ਅੰਮ੍ਰਿਤਸਰ: ਪਿੰਡ ਜਸਤਰਵਾਲ ਵਿੱਚ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪਾਂ ਦੇਖਣ ਨੂੰ ਮਿਲੀ ਇਸ ਦੌਰਾਨ ਦੋਵੇਂ ਧਿਰਾਂ ਨੇ ਇੱਕ ਦੂਸਰੇ ਦੇ ਉੱਤੇ ਇੱਟਾਂ ਨਾਲ ਵਾਰ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਲੜਾਈ ਸਾਂਝੀ ਜਗ੍ਹਾਂ ਨੂੰ ਲੈ ਕੇ ਹੋਈ ਸੀ ਜਿਸ ਵਿੱਚ ਧਾਰਮਿਕ ਅਤੇ ਖੁਸ਼ੀ ਦੇ ਪ੍ਰੋਗਰਾਮ ਕਰਵਾਏ ਜਾਂਦੇ ਸਨ। ਇਸ ਜਗ੍ਹਾਂ 'ਤੇ ਬਣੀ ਸਟੇਜ ਨੂੰ ਪਿੰਡ ਦੇ ਇੱਕ ਵਿਅਕਤੀ ਵੱਲੋਂ ਟਰੱਕ ਨੂੰ ਪਿੱਛੇ ਕਰਦੇ ਸਮੇਂ ਤੋੜ ਦਿੱਤਾ ਗਿਆ ਜਿਸ ਤੋਂ ਬਾਅਦ ਇਹ ਮਾਮਲਾ ਵੱਧ ਗਿਆ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਆਪਸੀ ਟਕਰਾਅ ਤੋਂ ਬਾਅਦ 2 ਧਿਰਾਂ ਵੱਲੋਂ ਇੱਕ ਦੂਜੇ 'ਤੇ ਪੱਥਰਬਾਜ਼ੀ ਵੀ ਕੀਤੀ ਗਈ। ਇੱਕ ਧਿਰ ਵਾਲਿਆਂ ਦਾ ਕਹਿਣਾ ਹੈ ਕਿ ਇਹ ਸਾਂਝੀ ਜਗ੍ਹਾਂ ਦੀ ਸਟੇਜ ਟੁੱਟਣ ਨੂੰ ਲੈ ਕੇ ਇਹ ਸਾਰਾ ਵਾਕਿਆ ਵਾਪਰਿਆ ਹੈ। ਪਿੰਡ ਵਾਸੀਆਂ ਨੇ ਕਿਹਾ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਇਹ ਮਾਮਲਾ ਅੱਗੇ ਨਾ ਵਧਾਇਆ ਜਾਵੇ ਅਤੇ ਦੋਵੇਂ ਧਿਰਾਂ ਨੂੰ ਵਿਚਾਲੇ ਬਿਠਾ ਕੇ ਰਾਜ਼ੀਨਾਮਾ ਕਰਵਾ ਦਿੱਤਾ ਜਾਵੇ।
ਮਾਮਲੇ ਨੂੰ ਦੇਖਦਿਆਂ ਹੋਏ ਮਾਹੌਲ ਨੂੰ ਸ਼ਾਂਤ ਕਰਵਾਉਣ ਲਈ ਪੁਲਿਸ ਮੌਕੇ 'ਤੇ ਪਹੁੰਚੀ ਹੈ। ਪੁਲਿਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਕਿ ਦੋਵੇਂ ਧਿਰਾਂ ਨੂੰ ਉਨ੍ਹਾਂ ਵੱਲੋਂ ਪੁਲਿਸ ਸਟੇਸ਼ਨ 'ਤੇ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਦੀ ਦਰਖਾਸਤ ਲੈ ਕੇ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਡਾਕਟਰਾਂ ਵੱਲੋਂ ਕੱਢਿਆ ਗਿਆ ਕੈਂਡਲ ਮਾਰਚ