ਅੰਮ੍ਰਿਤਸਰ: ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਭੀੜ ਵਲੋਂ ਸਿੱਖ ਬਜ਼ੁਰਗ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਜਿਸ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਵਲੋਂ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਸਿੱਖ ਬਜ਼ੁਰਗ ਨਾਲ ਕੁੱਟਮਾਰ ਹੋਣਾ ਬਹੁਤ ਹੀ ਮੰਦਭਾਗੀ ਘਟਨਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਰਾਜਸਥਾਨ ਦੇ ਜ਼ਿਲ੍ਹਾ ਭਰਤਪੁਰ ਦੇ ਕਸਬਾ ਸੀਕਰੀ 'ਚ ਸਿੱਖ ਨੌਜਵਾਨ ਦੀ ਕੁਝ ਸ਼ਰਾਰਤੀ ਅਨਸਰਾਂ ਵਲੋਂ ਕੁੱਟਮਾਰ ਕੀਤੀ ਗਈ ਸੀ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਦੇਸ਼ 'ਚ ਸਿੱਖਾਂ ਨਾਲ ਅੀਜਹੀਆਂ ਵਾਪਰ ਰਹੀਆਂ ਘਟਨਾਵਾਂ ਬਹੁਤ ਹੀ ਚਿੰਤਾਜਨਕ ਹੈ। ਇਸ ਮੌਕੇ ਸਿੰਘ ਸਾਹਿਬਾਨ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਾਮਲੇ 'ਚ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ਤੋਂ ਵੀ ਮੰਗ ਕੀਤੀ ਹੈ ਕਿ ਬਾਹਰੀ ਸੂਬਿਆਂ 'ਚ ਸਿੱਖਾਂ ਨਾਲ ਹੋ ਰਹੇ ਅਜਿਹੇ ਤਸ਼ੱਦਦ ਨੂੰ ਲੈਕੇ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ:ਬੀੜੀ ਦੇ ਬੰਡਲ ’ਤੇ ਗੁਰੂ ਸਾਹਿਬ ਦੀ ਤਸਵੀਰ ਨੂੰ ਲੈ ਕੇ ਭਖਿਆ ਵਿਵਾਦ