ਅੰਮ੍ਰਿਤਸਰ: ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 22 ਅਕਤੂਬਰ ਨੂੰ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਇਸ ਸਬੰਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਸੰਗਤਾਂ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਕਾਫ਼ੀ ਉਤਸ਼ਾਹ ਹਨ। ਦੇਸ਼ ਦੇ ਵੱਖ-ਵੱਖ ਸੂਬਿਆ ਤੋਂ ਸ੍ਰੀ ਦਰਬਾਰ ਸਾਹਿਬ (Sri Darbar Sahib) ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ।
ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਦਰਬਾਰ ਸਾਹਿਬ (Sri Darbar Sahib) ਨੂੰ ਤਰ੍ਹਾਂ-ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲਾਂ (Flowers) ਨਾਲ ਸਜਾਇਆ ਜਾ ਰਿਹਾ ਹੈ। ਇਨ੍ਹਾਂ ਫੁੱਲਾਂ (Flowers) ਦੀ ਸੇਵਾ ਕਰਨ ਲਈ ਚੰਡੀਗੜ੍ਹ ਤੇ ਮੁੰਬਈ (Chandigarh and Mumbai) ਤੋਂ ਸਿੱਖ ਸੰਗਤ ਪਹੁੰਚੀ ਹੈ।
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੁੰਬਈ ਦੇ ਸੰਗਤ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ ਵਿੱਚ ਪਹੁੰਚੇ। ਇਹ ਸੰਗਤ ਪਿਛਲੇ 13 ਸਾਲਾਂ ਤੋਂ ਲਗਾਤਾਰ ਗੁਰੂ ਘਰ ਦੀ ਸੇਵਾ ਕਰਦੀ ਆ ਰਹੀ ਹੈ। ਮੁੰਬਈ ਦੀ ਸੰਗਤ ਕਲਕੱਤਾ ਅਤੇ ਦਿੱਲੀ 125 ਫੁੱਲਾਂ ਨਾਲ ਗੁਰੂ ਘਰ ਦੀ ਸਜਾਵਟ ਕਰਨ ਵਾਲੇ ਕਾਰੀਗਰ ਲੈਕੇ ਸ੍ਰੀ ਦਰਬਾਰ ਸਾਹਿਬ ਪਹੁੰਚੀ ਹੈ।
ਸ੍ਰੀ ਦਰਬਾਰ ਸਾਹਿਬ ਦੇ ਲਈ ਮਲੇਸ਼ੀਆ, ਸਿੰਗਾਪੁਰ, ਬੈਂਕਾਕ, ਕਲਕੱਤਾ, ਪੁਣੇ, ਬੰਗਲੌਰ ਆਦੀ ਤੋਂ ਗੁਰੂ ਘਰ ਦੀ ਸਜਾਵਟ ਲਈ 20 ਟਨ ਵੱਖ-ਵੱਖ ਕਿਸਮਾਂ ਦੇ ਫੁੱਲ ਲੈਕੇ ਅੰਮ੍ਰਿਤਸਰ ਪਹੁੰਚੇ ਹਨ।ਇਹ ਫੁੱਲ ਵਿਸ਼ੇਸ਼ ਤੌਰ ‘ਤੇ ਹਵਾਈ ਜਹਾਜ ਅਤੇ ਰੈਫਰਿਜੇਸ਼ਨ ਵਾਲੀਆਂ ਗੱਡੀਆਂ ਰਾਹੀਂ ਲਿਆਂਦੇ ਗਏ ਹਨ ਅਤੇ ਫੁੱਲਾਂ ਨਾਲ ਸਜਾਵਟ ਦੀ ਇਹ ਸੇਵਾ 21 ਅਕਤੂਬਰ ਰਾਤ ਤੱਕ ਸੰਪਨ ਹੋ ਜਾਵੇਗੀ।
ਇਸ ਮੌਕੇ ਗੁਰੂ ਘਰ ਪਹੁੰਚੀ ਸੰਗਤ ਜਿੱਥੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਲੈ ਰਹੀ ਹੈ, ਉੱਥੇ ਹੀ ਦਰਬਾਰ ਸਾਹਿਬ ਦੀ ਸਜਾਵਟ ਨੂੰ ਵੇਖ ਕੇ ਕਾਫ਼ੀ ਖੁਸ਼ ਨਜਰ ਆ ਰਹੀ ਹੈ। ਸੰਗਤ ਦਾ ਕਹਿਣਾ ਹੈ ਕਿ ਜੋ ਗੁਰੂ ਘਰ ਦੀ ਸੱਚੇ ਮਨ ਨਾਲ ਸੇਵਾ ਕਰਦਾ ਹੈ ਉਹ ਗੁਰੂ ਘਰ ਦੀਆਂ ਖੁਸ਼ੀਆਂ ਵੀ ਪ੍ਰਾਪਤ ਕਰਦਾ ਹੈ।
ਇਹ ਵੀ ਪੜ੍ਹੋ:ਦੇਸੀ ਅਤੇ ਵਿਦੇਸ਼ੀ ਫੁੱਲਾਂ ਦੇ ਨਾਲ ਸਜਾਇਆ ਜਾਵੇਗਾ ਸ੍ਰੀ ਦਰਬਾਰ ਸਾਹਿਬ