚੌਂਕ ਤੱਕ ਇੱਕ ਸ਼ਾਂਤਮਈ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸ ਦੇ ਨਾਲ ਨੌਜਵਾਨਾਂ ਨੂੰ ਦੁਬਾਰਾ ਸਿੱਖੀ ਨਾਲ ਜੋੜਨ ਵਾਸਤੇ ਉਨ੍ਹਾਂ ਵੱਲੋਂ ਅੱਜ ਇੱਕ ਵਾਰ ਫਿਰ ਵਿਰਾਸਤੀ ਮਾਰਗ 'ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਦੇ ਦਸਤਾਰਾਂ ਵੀ ਸਜਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਰਾਜਨੀਤਕ ਬਿਆਨ ਦੇਣ ਤੋਂ ਗੁਰੇਜ਼ ਕੀਤਾ ਗਿਆ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ਦੀਆਂ ਤਸਵੀਰਾਂ CCTV ’ਚ ਕੈਦ, 1 ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.