ਅੰਮ੍ਰਿਤਸਰ: ਅਜਨਾਲਾ ’ਚ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਅੰਦਰ ਬੀਤੀ ਸ਼ਾਮ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬੈਂਕ ਚ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ ਸੀ ਜਿਸ ਤੋਂ ਬਾਅਦ ਤੁਰੰਤ ਹੀ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਇਸਦੀ ਸੂਚਨਾ ਦਿੱਤੀ ਗਈ ਹੈ। ਜਿਨ੍ਹਾਂ ਨੇ ਮੌਕੇ ’ਤੇ ਪਹੁੰਚੇ ਭਿਆਨਕ ਅੱਗ ’ਤੇ ਕਾਬੂ ਪਾਇਆ।
ਮਾਮਲੇ ਸਬੰਧੀ ਅਜਨਾਲਾ ਦੇ ਇੰਚਾਰਜ ਏਐਸਆਈ ਸੁਖਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਰੀਬ 8 ਵਜੇ ਬੈਂਕ ਦੇ ਅੰਦਰ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਉਹ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੇ। ਜਾਂਚ ਪੜਤਾਲ ਤੋਂ ਪਤਾ ਲੱਗਿਆ ਕਿ ਅੱਜ ਬੈਂਕ ਦੀ ਪਹਿਲੀ ਮੰਜ਼ਿਲ ਤੇ ਲੋਨ ਸੈਕਸ਼ਨ ਚ ਲੱਗੀ ਹੈ। ਇਸ ਭਿਆਨਕ ਅੱਗ ਕਾਰਨ ਬੈਂਕ ਅੰਦਰ ਪਏ ਕੰਪਿਊਟਰ ਅਤੇ ਫਰਨੀਚਰ ਦਾ ਕਾਫੀ ਨੁਕਸਾਨ ਹੋਇਆ।
ਦੂਜੇ ਪਾਸੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਬੈਂਕ ਬੰਦ ਹੋਣ ਕਾਰਨ ਬੈਂਕ ਅੰਦਰ ਧੂੰਆਂ ਹੀ ਧੂੰਆਂ ਹੋ ਗਿਆ ਸੀ ਜਿਸ ਕਾਰਨ ਉਨ੍ਹਾਂ ਨੇ ਸ਼ੀਸ਼ੇ ਭੰਨ ਕੇ ਧੂੰਏ ਨੂੰ ਬੈਂਕ ਅੰਦਰੋ ਬਾਹਰ ਕੱਢਿਆ। ਕਾਫੀ ਮੁਸ਼ਕਤ ਤੋਂ ਬਾਅਦ ਉਨ੍ਹਾਂ ਨੇ ਅੱਗ ’ਤੇ ਕਾਬੂ ਪਾਇਆ। ਫਿਲਹਾਲ ਹੁਣ ਸਥਿਤੀ ਕਾਬੂ ’ਚ ਹੈ।
ਇਹ ਵੀ ਪੜੋ: ਬਿਜਲੀ ਵਿਭਾਗ ਦਾ ਕਾਰਾ, ਫ੍ਰੀ ਦੇ ਮੀਟਰ ’ਚ ਫਸਾਈਆ ਤਾਰਾਂ !