ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ (Solar plant) ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸੋਲਰ ਪਲਾਂਟ (Solar plant) ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ (United Sikh Mission USA) ਵੱਲੋਂ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਲਾਂਟ ਸਥਾਪਨਾ ਦੀ ਆਰੰਭਤਾ ਮੌਕੇ ਕਿਹਾ ਕਿ ਜਲਦ ਹੀ ਪਾਵਨ ਅਸਥਾਨ ਲਈ ਸੂਰਜੀ ਊਰਜਾ ਨਾਲ ਬਿਜਲੀ ਦੀ ਪੈਦਾਵਾਰ ਸ਼ੁਰੂ ਹੋ ਜਾਵੇਗੀ। ਇਸ ਨਾਲ ਜਿਥੇ ਕੁਦਰਤੀ ਸੋਮਿਆਂ ਦੀ ਵਰਤੋਂ ਦਾ ਸੁਨੇਹਾ ਸੰਗਤ ਵਿੱਚ ਜਾਵੇਗਾ, ਉਥੇ ਹੀ ਬਿਜਲੀ ਖਰਚਿਆਂ ਵਿੱਚ ਵੀ ਵੱਡੀ ਕਮੀ ਆਵੇਗੀ।
ਇਹ ਵੀ ਪੜੋ: summer Season: ਗਰਮੀ ਤੋਂ ਰਾਹਤ ਪਾਉਣ ਲਈ ਦਾਅ ’ਤੇ ਲਾਈ ਜਾਨ
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਫਿਲਹਾਲ 700 ਕਿਲੋਵਾਟ ਦਾ ਪਲਾਂਟ ਲਗਾਇਆ ਜਾ ਰਿਹਾ ਹੈ, ਕਿਉਂਕਿ ਸਰਕਾਰ ਨੇ ਕਿਸੇ ਖੁੱਲੀ ਥਾਂ ’ਤੇ ਵੱਡਾ ਪਲਾਂਟ ਲਗਾਉਣ ਲਈ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਨਜ਼ਦੀਕ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸੋਲਰ ਪਲਾਂਟ (Solar plant) ਲਗਾਉਣ ਲਈ ਪੰਜਾਬ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਸੀ। ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਸੀ, ਪਰ ਅਜੇ ਤੱਕ ਮਨਜ਼ੂਰੀ ਨਹੀਂ ਮਿਲੀ।
ਹੁਣ ਸ਼੍ਰੋਮਣੀ ਕਮੇਟੀ ਨੇ ਮਾਤਾ ਗੰਗਾ ਜੀ ਨਿਵਾਸ ਦੀ ਛੱਤ ’ਤੇ ਸੋਲਰ ਪਲਾਂਟ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜਦੋਂ ਹੀ ਸਰਕਾਰ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ 2 ਮੈਗਾਵਾਟ ਦਾ ਹੋਰ ਸੋਲਰ ਪਲਾਂਟ (Solar plant) ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵੱਧ ਸਮਰੱਥਾ ਵਾਲਾ ਸੋਲਰ ਪਲਾਂਟ (Solar plant) ਸਥਾਪਤ ਕਰਨ ਦੀ ਪ੍ਰਵਾਨਗੀ ਮਿਲਦੀ ਹੈ ਤਾਂ ਇਸ ਨਾਲ ਸ਼੍ਰੋਮਣੀ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਹੋਰਨਾਂ ਗੁਰ-ਅਸਥਾਨਾਂ ਲਈ ਵੀ ਇਸ ਦੀ ਵਰਤੋਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਹੀ ਪ੍ਰਵਾਨਗੀ ਦੇਣੀ ਚਾਹੀਦੀ ਹੈ।
ਇਹ ਵੀ ਪੜੋ: ਸਿੱਖ ਪਰਿਵਾਰ ਨੇ ਮਸਜਿਦ ਬਣਾਉਣ ਲਈ ਜ਼ਮੀਨ ਕੀਤੀ ਦਾਨ