ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਲੱਖਾਂ ਦੀ ਗਿਣਤੀ ’ਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚੇ ਹਨ। ਚਾਹੇ ਕੜਾਕੇ ਦੀ ਠੰਢ ਪੈਂਦੀ ਹੋਵੇ ਤੇ ਚਾਹੇ ਗਰਮੀ ਆਪਣਾ ਕਹਿਰ ਢਾਉਂਦੀ ਹੋਵੇ। ਸੰਗਤ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਇੱਥੇ ਪਹੁੰਚਦੀਆਂ ਰਹਿੰਦੀਆਂ ਹਨ। ਉੱਥੇ ਹੀ ਅੰਮ੍ਰਿਤਸਰ ਦੇ ਵਿੱਚ ਪਿਛਲੇ ਦੋ ਦਿਨ ਤੋਂ ਪੈ ਰਹੀ ਬਾਰਿਸ਼ ਨੇ ਮੌਸਮ ਨੂੰ ਕਾਫ਼ੀ ਸੁਹਾਵਣਾ ਬਣਾ ਦਿੱਤਾ ਹੈ। ਉੱਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਵੀ ਕਾਫੀ ਆਮਦ ਵਧੀ ਹੈ।
ਇਸ ਦੌਰਾਨ ਦਰਬਾਰ ਪਹੁੰਚੇ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਬੇਸ਼ੱਕ ਗਰਮੀ ਜਿੰਨੀ ਮਰਜ਼ੀ ਹੋਵੇ ਜਾਂ ਠੰਢ ਜਿੰਨੀ ਮਰਜ਼ੀ ਹੋਵੇ ਸ਼ਰਧਾਲੂਆਂ ਦੀ ਆਸਥਾ ਦੇ ਅੱਗੇ ਇਹ ਦੋਨੋਂ ਚੀਜ਼ਾਂ ਫੇਲ੍ਹ ਹਨ। ਉੱਥੇ ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਤੋਂ ਉਸ ਸਮੇਂ ਰਾਹਤ ਮਿਲੀ ਜਦੋਂ ਅੰਮ੍ਰਿਤਸਰ ਵਿੱਚ ਰਿਮਝਿਮ ਬਾਰਿਸ਼ ਸ਼ੁਰੂ ਹੋਈ ਇਹ ਬਾਰਿਸ਼ ਸਵੇਰੇ ਦੋ ਵਜੇ ਤੋਂ ਸ਼ੁਰੂ ਹੋਈ ਅਤੇ ਰੁਕ ਰੁਕ ਕੇ ਬਾਰਿਸ਼ ਹੋ ਰਹੀ ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਵਧਦੀ ਗਰਮੀ ਤੋਂ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ ਮਿਲੀ ਹੈ।
ਸ਼ਰਧਾਲੂਆਂ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਜਿਸ ਨਾਲ ਬੁਰਾ ਹਾਲ ਹੋਇਆ ਪਿਆ ਸੀ., ਪਰ ਮੀਂਹ ਪੈਣ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਜ਼ਿਕਰਯੋਗ ਹੈ ਕਿ ਲੰਮੇ ਸਮੇਂ ਤੋਂ ਅੰਮ੍ਰਿਤਸਰ ਵਿੱਚ 44 ਡਿਗਰੀ ਤੋਂ ਉਪਰ ਤਾਪਮਾਨ ਚੱਲ ਰਿਹਾ ਸੀ,ਪਰ ਅੱਜ ਪਈ ਬਾਰਿਸ਼ ਨੇ ਮੌਸਮ ਸੁਹਾਵਣਾ ਬਣਾ ਦਿੱਤਾ ਹੈ ਉੱਥੇ ਸ਼ਰਧਾਲੂਆਂ ਦੇ ਚਿਹਰੇ ਉੱਤੇ ਵੀ ਰੰਗਤ ਲਿਆਂਦੀ ਹੈ। ਬੇਸ਼ੱਕ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲੱਖਾਂ ਸ਼ਰਧਾਲੂ ਨਤਮਸਤਕ ਹੁੰਦੇ ਹਨ ਪਰ ਬਾਰਿਸ਼ ਨੇ ਲੋਕਾਂ ਦੇ ਚਿਹਰੇ ਤੇ ਰੌਣਕ ਦੇਖਣ ਨੂੰ ਮਿਲ ਰਹੀ ਅਤੇ ਲੋਕ ਵਧ ਚੜ੍ਹ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ।
ਇਹ ਵੀ ਪੜੋ: ਹੇਮਕੁੰਟ ਸਾਹਿਬ ਤੋਂ ਪਰਤੇ ਸ਼ਰਧਾਲੂਆਂ 'ਤੇ ਗੁੰਡਾਗਰਦੀ ਦੇ ਇਲਜ਼ਾਮ, 2 ਨੌਜਵਾਨ ਗ੍ਰਿਫ਼ਤਾਰ