ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਉੱਤੇ ਉਮਰ ਸੰਸਥਾ ਵਲੋਂ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਪੋਸਟਰ ਲਗਾ ਜਨਤਕ ਅਪੀਲ ਕੀਤੀ ਹੈ। ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਅਤੇ ਹਿਊਮਨ ਰਾਈਟਸ ਦੇ ਆਗੂ ਜਸਵਿੰਦਰ ਕੌਰ ਸੌਹਲ ਵੱਲੋਂ ਆਜਾਦੀ ਦੀ 75ਵੀਂ ਵਰ੍ਹੇ ਗੰਢ ਮੌਕੇ ਮਨਾਏ ਜਾ ਰਹੇ ਆਜ਼ਾਦੀ ਦੇ ਮਹਾਂਉਤਸਵ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਵਾਜ਼ ਚੁੱਕੀ ਜਾ ਰਹੀ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨਾਂ ਵਿਚ ਪੋਸਟਰ ਲਾਉਣ ਦਾ ਕੰਮ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾ ਰਿਹਾ ਸੀ।
ਇਸ ਦੌਰਾਨ ਵੱਖ-ਵੱਖ ਜਥੇੂਬੰਦੀਆਂ ਦੇ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਸਿੱਖਾਂ ਨਾਲ ਵਿਤਕਰਾ ਬੰਦ ਕਰੇ ਅਤੇ ਆਪਣੀ ਸਜਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਜਲਦ ਕਰੇ। ਨਾਲ ਦਿੱਲੀ ਦੀ ਆਪ ਸਰਕਾਰ 'ਤੇ ਸਵਾਲ ਚੁੱਕਦਿਆ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਇਨ੍ਹਾਂ ਦੀ ਰਿਹਾਈ 'ਤੇ ਰੋੜੇ ਅਟਕਾਉਂਦੀ ਰਹੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਦਾ ਸਿੱਖਾਂ ਪ੍ਰਤੀ ਰਵੱਈਆ ਬਹੁਤ ਮਾੜਾ ਹੈ ਜੋ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋਣ ਦੇ ਰਿਹਾ।
ਉਨ੍ਹਾਂ ਵੱਲੋਂ ਕਿਹਾ ਗਿਆ ਕਿ ਅਸੀਂ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਇਕੱਠੇ ਹੋ ਕੇਂਦਰ ਸਰਕਾਰ ਨੂੰ ਆਜ਼ਾਦੀ ਦੇ 75ਵੇਂ ਮਹਾਂਉਤਸਵ ਮੌਕੇ ਅਪੀਲ ਕਰਦੇ ਹਾਂ ਕਿ ਸਿੱਖਾਂ ਨਾਲ ਵਿਤਕਰਾ ਬੰਦ ਕਰੋ। ਅਸੀਂ ਵੀ ਆਜ਼ਾਦ ਦੇਸ਼ ਦੇ ਵਸਨੀਕ ਹਾਂ, ਪਰ ਸਿੱਖ ਆਖ਼ਿਰ ਕਿੱਥੇ ਆਜ਼ਾਦ ਹਨ। ਸਾਡੇ ਦੇਸ਼ ਵਿੱਚ ਸਾਡੇ ਵਿਚਾਰਾਂ ਦੀ ਕੋਈ ਕਦਰ ਨਹੀਂ, ਜੇਕਰ ਅਸੀਂ ਦੇਸ਼ ਦੀ ਆਜ਼ਾਦੀ ਦੇ 75ਵੇਂ ਮਹਾਂਉਤਸਵ ਮੌਕੇ ਦੇ ਜਸ਼ਨ ਦਾ ਹਿੱਸਾ ਬਣਦੇ ਹਾਂ ਤਾਂ ਸਾਨੂੰ ਵੀ ਆਜ਼ਾਦੀ ਚਾਹੀਦੀ ਹੈ। ਸਾਡੀਆਂ ਮੰਗਾਂ ਵੀ ਮੰਨੀਆਂ ਜਾਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਜਲਦ ਤੋਂ ਜਲਦ ਕੀਤੀ ਜਾਵੇ।
ਇਹ ਵੀ ਪੜ੍ਹੋ: ਬਰੇਟਾ ਪੁਲਿਸ ਨੂੰ ਪ੍ਰਿਅਵਰਤ ਫੌਜੀ ਤੇ ਸਾਥੀਆਂ ਦਾ ਮਿਲਿਆ 4 ਦਿਨਾਂ ਦਾ ਰਿਮਾਡ