ਅੰਮ੍ਰਿਤਸਰ: ਛੇਵੀਂ ਪਾਤਸ਼ਾਹੀ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸੰਗਤਾਂ ਉਨ੍ਹਾਂ ਦੇ ਜਨਮ ਸਥਾਨ ਗੁਰੂ ਕੀ ਵਡਾਲੀ ਵਿੱਚ ਨਤਮਸਤਕ ਹੋਈਆਂ। ਦੱਸ ਦਈਏ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪਰਬ ਨੂੰ ਸਾਲਾਨਾ ਜੋੜ ਮੇਲੇ ਦੇ ਰੂਪ ਵਿੱਚ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਗੁਰਦੁਆਰਾ ਜਨਮ ਸਥਾਨ ਛੇਵੀਂ ਪਾਤਸ਼ਾਹੀ ਗੁਰੂ ਕੀ ਵਡਾਲੀ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਕੀਤੇ ਗਏ, ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ 13 ਜੂਨ ਨੂੰ ਹੋਈ ਉਸ ਤੋਂ ਬਾਅਦ ਅੱਜ ਜਿਹੜੇ ਉਸ ਦੇ ਭੋਗ ਪਾਏ ਗਏ। ਇਸ ਮੌਕੇ ਗੁਰੂ ਕੀ ਵਡਾਲੀ ਹੈੱਡ ਗ੍ਰੰਥੀ ਵੱਲੋਂ ਦੇਸ਼ਾਂ ਵਿਦੇਸ਼ਾਂ ਚ ਬੈਠੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਲੱਖ-ਲੱਖ ਵਧਾਈ ਦਿੱਤੀ।
ਇਸ ਦੌਰਾਨ ਹੈੱਡ ਗ੍ਰੰਥੀ ਨੇ ਕਿਹਾ ਕਿ ਗੁਰੂ ਕੀ ਵਡਾਲੀ ਵਿਖੇ ਗੁਰੂ ਅਰਜਨ ਦੇਵ ਜੀ ਸਾਹਿਬ ਜੀ ਦੇ ਗ੍ਰਹਿ ਵਿਖੇ ਮਾਤਾ ਗੰਗਾ ਜੀ ਦੇ ਪਾਵਨ ਕੁੱਖ ਵਿਚੋਂ 12 ਜੂਨ 1595 ਨੂੰਹ ਬਾਲਕ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ। ਇਹ ਜਨਮ ਸਥਾਨ ਅੱਜ ਗੁਰਦੁਆਰਾ ਭੋਰਾ ਸਾਹਿਬ ਜੀ ਦੇ ਰੂਪ ਵਿੱਚ ਸੁਸ਼ੋਭਿਤ ਹੈ ਜਨਮ ਅਵਤਾਰ ਸਮੇਂ ਗੁਰੂ ਅਰਜਨ ਦੇਵ ਜੀ ਨੇ ਪਾਣੀ ਦੀ ਥੋੜ੍ਹ ਮਹਿਸੂਸ ਕਰਦਿਆਂ ਸੰਗਤਾਂ ਦੀ ਬੇਨਤੀ ਤੇ ਟੱਪਾ ਲਗਾ ਕੇ ਵੱਡਾ ਖੂਹ ਲਗਾਉਣ ਦਾ ਹੁਕਮ ਦਿੱਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਵਧ ਚੜ ਕੇ ਇੱਥੇ ਆਉਣ ਅਤੇ ਗੁਰੂ ਘਰ ਨਤਮਸਤਕ ਹੋਣ।
ਦੱਸ ਦਈਏ ਕਿ ਅੱਜ ਸ਼ਹਿਰ ਭਰ ਵਿੱਚ ਥਾਂ-ਥਾਂ ਤੇ ਠੰਡੇ ਅਤੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਹਨ। ਹੈੱਡ ਗ੍ਰੰਥੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਵਧੀਆ ਉਪਰਾਲੇ ਕੀਤੇ ਗਏ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਜੀ ਦਾ ਜਨਮ ਦਿਹਾੜਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸੰਗਤਾਂ ਦੇਸ਼ਾਂ ਵਿਦੇਸ਼ਾਂ ਚੋਂ ਇੱਥੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
ਉੱਥੇ ਦੂਜੇ ਪਾਸੇ ਆਈਆਂ ਹੋਈਆਂ ਸੰਗਤਾਂ ਨੇ ਕੀਰਤਨ ਦਾ ਆਨੰਦ ਮਾਣਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਦੌਰਾਨ ਪਹੁੰਚੀਆਂ ਸੰਗਤ ਨੇ ਕਿਹਾ ਕਿ ਉਹ ਪਰਿਵਾਰ ਸਣੇ ਇੱਥੇ ਨਤਮਸਤਕ ਹੋਣ ਲਈ ਆਏ ਹਨ। ਹਰ ਸਾਲ ਇੱਥੇ ਗੁਰੂ ਹਰਗੋਬਿੰਦ ਮੀਰੀ ਪੀਰੀ ਦੇ ਮਾਲਕ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਬਹੁਤ ਵੱਡਭਾਗੀ ਹਨ ਕਿ ਇਸ ਪਵਿੱਤਰ ਧਰਤੀ ’ਤੇ ਸਾਡਾ ਜਨਮ ਹੋਇਆ ਜਿੱਥੇ ਗੁਰੂ ਜੀ ਦਾ ਜਨਮ ਸਥਾਨ ਹੈ।
ਇਹ ਵੀ ਪੜੋ: ਮੁੱਖ ਮੰਤਰੀਆਂ ਨੇ ਦਿੱਤੀ ਝੰਡੀ, ਪੰਜਾਬ ਤੋਂ ਦਿੱਲੀ ਏਅਰਪੋਰਟ ਦੇ ਲਈ ਸਰਕਾਰੀ ਬੱਸਾਂ ਰਵਾਨਾ