ਅੰਮ੍ਰਿਤਸਰ: ਜਿਥੇ ਇੱਕ ਪਾਸੇ ਲੋਕ ਕੋਰੋਨਾ ਮਹਾਂਮਾਰੀ ਨਾਲ ਲੜ ਰਹੇ ਹਨ ਉਥੇ ਹੀ ਲੁੱਟਾਖੋਹਾ ਦੀਆਂ ਵਾਰਦਾਤਾਂ ਵੀ ਵਧਦੀਆਂ ਹੀ ਜਾ ਰਹੀਆਂ ਹਨ ਤੇ ਲੁਟੇਰੇ ਲੁੱਟ ਲਈ ਕਤਲ ਕਰਨ ਤਕ ਤਿਆਰ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਇਲਾਕੇ ਜਹਾਜਗੜ੍ਹ ਤੋਂ ਸਾਹਮਣੇ ਆਇਆ ਹੈ ਜਿਥੇ ਕੁਝ ਨੌਜਵਾਨਾਂ ਨੇ ਸਿਰਫ਼ 1500 ਰੁਪਏ ਲਈ ਇੱਕ ਰਿਕਸ਼ੇ ਵਾਲੇ ਦੀ ਲੱਤ ਤੋੜ ਦਿੱਤੀ। ਪੀੜਤ ਬਲਰਾਮ ਨੇ ਦੱਸਿਆ ਦੇ ਉਹ ਇੱਕ ਕੰਪਨੀ ਵਿੱਚ ਰਿਕਸ਼ਾ ਚਲਾਂਦਾ ਹੈ ਜੋ ਕੰਮ ਤੋਂ ਘਰ ਵਾਪਿਸ ਜਾ ਰਿਹਾ ਸੀ ਤਾਂ ਮਰਜੀ ਮਹੱਲੇ ਦੇ ਇੱਕ ਨੌਜਵਾਨ ਜਿਸ ਦਾ ਨਾਮ ਡਿੱਬਾ ਹੈ ਉਸਨੇ ਆਪਣੇ ਕੁੱਝ ਸਾਥੀਆਂ ਨਾਲ ਮੇਰੇ ਤੋਂ ਪੈਸੇ ਖੋਹ ਦੀ ਕੋਸ਼ਿਸ਼ ਕੀਤੀ ਤੇ ਮੈਂ ਜਦੋਂ ਪੈਸੇ ਨਹੀਂ ਦਿੱਤੇ ਤਾਂ ਮੇਰੇ ’ਤੇ ਕਿਰਪਾਨ ਦਾ ਹਮਲਾ ਕਰ ਦਿੱਤਾ। ਪੀੜਤ ਨੇ ਦੱਸਿਆ ਕਿ ਉਸ ਦੌਰਾਨ ਉਸ ਦੀ ਲੱਤ ਟੁੱਟ ਗਈ ਹੈ।
ਇਹ ਵੀ ਪੜੋ: ਪੁਲਿਸ ਨੇ ਨਾਕੇਬੰਦੀ ਦੌਰਾਨ 3 ਨਸ਼ਾ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਕਾਬੂ
ਉਧਰ ਪੀੜਤ ਦੇ ਰਿਸ਼ਤੇਦਾਰ ਨੇ ਕਿਹਾ ਕਿ ਸਾਨੂੰ ਧਮਕੀ ਵੀ ਦਿੱਤੀ ਗਈ ਹੈ ਕਿ ਜੇਕਰ ਤੁਸੀਂ ਸ਼ਿਕਾਇਤ ਦਰਜ ਕਰਵਾਈ ਤਾਂ ਤੁਹਾਨੂੰ ਮਾਰ ਦਿੱਤਾ ਜਾਵੇਗਾ। ਜਿਸ ਤੋਂ ਮਗਰੋਂ ਪੀੜਤ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਉਥੇ ਹੀ ਦੂਜੇ ਪਾਸੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੀੜਤ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ ਤੇ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਜਲੰਧਰ ’ਚ ਮੌਤ ਹੋਣ ਤੋਂ ਬਾਅਦ ਪੋਸਟਮਾਰਟਮ ਲਈ ਲਾਸ਼ ਪਹੁੰਚੀ ਅੰਮ੍ਰਿਤਸਰ