ਅੰਮ੍ਰਿਤਸਰ: ਜ਼ਿਲ੍ਹੇ ਦੇ ਨਵਾਂ ਪਿੰਡ ਦੇ ਵਾਸੀ ਸੁਨਿਆਰੇ ਵਿਕਰਮਜੀਤ ਸਿੰਘ ਅਤੇ ਉਸ ਦੀ ਪਤਨੀ ਸੁਖਬੀਰ ਕੌਰ ਦੇ ਖ਼ੁਦਕੁਸ਼ੀ ਮਾਮਲੇ 'ਚ ਲੰਮੇ ਸਮੇਂ ਤੋਂ ਫਰਾਰ ਸਬ-ਇੰਸਪੈਕਟਰ ਸੰਦੀਪ ਕੌਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੰਦੀਪ ਨੂੰ ਹਰਗੋਬਿੰਦਪੁਰ ਨੇੜਲੇ ਪਿੰਡ ਧੀਰੋਵਾਲ ਬੇਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੰਦੀਪ ਨੂੰ ਪਨਾਹ ਦੇਣ ਦੇ ਦੋਸ਼ 'ਚ ਉਸ ਦੇ 2 ਮਮੇਰੇ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਧਰੁਵ ਦਹੀਆ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਨਵਾਂ ਪਿੰਡ ਵਿੱਚ ਦੋਹਰੇ ਖ਼ੁਦਕੁਸ਼ੀ ਮਾਮਲੇ ਦੀ ਦੋਸ਼ੀ ਪੰਜਾਬ ਪੁਲਿਸ ਦੀ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਦੇਰ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਗੋਬਿੰਦਪੁਰ ਵਿੱਚ ਇੱਕ ਕੋਠੀ ਦੇ ਅੰਦਰ ਰੱਖਿਆ ਗਿਆ। ਇਸ ਦੇ ਖਿਲਾਫ ਅੰਮ੍ਰਿਤਸਰ ਅਰਬਨ ਅਤੇ ਦਿਹਾਤੀ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਸੀ, ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਨੇ ਵਿਸ਼ੇਸ਼ ਟੀਮਾਂ ਤਿਆਰ ਕਰ ਉਕਤ ਮੁਲਜ਼ਮ ਸੰਦੀਪ ਕੌਰ ਨੂੰ ਗ੍ਰਿਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਵੱਲੋਂ ਸੰਦੀਪ ਕੌਰ ਨੂੰ ਅਦਾਲਤ ਵਿੱਚ ਪੇਸ਼ 4 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕੇ ਜੇਕਰ ਇਸ ਮਾਮਲੇ 'ਚ ਹੋਰ ਲੋਕ ਵੀ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।