ਅੰਮ੍ਰਿਤਸਰ: ਜ਼ਿਲ੍ਹੇ ’ਚ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਚ ਬਾਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਸਿੱਖ ਸਦਭਾਵਨਾ ਦਲ ਵੱਲੋਂ ਇਕ ਕਾਫ਼ਲਾ ਅੰਮ੍ਰਿਤਸਰ ਤੋਂ ਰਵਾਨਾ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਕਾਫਲਾ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਜਾ ਕੇ ਰੋਸ ਪ੍ਰਦਰਸ਼ਨ ਕਰੇਗਾ ਤੇ ਭਗਵੰਤ ਸਿੰਘ ਮਾਨ ਨੂੰ ਇੱਕ ਯਾਦ ਪੱਤਰ ਦੇਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਘਰ ਦੇ ਬਾਹਰ ਕੀਰਤਨ ਕਰਕੇ ਵੱਡਾ ਸਘੰਰਸ਼ ਵਿੱਢਿਆ ਜਾਵੇਗਾ ਕਿਉਂਕਿ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਪੰਜਾਬ ਦੇ ਮੁੱਦੇ ਉਂਗਲਾ ’ਤੇ ਗਿਣੇ ਹੋਏ ਸਨ ਸ਼ਾਇਦ ਉਹ ਮੁੱਖ ਮੰਤਰੀ ਬਣਨ ਤੋਂ ਬਾਅਦ ਭੁੱਲ ਗਏ ਹਨ ਕਿ ਸ੍ਰੋਮਣੀ ਕਮੇਟੀ ਤੇ ਕਾਬਜ ਬਾਦਲਕਿਆਂ ਵੱਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ 328 ਸਰੂਪ ਚੋਰੀ ਵੇਚ ਦਿੱਤੇ ਗਏ ਸਨ। ਜਿਸ ਦੇ ਚਲਦੇ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ 22 ਮਹੀਨਿਆਂ ਤੋਂ ਮੋਰਚਾ ਲਾਇਆ ਹੋਇਆ ਹੈ ਪਰ ਸੀਐੱਮ ਮਾਨ ਦਾ ਇਸ ਵੱਲ ਬਿਲਕੁੱਲ ਵੀ ਧਿਆਨ ਨਹੀਂ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਨਸਾਫ ਲਈ ਦੋਸ਼ੀਆ ਖਿਲਾਫ ਕਾਰਵਾਈ ਲਈ ਸਿੱਖ ਸਦ ਭਾਵਨਾ ਦਲ ਵੱਲੋ ਪੰਥਕ ਹੋਕੇ ਦੇ ਰੂਪ ਵਿੱਚ ਪਿਛਲੇ 22 ਮਹੀਨਿਆਂ ਤੋਂ ਸ਼ਾਤ ਮਈ ਢੰਗ ਨਾਲ ਆਵਾਜ ਬੁਲੰਦ ਕੀਤੀ ਜਾ ਰਹੀ ਹੈ। ਪਰ ਨਾ ਤਾਂ ਪਿਛਲੀਆਂ ਸਰਕਾਰਾਂ ਨੇ ਇਨਸਾਫ ਦਿੱਤਾ ਅਤੇ ਨਾ ਹੀ ਹੁਣ ਦੀ ਮੌਜੂਦਾ ਸਰਕਾਰ ਇਸ ਵੱਲ ਧਿਆਨ ਦੇ ਰਹੀ ਹੈ। ਜਿਸਦੇ ਚੱਲਦੇ ਸਿੱਖ ਸਦ ਭਾਵਨਾ ਦਲ ਵੱਲੋ ਸਿੱਖਨੀਤੀ ਮਾਰਚ ਦੇ ਰੂਪ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਣ ਜਾ ਰਿਹਾ ਹੈ ਜੋ ਸੰਗਰੂਰ ਭਗਵੰਤ ਸਿੰਘ ਮਾਨ ਦੇ ਘਰ ਪਹੁੰਚ ਕੇ ਯਾਦ ਪੱਤਰ ਦੇਵੇਗਾ।
ਬਲਦੇਵ ਸਿੰਘ ਵਡਾਲਾ ਨੇ ਅੱਗੇ ਕਿਹਾ ਕਿ ਜੋ ਬੀਤੇ ਦਿਨੀਂ ਸੰਗਰੂਰ ਤੋਂ ਸਾਂਸਦ ਸਿਮਰਜੀਤ ਸਿੰਘ ਮਾਨ ਵੱਲੋਂ ਸ੍ਰੀ ਸਾਹਿਬ ਦੀ ਤੁਲਨਾ ਜਨੇਊ ਨਾਲ ਕੀਤੀ ਗਈ ਹੈ ਉਹ ਠੀਕ ਨਹੀਂ ਹੈ। ਸ੍ਰੀ ਸਾਹਿਬ ਕਿਸੇ ਹੋਰ ਧਰਮ ਵਾਂਗ ਧਾਰਮਿਕ ਚਿੰਨ੍ਹ ਨਹੀਂ ਹੈ ਇਹ ਸਿੱਖ ਆਰਮੀ ਹੈ ਭਾਰਤ ਅਤੇ ਸਿੱਖ ਨੇ ਸ੍ਰੀ ਸਾਹਿਬ ਕਿਸੇ ਨੂੰ ਮਾਰਨ ਲਈ ਨਹੀਂ ਸਗੋਂ ਲੋਕਾਂ ਦੀ ਅਤੇ ਆਪਣੀ ਹਿਫ਼ਾਜ਼ਤ ਲਈ ਪਹਿਨੀ ਹੋਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜੋ ਬੀਤੇ ਦਿਨ ਐੱਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਇਕ ਸਿੱਖ ਸ਼ਰਧਾਲੂ ਦੀ ਕੁੱਟਮਾਰ ਕੀਤੀ ਗਈ ਇਹ ਬਹੁਤ ਹੀ ਨਿੰਦਣਯੋਗ ਕਾਰਾ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਵੱਲੋਂ ਪਾਲੀ ਹੋਈ ਐੱਸਜੀਪੀਸੀ ਟਾਸਕ ਫੋਰਸ ਤੇ ਉਨ੍ਹਾਂ ਦੇ ਮੁਲਾਜ਼ਮ ਹਮੇਸ਼ਾ ਹੀ ਸਿੱਖ ਸ਼ਰਧਾਲੂਆਂ ਨਾਲ ਜਾਂ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨਾਲ ਅਣਮਨੁੱਖੀ ਵਤੀਰਾ ਕਰਦੇ ਹਨ ਜੋ ਕਿ ਸਹੀ ਨਹੀਂ ਹੈ।
ਇਸਦੇ ਨਾਲ ਹੀ ਵਡਾਲਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇਸ ਵਾਰ ਸੰਗਤਾਂ ਨੂੰ ਸਰਕਾਰਾਂ ’ਤੇ ਦਬਾਅ ਪਾ ਕੇ ਐਸਜੀਪੀਸੀ ਦੀਆਂ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ ਤਾਂ ਜੋ ਕਿ ਐੱਸਜੀਪੀਸੀ ਤੋਂ ਬਾਦਲ ਪਰਿਵਾਰ ਨੂੰ ਹਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਐੱਸਜੀਪੀਸੀ ਦੀ ਟਾਸਕ ਫੋਰਸ ਸੰਗਤਾਂ ਨੂੰ ਪਿਆਰ ਨਾਲ ਸਮਝਾਉਣ ਲਈ ਹੈ ਨਾ ਕਿ ਉਨ੍ਹਾਂ ਨਾਲ ਅਣਮਨੁੱਖੀ ਵਤੀਰਾ ਕਰਨ ਲਈ।
ਇਹ ਵੀ ਪੜੋ: Chandigarh Airport ਉੱਤੇ ਜਹਾਜ਼ ਵਿੱਚ ਐਮਰਜੈਂਸੀ ਗੇਟ ਸਾਹਮਣੇ ਬੈਗ ਰੱਖਣ ਨੂੰ ਲੈ ਕੇ ਔਰਤ ਵੱਲੋਂ ਹੰਗਾਮਾ