ETV Bharat / city

ਅਧਿਆਪਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ

author img

By

Published : Aug 14, 2021, 1:17 PM IST

ਅੰਮ੍ਰਿਤਸਰ ਵਿੱਚ ਮੈਰੀਟੋਰੀਅਸ ਸਕੂਲ ਯੂਨੀਅਨ ਦੇ ਅਧਿਆਪਕਾਂ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਕਾਲੀਆਂ ਝੰਡੀਆਂ ਫੜ ਕੇ ਤੇ ਕਾਲੇ ਚੋਲੇ ਪਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਕੀਤੇ ਜਾਣ ਦੀ ਮੰਗ ਕੀਤੀ।

ਅਧਿਆਪਕਾਂ ਨੇ ਕੀਤਾ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ

ਅੰਮ੍ਰਿਤਸਰ : ਮੈਰੀਟੋਰੀਅਸ ਸਕੂਲ ਯੂਨੀਅਨ ਦੇ ਅਧਿਆਪਕਾਂ ਨੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕੀਤਾ ਹੈ। ਅਧਿਆਪਕਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਧਿਆਪਕਾਂ ਨੇ ਕਾਲੀਆਂ ਝੰਡੀਆਂ ਫੜ ਕੇ ਤੇ ਕਾਲੇ ਚੋਲੇ ਪਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਕਿਹਾ ਕਿ ਉਹ ਬੀਤੇ 7 ਸਾਲਾਂ ਤੋਂ ਆਪਣੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਮੈਰੀਟੋਰੀਅਸ ਸਕੂਲਾਂ ਵਿੱਚ ਗੋਲਡ ਮੈਡਲਿਸਟ ਤੇ ਪੀਐਚਡੀ ਅਧਿਆਪਕ ਪੜ੍ਹਾ ਰਹੇ ਹਨ। ਸਰਕਾਰ ਵੱਲੋਂ ਇਨ੍ਹਾਂ ਉੱਚ ਸਿੱਖਿਅਤ ਅਧਿਆਪਕਾਂ ਨੂੰ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ, ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਵਲੋਂ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਹਲਾਂਕਿ ਇਸ ਤੋਂ ਪਹਿਲਾਂ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਨੂੰ ਪੱਕਾ ਕਰਨ ਦਾ ਵਾਅਦਾ ਤਾਂ ਕੀਤਾ ਪਰ ਜ਼ਮੀਨੀ ਪੱਧਰ 'ਤੇ ਇਸ ਨੂੰ ਪੂਰਾ ਨਹੀਂ ਕੀਤਾ ਗਿਆ।

ਅਧਿਆਪਕਾਂ ਨੇ ਕਿਹਾ ਕਿ ਉਹ ਇਸ ਘਿਰਾਓ ਇਸ ਲਈ ਕਰ ਰਹੇ ਤਾਂ ਜੋ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੀ ਗੱਲ ਸੁਣ ਕੇ ਪੰਜਾਬ ਸਰਕਾਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਸਿੱਧੂ ਉਨ੍ਹਾਂ ਦੀ ਅਪੀਲ ਜ਼ਰੂਰ ਸੁਣਨਗੇ।

ਇਹ ਵੀ ਪੜ੍ਹੋ : ਭਿਆਨਕ ਹਾਦਸਾ: ਛਾਤੀ ਦੇ ਆਰ-ਪਾਰ ਹੋਇਆ ਐਂਗਲ

ETV Bharat Logo

Copyright © 2024 Ushodaya Enterprises Pvt. Ltd., All Rights Reserved.