ਅੰਮ੍ਰਿਤਸਰ: ਬੇਅਦਬੀ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਆਪਣੇ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ ਜਿਸ ਤੋਂ ਮਗਰੋਂ ਵਿਰੋਧੀ ਵੀ ਸਰਕਾਰ ਨੂੰ ਘੇਰਦੇ ਹੀ ਨਜ਼ਰ ਆ ਰਹੇ ਹਨ। ਭਾਜਪਾ ਸਾਂਸਦ ਸ਼ਵੇਤ ਮਲਿਕ ਨੇ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਤੇ ਸਿੱਧੂ ’ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਪੰਜਾਬ ਦੇ ਲੋਕਾਂ ਨਾਲ ਥੋਖਾ ਕਰ ਰਹੀ ਹੈ ਜਿਹਨਾਂ ਦੀ ਕੁਰਸੀ ਦੀ ਲੜਾਈ ਜੱਗ ਜ਼ਾਹਿਰ ਹੋ ਗਈ ਹੈ। ਉਹਨਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਲੈਣਾ ਚਾਹੁੰਦੇ ਹਨ ਇਸ ਲਈ ਆਪਣੇ ਹੀ ਸਰਕਾਰ ’ਤੇ ਸਵਾਲ ਖੜੇ ਕਰ ਰਹੇ ਹਨ।
ਇਹ ਵੀ ਪੜੋ: ਜਿੰਮੀ ਸ਼ੇਰਗਿੱਲ 'ਤੇ ਕੋਰੋਨਾ ਪ੍ਰੋਟੋਕੋਲ ਦੀ ਉਲੰਘਣਾ ਦਾ ਮਾਮਲਾ ਦਰਜ
ਉਥੇ ਹੀ ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ ਉਹਨਾਂ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਵਿਸ਼ਵਾਸ਼ ਉੱਠ ਗਿਆ ਹੈ ਤੇ ਆਉਣ ਵਾਲੀਆਂ ਚੋਣਾਂ ’ਚ ਲੋਕ ਇਸ ਦਾ ਜਵਾਬ ਕੈਪਟਨ ਸਰਕਾਰ ਨੂੰ ਦੇ ਦੇਣਗੇ।
ਇਹ ਵੀ ਪੜੋ: ਲੁਧਿਆਣਾ ਦੇ ਹੈਬੋਵਾਲ 'ਚ ਦੋ ਪੁਲਿਸ ਮੁਲਾਜ਼ਮਾਂ ਵਿਚਾਲੇ ਚੱਲੀ ਗੋਲੀ, ਇੱਕ ਜ਼ਖ਼ਮੀ