ਅੰਮ੍ਰਿਤਸਰ: 6 ਜੂਨ ਸਾਕਾ ਨੀਲਾ ਤਾਰਾ (Operation Blue Star) ਦੀ ਮਨਾਈ ਜਾ ਰਹੀ ਬਰਸੀ ਦੇ ਸਬੰਧ ’ਚ ਅੰਮ੍ਰਿਤਸਰ ਪੁਲਿਸ ਵੱਲੋਂ ਕੜੇ ਸੁਰਖਿਆ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸਦੇ ਚਲਦੇ ਅੰਮ੍ਰਿਤਸਰ ਵਿਖੇ 5 ਜ਼ਿਲ੍ਹਿਆ ਦੀ ਪੁਲਿਸ ਅਤੇ ਆਰਮਡ ਫੋਰਸ ਦੇ ਜਵਾਨਾਂ ਦੀ ਤੈਨਾਤੀ ਕੀਤੀ ਗਈ ਹੈ। ਸੁਰੱਖਿਆ ਦੇ ਲਈ 8 ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਸ਼ਹਿਰ ਦੇ ਚੱਪੇ-ਚੱਪੇ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਹ ਵੀ ਪੜੋ: ਸੁਭ ਕਰਮਨ ਤੇ ਕਬਹੂੰ ਨ ਟਰੋਂ:ਅੰਮ੍ਰਿਤਸਰ ਪੁਲਿਸ ਦੇ ਮੁਲਾਜਮਾਂ ਦੀ ਸ਼ਲਾਘਾਯੋਗ ਸੇਵਾ
ਇਸ ਸਬੰਧੀ ਗੱਲਬਾਤ ਕਰਦਿਆਂ ਅੰਮ੍ਰਿਤਸਰ ਪੁਲਿਸ ਦੇ ਡੀਸੀਪੀ ਪੀਐੱਸ ਬੰਡਿਆਲ ਨੇ ਦੱਸਿਆ ਕਿ 6 ਜੂਨ ਸਾਕਾ ਨੀਲਾ ਤਾਰਾ (Operation Blue Star) ਦੀ ਬਰਸੀ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਹਰ ਸੰਭਵ ਤਿਆਰੀ ਕੀਤੀ ਗਈ ਹੈ ਅਤੇ ਇਸ ਸਬੰਧੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਵੀ ਕੱਢਿਆ ਗਿਆ ਹੈ।
ਉਹਨਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਨੇੜੇ ਭੀੜ ਵਾਲੇ ਇਲਾਕਿਆ ਵਿੱਚ ਸ਼ੱਕੀ ਲੋਕਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਤੇ ਹੋਟਲਾਂ ਵਿੱਚ ਵੀ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਸ਼ਹਿਰ ਦੇ ਐਟਰੀ ਪੁਆਇੰਟ ’ਤੇ ਨਾਕਾਬੰਦੀ ਕਰ ਆਉਣ ਜਾਣ ਵਾਲਿਆਂ ’ਤੇ ਤਿਖੀ ਨਜਰ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ 5 ਜ਼ਿਲ੍ਹਿਆ ਦੀ ਪੁਲਿਸ ਅੰਮ੍ਰਿਤਸਰ ਵਿਖੇ ਤੈਨਾਤ ਕੀਤੀ ਗਈ ਹੈ।
ਇਹ ਵੀ ਪੜੋ: ਢੰਡਾਲ ਨਹਿਰ ’ਚ ਮੁੜ ਪਿਆ 20 ਫੁੱਟ ਦਾ ਪਾੜ, ਕਈ ਏਕੜ ਫਸਲ ਬਰਬਾਦ