ਅੰਮ੍ਰਿਤਸਰ: ਪੰਜਾਬ ਵਿੱਚ ਜਿਸ ਤਰ੍ਹਾਂ ਹੀ ਗਰਮੀ ਦੀ ਸ਼ੁਰੂਆਤ ਹੋਈ ਹੈ ਉਸੇ ਤਰ੍ਹਾਂ ਹੀ ਹੁਣ ਅੱਗ ਲੱਗਣ ਦਾ ਸਿਲਸਿਲਾ ਵੀ ਜਾਰੀ ਹੈ ਜੇਕਰ ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਅੰਮ੍ਰਿਤਸਰ ਦੇ ਇਲਾਕੇ ਰਣਜੀਤ ਐਵੀਨਿਊ ਇਲਾਕੇ ਦੇ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਦੀ ਖ਼ਬਰ ਵੀ ਸਾਹਮਣੇ ਆਈ ਹੈ ਅਤੇ ਜਿਸ ਜਗ੍ਹਾ ’ਤੇ ਅੱਗ ਲੱਗੀ ਸੀ ਉਹ ਇਕ ਆਈਲੈਟਸ ਸੈਂਟਰ ਚਲਾਉਣ ਵਾਲੇ ਦਫਤਰ ਹਨ। ਫਿਲਹਾਲ ਇਸ ਅੱਗ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਜਿਸ ਬਿਲਡਿੰਗ ਚ ਅੱਗ ਲੱਗੀ ਸੀ ਉਸ ਬਿਲਡਿੰਗ ਚ ਜਿਆਦਾਤਰ ਆਇਲੈਂਟ ਸੈਂਟਰ ਚਲਾਉਣ ਵਾਲੇ ਦਫਤਰ ਹਨ। ਜਦੋ ਦੂਜੀ ਅਤੇ ਤੀਜ਼ੀ ਮੰਜਿਲ ’ਚ ਅੱਗ ਲੱਗੀ ਤਾਂ ਮੌਕੇ ਤੇ ਮੌਜੂਦ ਵਿਦਿਆਰਥੀਆਂ ਨੇ ਉੱਥੋ ਭੱਜ ਕੇ ਆਪਣੀ ਜਾਨ ਬਚਾਈ। ਦੱਸਿਆ ਜਾ ਰਿਹਾ ਹੈ ਕਿ 6 ਬਿਲਡਿੰਗ ਇਮਾਰਤ ਚ ਚਾਰ ਮੰਜ਼ਿਲ ਵਿੱਚ ਲੱਗੀ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।
ਉੱਥੇ ਦੂਜੇ ਪਾਸੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਮੌਕੇ ’ਤੇ ਪਹੁੰਚ ਗਏ। ਜਿੱਥੇ ਉਨ੍ਹਾਂ ਵੱਲੋਂ ਉਸੇ ਸਮੇਂ ਹੀ ਟ੍ਰੈਫਿਕ ਨੂੰ ਕੰਟਰੋਲ ਕੀਤਾ ਗਿਆ ਤਾਂ ਜੋ ਕਿ ਅੱਗ ਬੁਝਾਉਣ ਵਾਲੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋ ਸਕੇ। ਪੁਲਿਸ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਵਧੀਆ ਤਰੀਕੇ ਦੇ ਨਾਲ ਅੱਗ ਬੁਝਾਉਣ ਲਈ ਕੰਮ ਕੀਤਾ ਗਿਆ।
ਫਿਲਹਾਲ ਤੀਜ਼ੀ ਮੰਜਿਲ ’ਤੇ ਚੱਲ ਰਹੇ ਆਇਲੈਟਸ ਸੈਂਟਰ ਤੋਂ ਵਿਦਿਆਰਥੀ ਹੇਠਾਂ ਆ ਗਏ ਸੀ। ਇਸ ਭਿਆਨਕ ਅੱਗ ਦੇ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਖੈਰ ਇਹ ਅੱਗ ਕਿਸ ਤਰ੍ਹਾਂ ਲੱਗੀ ਇਸ ਬਾਰੇ ਅਜੇ ਕੋਈ ਸਪਸ਼ਟ ਜਾਣਕਾਰੀ ਨਹੀਂ ਹੈ।
ਇਹ ਵੀ ਪੜੋ: ਪੰਜਾਬ ’ਚ ਵਾਪਰੀ ਵੱਡੀ ਘਟਨਾ: ਦੋ ਧਿਰਾਂ ’ਚ ਗੋਲੀਆਂ ਚੱਲਣ ਕਾਰਨ 4 ਮੌਤਾਂ, 1 ਜ਼ਖ਼ਮੀ