ਅੰਮ੍ਰਿਤਸਰ: ਬਿਆਸ ਦੇ ਜੰਮਪਲ ਅਤੇ ਕੈਨੇਡਾ ਪੁਲਿਸ ਵਿੱਚ ਸੇਵਾਵਾਂ ਨਿਭਾਅ ਰਹੇ ਪੰਜਾਬ ਦੇ ਨੌਜਵਾਨ ਬਿਕਰਮਦੀਪ ਸਿੰਘ ਰੰਧਾਵਾ ਨੂੰ ਕੁਝ ਦਿਨ ਪਹਿਲਾਂ ਕੈਨੇਡਾ ਵਿੱਚ ਅਣਪਛਾਤੇ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਹਲਕਾ ਬਾਬਾ ਬਕਾਲਾ ਸਾਹਿਬ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਸ਼ਹੀਦ ਬਿਕਰਮਦੀਪ ਸਿੰਘ ਰੰਧਾਵਾ ਦੇ ਪਿਤਾ ਤਰਲੋਚਨ ਸਿੰਘ ਰੰਧਾਵਾ (ਰਿਟਾ ਏ.ਡੀ.ਐਫ.ਓ) ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪੁੱਜੇ ਅਤੇ ਸ਼ਹੀਦ ਬਿਕਰਮਦੀਪ ਰੰਧਾਵਾ ਦੀ ਬੇਵਕਤੀ ਮੌਤ ਦਾ ਦੁੱਖ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜੋ: ਖੁਖਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਗੈਂਗਸਟਰ ਮੌਂਟੀ ਸ਼ਾਹ ਗ੍ਰਿਫ਼ਤਾਰ
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਗੱਲਬਾਤ ਦੌਰਾਨ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਰੰਧਾਵਾ ਪਰਿਵਾਰ ਦੇ ਨਾਲ ਹਮੇਸ਼ਾਂ ਹਾਜਰ ਹੈ, ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਕੇ ਸ਼ਹੀਦ ਨੌਜਵਾਨ ਬਿਕਰਮਦੀਪ ਸਿੰਘ ਰੰਧਾਵਾ ਦੀ ਯਾਦ ਵਿੱਚ ਕੋਈ ਯਾਦਗਰ ਜਾਂ ਸਰਕਾਰ ਤਰਫੋਂ ਮਾਣ ਸਨਮਾਨ ਦੇਣ ਸਬੰਧੀ ਵਿਚਾਰ ਰੱਖਣਗੇ।
ਸ਼ਹੀਦ ਬਿਕਰਮਦੀਪ ਰੰਧਾਵਾ ਦੇ ਪਿਤਾ ਤਰਲੋਚਨ ਸਿੰਘ ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਕੈਨੇਡਾ ਗੱਲ ਹੋ ਰਹੀ ਹੈ ਤੇ ਉਹ ਸਾਨੂੰ ਜਲਦ ਤੋਂ ਅੰਤਮ ਸਸਕਾਰ ਲਈ ਕੈਨੇਡਾ ਆਉਣ ਦੀ ਆਗਿਆ ਦੇ ਦੇਣਗੇ ਤਾਂ ਜੋ ਉਹ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਨਿਭਾਅ ਸਕਣ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸਰਕਾਰ, ਪੁਲਿਸ ਪ੍ਰਸ਼ਾਸਨ ਅਤੇ ਲੋਕਾਂ ਵੱਲੋਂ ਉਨ੍ਹਾਂ ਦੇ ਪੁੱਤਰ ਦੇ ਸਨਮਾਨ ਵਿੱਚ ਇੱਕ ਹਫਤਾ ਬੀਤ ਜਾਣ ’ਤੇ ਵੀ ਹਰ ਚੌਂਕ ਚੌਰਾਹੇ ਸ਼ਹਿਰ ਵਿੱਚ ਕੈਂਡਲ ਮਾਰਚ ਅਤੇ ਸ਼ਰਧਾਂਜਲੀ ਸਮਾਗਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਕੈਨੇਡਾ ਸਰਕਾਰ ਵਲੋਂ ਉਨ੍ਹਾਂ ਦੇ ਪੁੱਤਰ ਨੂੰ ਬਹਾਦਰੀ ਲਈ ਇੱਕ ਵਿਸ਼ੇਸ਼ ਐਵਾਰਡ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਪਰ ਇਸ ਦੇ ਨਾਲ ਹੀ ਬਿਕਰਮਦੀਪ ਕੈਨੇਡਾ ਤੋਂ ਪਹਿਲਾਂ ਬਿਆਸ ਦਾ ਜੰਮਪਲ ਹੈ ਅਤੇ ਭਾਰਤ ਦਾ ਪੁੱਤਰ ਹੈ। ਉਨ੍ਹਾਂ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਬਿਕਰਮਦੀਪ ਰੰਧਾਵਾ ਨੂੰ ਸਮਰਪਿਤ ਕੋਈ ਯਾਦਗਰ ਜਾਂ ਮਾਣ ਸਨਾਮਨ ਦਿੱਤਾ ਜਾਂਵੇ ਤਾਂ ਜੋ ਸ਼ਹੀਦ ਹੋ ਕੇ ਵੀ ਉਨ੍ਹਾਂ ਦਾ ਪੁੱਤਰ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਬਣ ਸਕੇ।
ਇਹ ਵੀ ਪੜੋ: ਨੇਪਾਲ ਭੱਜਣ ਦੀ ਕੋਸ਼ਿਸ਼ 'ਚ ਹੈ ਪਹਿਲਵਾਨ ਸੁਸ਼ੀਲ ਕੁਮਾਰ? ਪੀੜਤ ਪਰਿਵਾਰ ਦਾ ਦਾਅਵਾ