ETV Bharat / city

CBSE ਦੀ 10ਵੀਂ ਦੀ ਪ੍ਰੀਖਿਆ ਦੇ ਨਤੀਜੇ ਆਉਣ ਤੇ ਵਿਦਿਆਰਥੀਆਂ 'ਚ ਖੁਸ਼ੀ - ਦਿਆਰਥੀਆਂ 'ਚ ਖੁਸ਼ੀ ਮਾਹੌਲ

ਸੀਬੀਐੱਸਈ ਵੱਲੋਂ 15 ਜੁਲਾਈ ਨੂੰ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਨਤੀਜਿਆਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਦਸਵੀਂ ਜਮਾਤ ਨੂੰ ਪਾਸ ਕੀਤਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਲੈ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਸਕੂਲ ਦੀ ਪ੍ਰਿੰਸੀਪਲ ਨੀਰਾ ਸ਼ਰਮਾ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ। ਸਕੂਲ ਦੀ ਵਿਦਿਆਰਥਣ ਭਵਰੀਤ ਕੌਰ ਨੇ 96.8 ਫੀਸਦੀ ਅੰਕ ਲਏ ਹਨ ਅਤੇ ਹਰਕੀਰਤ ਚੱਢਾ ਨੇ 98 ਫੀਸਦੀ ਅੰਕ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

Students of dav school amritsar are happy with the results of CBSE's 10th exam
CBSE ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ ਆਉਣ ਤੇ ਵਿਦਿਆਰਥੀਆਂ 'ਚ ਖੁਸ਼ੀ ਮਾਹੌਲ
author img

By

Published : Jul 16, 2020, 1:41 AM IST

ਅੰਮ੍ਰਿਤਸਰ: ਸੀਬੀਐੱਸਈ ਵੱਲੋਂ 15 ਜੁਲਾਈ ਨੂੰ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਨਤੀਜਿਆਂ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਦਸਵੀਂ ਜਮਾਤ ਨੂੰ ਪਾਸ ਕੀਤਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਲੈ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਸਕੂਲ ਦੀ ਪ੍ਰਿੰਸੀਪਲ ਨੀਰਾ ਸ਼ਰਮਾ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ। ਸਕੂਲ ਦੀ ਵਿਦਿਆਰਥਣ ਭਵਰੀਤ ਕੌਰ ਨੇ 96.8 ਫੀਸਦੀ ਅੰਕ ਲਏ ਹਨ ਅਤੇ ਹਰਕੀਰਤ ਚੱਢਾ ਨੇ 98 ਫੀਸਦੀ ਅੰਕ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

CBSE ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ ਆਉਣ ਤੇ ਵਿਦਿਆਰਥੀਆਂ 'ਚ ਖੁਸ਼ੀ ਮਾਹੌਲ
ਇਸ ਮੌਕੇ ਇਹ ਵਿਦਿਆਰਥੀ ਬਹੁਤ ਹੀ ਖੁਸ਼ ਨਜ਼ਰ ਆਏ। ਵਿਦਿਆਰੀਥਆਂ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ। ਵਿਦਿਆਰਥੀਆਂ ਨੇ ਕਿਹਾ ਉਨ੍ਹਾਂ ਦੀ ਮਿਹਨਤ ਰੰਗ ਲੈ ਆਈ ਹੈ। ਇਸ ਮੌਕੇ ਵਿਦਿਆਰੀਥਆਂ ਨੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਹੈ। ਬੱਚਿਆਂ ਦੇ ਮਾਪਿਆਂ ਦੀ ਖੁਸ਼ੀ ਵੇਖੀ ਨਹੀਂ ਜਾ ਰਹੀ ਸੀ। ਮਾਪੇ ਆਪਣੇ ਲਾਡਲਿਆਂ ਦੀ ਇਸ ਕਾਮਯਾਬੀ 'ਤੇ ਬਹੁਤ ਖੁਸ਼ ਸਨ।ਸਕੂਲ ਦੀ ਪ੍ਰਿੰਸੀਪਲ ਨੀਰਾ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਇਨ੍ਹਾਂ ਹੋਣਹਾਰ ਬੱਚਿਆਂ ਦੀ ਪ੍ਰਾਪਤੀ 'ਤੇ ਮਾਣ ਹੈ। ਉਨ੍ਹਾਂ ਕਿਹਾ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਦੀ ਮਿਹਨਤ ਰੰਗ ਲੈ ਆਈ ਹੈ। ਪ੍ਰਿੰਸੀਪਲ ਨੇ ਬੱਚਿਆਂ ਨੂੰ ਚੰਗੇ ਭਵਿੱਖ ਲਈ ਸ਼ੁੱਭ ਇੱਛਾਵਾਂ ਭੇਟ ਕੀਤੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.