ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਪਹੁੰਚੇ (SAD President reached at Sri Akal Takhat) । ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਦੀ ਵੱਡੀ ਲੀਡਰਸ਼ਿੱਪ ਤੋਂ ਇਲਾਵਾ ਬਹੁਜਨ ਸਮਾਜ ਪਾਰਟੀ (Bahujan Smaj Party) ਦੇ ਆਗੂ ਵੀ ਮੌਜੂਦ ਸਨ। ਸੁਖਬੀਰ ਬਾਦਲ ਦੀ ਅਗਵਾਈ ਵਿੱਚ ਲੀਡਰਸ਼ਿੱਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਵਾਹਿਗੁਰੂ ਦੇ ਚਰਨਾਂ ਵਿਚ ਚੜਦੀ ਕਲਾ ਦੀ ਅਰਦਾਸ ਬੇਨਤੀ ਕਰਨ ਲਈ ਪਹੁੰਚੇ ਹਾਂ।
ਗਠਜੋੜ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
ਬਾਦਲ ਨੇ ਕਿਹਾ ਕਿ ਉਹ ਆਪਣੀ ਪਾਰਟੀ ਦੀ ਲੀਡਰਸ਼ਿੱਪ ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਪੁੱਜੇ ਹਨ। ਉਨ੍ਹਾਂ ਕਿਹਾ ਕਿ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਰੱਖੇ ਗਏ ਸੀ ਤੇ ਪਾਠ ਦੇ ਭੋਗ ਪਾਏ ਗਏ ਤੇ ਉਪਰੰਤ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਅਰਦਾਸ ਚੋਣ ਮੈਦਾਨ ਦੇ ਜੰਗ ਵਿੱਚ ਉਤਰਨ ਲਈ ਕੀਤੀ ਗਈ ਹੈ। ਸੁਖਬੀਰ ਨੇ ਐਲਾਨ ਕੀਤਾ ਕਿ ਹੁਣ ਗਠਜੋੜ ਪੂਰੀ ਤਰ੍ਹਾਂ ਚੋਣ ਜੰਗ ਵਿੱਚ ਉਤਰ ਗਈ ਹੈ। ਉਨ੍ਹਾਂ ਕਿਹਾ ਕਿ ਲੀਡਰਸ਼ਿੱਪ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਚੋਣ 2022 (Punjab Assembly Election 2022) ਲਈ ਹੁਣ ਤੱਕ ਐਲਾਨੇ ਉਮੀਦਵਾਰ ਵੀ ਨਤਮਸਤਕ ਹੋਣ ਪੁੱਜੇ ਹਨ।
ਅੱਜ ਰੱਦ ਹੋ ਜਾਣਗੇ ਕਾਲੇ ਖੇਤੀ ਕਾਨੂੰਨ
ਇੱਕ ਸੁਆਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅੱਜ ਸੰਸਦ ਦੇ ਇਜਲਾਸ ਵਿੱਕ ਕਾਲੇ ਖੇਤੀ ਕਾਨੂੰਨ ਰੱਦ ਹੋਣ ਦੀ ਪੂਰੀ ਸੰਭਵਨਾ ਹੈ। ਜਿਕਰਯੋਗ ਹੈ ਕਿ ਸੁਖਬੀਰ ਬਾਦਲ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਲੀਡਰਸ਼ਿੱਪ ਸਮੇਤ ਨਤਮਸਤਕ ਹੋਣ ਪੁੱਜੇ ਸੀ ਅਤੇ ਪਾਰਟੀ ਦੀ ਚੜਦੀ ਕਲਾ ਲਈ ਅਰਦਾਸ ਕੀਤੀ। ਭਾਈ ਗੁਰਬਖਸ਼ ਸਿੰਘ ਜੀ ਤੇ ਅਰਦਾਸ ਬੇਨਤੀ ਕੀਤੀ। ਅਕਾਲੀ ਦਲ ਦੀ ਲੀਡਰਸ਼ਿੱਪ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣ ਦਾ ਇਹ ਉਹੀ ਮੌਕਾ ਹੈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਣੀ ਹੈ।
ਅੱਜ ਹੀ ਹੈ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ
ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ (Shiromani Committee President), ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਕਾਰਜਕਾਰੀ ਮੈਂਬਰਾਂ ਦੀ ਚੋਣ ਹੋਣੀ ਹੈ ਤੇ ਪਾਰਟੀ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਹ ਹੱਕ ਸੁਖਬੀਰ ਬਾਦਲ ਨੂੰ ਦਿੱਤਾ ਹੋਇਆ ਹੈ। ਜਿਕਰਯੋਗ ਹੈ ਕਿ ਇਸ ਵੇਲੇ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਨ ਤੇ ਅੱਜ ਇਹ ਵੀ ਪਤਾ ਚੱਲ ਜਾਏਗਾ ਕਿ ਨਵਆੰ ਪ੍ਰਧਾਨ ਕੌਣ ਹੋਵੇਗਾ।
ਇਹ ਵੀ ਪੜ੍ਹਾਇਆ:SGPC ਦੇ ਪ੍ਰਧਾਨ ਦੀ ਅੱਜ ਹੋਵੇਗੀ ਚੋਣ, ਇਹਨਾਂ ਸਿਰ ਸੱਜ ਸਕਦੈ ਪ੍ਰਧਾਨਗੀ ਦਾ ਤਾਜ