ਅੰਮ੍ਰਿਤਸਰ: ਪਿਛਲੇ ਦਿਨੀਂ ਅੰਮ੍ਰਿਤਸਰ ਥਾਣਾ ਬੀ ਡਿਵੀਜ਼ਨ ਦੇ ਨਜ਼ਦੀਕ ਇੱਕ ਨਿੱਜੀ ਹੋਟਲ ਵਿੱਚ ਸੁਖਵਿੰਦਰ ਸਿੰਘ ਨਾਮਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ। ਉਸ ਵੱਲੋਂ ਪ੍ਰੈੱਸ ਨੋਟ ਵਿੱਚ ਹਰਭਜਨ ਸਿੰਘ ਪਰਮਜੀਤ ਸਿੰਘ ਪੀ.ਏ ਬੁਲਾਰੀਆਂ ਅਤੇ ਪੁਲਿਸ ਅਧਿਕਾਰੀ ਨਰਿੰਦਰ ਸਿੰਘ ਦਾ ਨਾਮ ਲਿਖ ਕੇ ਖੁਦਕੁਸ਼ੀ ਕੀਤੀ ਸੀ।
ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੰਜ ਲੋਕਾਂ ਦੇ ਉਤੇ ਮਾਮਲਾ ਦਰਜ ਕੀਤਾ ਸੀ। ਹਰਭਜਨ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਹੈ। ਪਰ ਬਾਕੀ ਲੋਕਾਂ ਦੀ ਗ੍ਰਿਫ਼ਤਾਰੀ ਨਾ ਹੁੰਦੀ ਦੇਖ ਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਮ੍ਰਿਤਕ ਦੀ ਲਾਸ਼ ਥਾਣੇ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਨਸਾਫ਼ ਦੀ ਗੁਹਾਰ ਲਗਾਈ।
ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਇਸ ਮਾਮਲੇ 'ਚ ਕਹਿਣਾ ਹੈ ਕਿ ਪੰਜ ਲੋਕਾਂ ਦੇ ਉੱਤੇ ਬਾਈਨੇਮ ਪਰਚਾ ਦਰਜ ਕਰ ਦਿੱਤਾ ਗਿਆ ਹੈ। ਹਰਭਜਨ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਪਾਰਟੀ ਟੀਮਾਂ ਬਣਾ ਕੇ ਬਾਕੀਆਂ ਦੀ ਗ੍ਰਿਫਤਾਰੀ ਲਈ ਵੀ ਛਾਪੇਮਾਰੀ ਕਰ ਰਹੀ ਹੈ। ਜਲਦ ਹੀ ਬਾਕੀ ਲੋਕਾਂ ਨੂੰ ਵੀ ਗ੍ਰਿਫ਼ਤਾਰ ਕਰ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਵੀ ਸਮਝਾਇਆ ਜਾ ਰਿਹਾ ਹੈ, ਕਿ ਉਹ ਧਰਨਾ ਪ੍ਰਦਰਸ਼ਨ ਖ਼ਤਮ ਕਰਨ।
ਇਹ ਵੀ ਪੜ੍ਹੋ:ਡੀ.ਏ.ਪੀ. ਖਾਦ ਦੇ ਮੁੱਦੇ ’ਤੇ ‘ਆਪ’ ਵਿਧਾਇਕਾਂ ਨੇ ਕੀਤਾ ਰੋਸ ਮਾਰਚ