ਅੰਮ੍ਰਿਤਸਰ: ਜ਼ਿਲ੍ਹੇ ਦੇ ਮਸ਼ਹੂਰ ਨਿੱਜੀ ਸਕੂਲ ਡੀ ਏ ਵੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ (threaten bomb dav public school Amritsar) ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਪੁਲਿਸ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਸਕੂਲ ਦੇ ਬੱਚਿਆਂ ਵੱਲੋਂ ਹੀ ਮੈਸੇਜ ਲਿਖ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਗਿਆ ਸੀ। ਪੁਲਿਸ ਨੇ ਧਮਕੀ ਦੇਣ ਵਾਲੇ ਬੱਚਿਆਂ ਨੂੰ ਸਕੂਲ ਦੇ ਪ੍ਰਿੰਸੀਪਲ ਦੇ ਹਵਾਲੇ ਕਰ ਦਿੱਤਾ ਹੈ। ਜਲਦ ਹੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਇਸ ਘਟਨਾ ਦਾ ਵੇਰਵਾ ਦਿੱਤਾ ਜਾਵੇਗਾ।
ਸੀਨੀਅਰ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਧਮਕੀ ਦਾ ਮੈਸੇਜ ਵਾਇਰਲ ਕਰਨ ਵਾਲੇ ਬੱਚਿਆਂ ਇਸ ਸਕੂਲ ਦੇ ਹੀ ਵਿਦਿਆਰਥੀ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਉਮਰ 15 ਤੋਂ 16 ਸਾਲ ਹੈ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਬੱਚਿਆਂ ਵੱਲੋਂ ਆਪਣੇ ਮਾਪਿਆਂ ਦੀਆਂ ਸੀਮਾ ਦੀ ਵਰਤੋਂ ਇੰਸਟਾਗ੍ਰਾਮ ਦੀਆਂ 5-5 ਆਈਡੀਆਂ ਬਣਾਇਆਂ ਗਈਆਂ ਸਨ।
ਪੁਲਿਸ ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਬੱਚਿਆਂ ਦੇ ਮਾਪਿਆਂ ਦੀ ਜਿੰਮੇਵਾਰੀ ਹੈ ਕਿ ਉਹ ਆਪਣੇ ਬੱਚਿਆਂ ਦਾ ਧਿਆਨ ਰੱਖਣ ਤਾਂ ਜੋ ਇਹੋ ਜਹੀਆਂ ਘਟਨਾਵਾਂ ਨਾ ਹੋ ਸਕਨ। ਨਾਲ ਹੀ ਬੱਚਿਆਂ ਵੱਲੋਂ ਸੋਸ਼ਲ ਮੀਡੀਆ ਦੀ ਕੀਤੀ ਜਾ ਰਹੀ ਦੁਰ-ਵਰਤੋ ਨੂੰ ਲੈ ਕੇ ਅਪੀਲ ਕੀਤੀ ਕਿ ਇਸ ਨੂੰ ਲੈ ਕੇ ਸਤਰਕ ਰਹਿਣ।ਵਿਧਾਇਕ ਕੁੰਵਰ ਵਿਜੈ ਪ੍ਰਤਾਪ ਵੱਲੋਂ ਇਸ ਘਟਨਾ ਉੱਪਰ ਪ੍ਰਤੀਕੀਰਿਆਂ ਦਿੰਦਿਆ ਕਿਹਾ ਹੈ ਕਿ ਮਾਪੇ ਪੂਰੀ ਤਰ੍ਹਾਂ ਬੇਖੌਫ ਰਹਿਣ ਅਤੇ ਆਪਣੇ ਬੱਚਿਆਂ ਨੂੰ ਸਕੂਲ ਪੜ੍ਹਾਈ ਲਈ ਭੇਜਣ।
ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੇ ਪਿਛਲੇ 24 ਘੰਟਿਆਂ ਦੇ ਕਤਲ ਤੇ ਲੁੱਟ ਖੋਹ ਮਾਮਲੇ ਸੁਲਝਾਏ, ਵੱਖ ਵੱਖ ਕੇਸਾਂ ਵਿੱਚ ਕਰੀਬ 20 ਮੁਲਜ਼ਮ ਕਾਬੂ