ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਦੇਸ਼ ਦੇ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਸਮੇਤ ਡਿਊਟੀ ਕਰਨ ਤੋਂ ਰੋਕਣ ਵਾਲਾ ਆਦੇਸ਼ ਵਾਪਸ ਲੈ ਲਿਆ ਗਿਆ ਹੈ। ਜਿਸ ’ਤੇ ਐੱਸਜੀਪੀਸੀ ਅਧਿਕਾਰੀ ਮਹਿੰਦਰ ਸਿੰਘ ਇਯਾਲੀ ਦਾ ਬਿਆਨ ਸਾਹਮਣੇ ਆਇਆ ਹੈ।
ਐੱਸਜੀਪੀਸੀ ਅਧਿਕਾਰੀ ਮਹਿੰਦਰ ਸਿੰਘ ਇਯਾਲੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਅੱਗੇ ਤੋਂ ਇਹ ਖ਼ਿਆਲ ਰੱਖਿਆ ਜਾਵੇ ਕਿ ਸਿੱਖਾਂ ਸਮੇਤ ਕਿਸੇ ਵੀ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕਾਰਵਾਈ ਨਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਦੇਸ਼ ਅੰਦਰ ਵਸਦਾ ਹਰ ਨਾਗਰਿਕ ਧਾਰਮਿਕ ਅਜ਼ਾਦੀ ਦਾ ਅਧਿਕਾਰ ਰੱਖਦਾ ਹੈ।
ਕਾਬਿਲੇਗੌਰ ਹੈ ਕਿ ਭਾਰਤ ਸਰਕਾਰ ਵੱਲੋਂ ਦੇਸ਼ ਦੇ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਸਮੇਤ ਡਿਊਟੀ ਕਰਨ ਤੋਂ ਰੋਕਣ ਵਾਲਾ ਆਦੇਸ਼ ਵਾਪਸ ਲੈ ਲਿਆ ਗਿਆ ਹੈ। ਭਾਰਤ ਦੇ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਦੇਸ਼ ਭਰ ਵਿਚ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾ ਕੇ ਡਿਊਟੀ ਕਰਨ ਤੋਂ ਵਰਜਿਆ ਗਿਆ ਸੀ, ਜਿਸ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ।
ਐੱਸਜੀਪੀਸੀ ਅਧਿਕਾਰੀ ਮਹਿੰਦਰ ਸਿੰਘ ਇਯਾਲੀ ਨੇ ਨਾਗਰਿਕ ਹਵਾਬਾਜ਼ੀ ਮੰਤਰੀ ਯਓਤੀਰਾ ਦਿੱਤਿਆ ਸਿੰਧੀਆ ਨੂੰ 9 ਮਾਰਚ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਸੀ ਕਿ ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਲਿਹਾਜ਼ਾ ਇਸ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲਿਆ ਜਾਵੇ।
ਭਾਰਤ ਸਰਕਾਰ ਵੱਲੋਂ ਜਾਰੀ ਸੋਧ ਆਦੇਸ਼ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਸਰਕੂਲਰ ਵਿਚ ਸੋਧ ਕਰਨਾ ਚੰਗੀ ਗੱਲ ਹੈ, ਪਰ ਅਜਿਹਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਭਾਰਤ ਸਰਕਾਰ ਨੂੰ ਜ਼ਰੂਰ ਸੋਚਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਿੱਖ ਭਾਰਤ ਲਈ ਹਮੇਸ਼ਾ ਲੜ੍ਹਦੇ ਤੇ ਸ਼ਹੀਦੀਆਂ ਦਿੰਦੇ ਰਹੇ ਹਨ ਅਤੇ ਸਰਕਾਰਾਂ ਨੂੰ ਵੀ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਦੇਸ਼ ਦਾ ਸੱਭਿਆਚਾਰ ਸਿੱਖਾਂ ਦੀਆਂ ਕੁਰਬਾਨੀਆਂ ਕਰਕੇ ਹੀ ਸੰਜੀਵ ਹੈ।
ਇਹ ਵੀ ਪੜੋ: ਅੱਜ ਤੋਂ ਸ਼ੁਰੂ ਹੋਇਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ, ਨਵੇਂ ਮੈਬਰਾਂ ਨੇ ਚੁੱਕੀ ਸਹੁੰ