ETV Bharat / city

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁਜੇ ਖੇਡ ਮੰਤਰੀ - ਖੇਡ ਮੰਤਰੀ

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁਜੇ। ਇਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦਾ ਅਹਿਮ ਹਿੱਸਾ ਦੱਸਿਆ।

ਫੋਟੋ
author img

By

Published : Oct 11, 2019, 12:52 PM IST

ਅੰਮ੍ਰਿਤਸਰ : ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁਜੇ। ਇਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਅਰਦਾਸ ਕੀਤੀ।

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਵਾਰ ਦੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਹੋਵੇਗੀ। ਉਨ੍ਹਾਂ ਇਹ ਉਮੀਦ ਪ੍ਰਗਟਾਈ ਕਿ ਇਸ ਵਾਰ ਵੀ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਗਿਣਤੀ ਵਿੱਚ ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਦਾ ਕਿਸੇ ਨਾਲ ਵੀ ਕੋਈ ਮਤਭੇਦ ਨਹੀਂ ਹੈ। ਉਨ੍ਹਾਂ ਨੇ ਸਿੱਧੂ ਨੂੰ ਕਾਂਗਰਸ ਪਾਰਟੀ ਦਾ ਵਫ਼ਾਦਾਰ ਸਿਪਾਹੀ ਦੱਸਿਆ।

ਵੀਡੀਓ

ਇਹ ਵੀ ਪੜ੍ਹੋ :550 ਸਾਲਾਂ ਪ੍ਰਕਾਸ਼ ਪੁਰਬ : ਕਿਲਾ ਗੋਬਿੰਦਗੜ੍ਹ ਵਿਖੇ ਲੱਗੀ ਪੁਰਾਤਨ ਤਸਵੀਰਾਂ ਦੀ ਪ੍ਰਦਰਸ਼ਨੀ

ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਕੁਝ ਭਾਜਪਾ ਨੇਤਾ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਜਲਦ ਹੀ ਪ੍ਰੈਸ ਕਾਨਫਰੰਸ ਰਾਹੀਂ ਉਹ ਇਸ ਦੀ ਜਾਣਕਾਰੀ ਸਾਂਝੀ ਕਰਨਗੇ। ਉਨ੍ਹਾਂ ਕਿਹ ਕਿ ਸੂਬਾ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜ੍ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾ ਰਹੀ ਹੈ। ਉਨ੍ਹਾਂ ਐੱਸਜੀਪੀਸੀ ਦੇ ਪ੍ਰਧਾਨ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਰਕਾਰ ਵੱਲੋਂ ਸਾਥ ਨਾ ਦੇਣ ਦੀ ਗੱਲ ਦਾ ਜਵਾਬ ਦਿੰਦਿਆਂ ਆਖਿਆ ਕਿ ਪ੍ਰਕਾਸ਼ ਪੁਰਬ ਮਨਾਏ ਜਾਣ ਨੂੰ ਲੈ ਕੇ ਰਾਜਨੀਤੀ ਨਹੀਂ ਕਰਨੀ ਚਾਹੀਦੀ।

Intro:ਪੰਜਾਬ ਦੇ ਖੇਲ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ, ਉਥੇ ਮੀਡੀਆ ਨਾਲ ਗੱਲ ਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਾਰਟੀ ਦਾ ਅਹਮ ਹਿੱਸਾ ਨੇ ਤੇ ਉਨ੍ਹਾਂ ਦੇ ਕਿਸੇ ਦਾ ਨਾਲ ਵੀ ਕੋਈ ਮਨਮੁਟਾਵ ਨਹੀਂ ਹੈBody:ਤੇ ਉਹ ਕਾਂਗਰਸ ਪਾਰਟੀ ਦੇ ਵਫ਼ਾਦਾਰ ਸਿਪਾਹੀ ਨੇ, ਉਹ ਸਾਡੇ ਕਾਂਗਰਸ ਪਾਰਟੀ ਦੇ ਸਾਥੀ ਨੇ ਬਾਕੀ ਤੁਸੀਂ ਉਨ੍ਹਾਂ ਨਾਲ ਜਾਕੇ ਗੱਲਬਾਤ ਕਰ ਸਕਦੇ ਹੋ,ਉਨ੍ਹਾਂ ਕੋਲ਼ੋਂ ਜਿਮਨੀ ਚੋਣਾਂ ਬਾਰੇ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਗਿਣਤੀ ਵਿੱਚ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਗਏ, ਉਨ੍ਹਾਂ ਕਿਹਾ ਕੁੱਝ ਭਾਜਪਾ ਦੇ ਵਿਧਾਇਕ ਵੀ ਸਾਡੇ ਸੰਪਰਕ ਵਿਚ ਨੇ,ਉਨ੍ਹਾਂ ਕਿਹਾ ਉਹ ਜਲਦੀ ਹੀ ਇਸ ਬਾਰੇ ਜਾਣਕਾਰੀ ਦੇਣ ਗਏ, ਉਨ੍ਹਾਂ ਕੋਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਬਾਰੇ ਪੁੱਛਿਆ ਤੇ ਉਨ੍ਹਾਂ ਕਿਹਾ ਪੰਜਾਬ ਸਰਕਾਰ 550 ਸਾਲਾਂ ਬੜੀ ਸ਼ਰਧਾ ਭਾਵਨਾ ਨਾਲ ਇਸ ਦਿਨ ਨੂੰ ਮਨਾ ਰਹੀ ਹੈ, ਪਰ Conclusion:ਐਸਜੀਪੀਸੀ ਵਾਲਿਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸਾਡਾ ਸਾਥ ਨਹੀਂ ਦੇ ਰਹੀ,ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਨਾਲ ਕਈ ਵਾਰ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਸਾਡੇ ਨਾਲ ਗੱਲਬਾਤ ਨਹੀਂ ਕਰਨਾ ਚਾਹੁੰਦੇ ਹਨ, ਐਸਜੀਪੀਸੀ ਦਾ ਕਹਿਣਾ ਸੀ ਕਿ ਉਹ ਆਪਣੀ ਅਲੱਗ ਸਟੇਜ ਬਣਾ ਰਹੇ, ਉਸ ਦੇ ਉਤੇ ਬੋਲਦੇ ਰਾਣਾ ਸੋਢੀ ਨੇ ਕਿਹਾ ਅਸੀਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਤੇ ਕੋਈ ਰਾਜਨੀਤੀ ਨਹੀਂ ਕਰਨਾ ਚਾਹੁੰਦੇ, ਇਹ ਲੋਕ ਰਾਜਨੀਤੀ ਕਰ ਰਹੇ ਨੇ, ਪੰਜਾਬ ਸਰਕਾਰ ਤੇ ਸਬ ਨੂੰ ਸਾਥ ਲੈ ਕੇ ਚੱਲ ਰਹੀ ਹੈ
ਬਾਈਟ: ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ETV Bharat Logo

Copyright © 2025 Ushodaya Enterprises Pvt. Ltd., All Rights Reserved.