ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 18 ਫਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਥੇ ਦੀ ਰਵਾਨਗੀ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫਤਰ ਤੋਂ ਸਵੇਰੇ 9 ਵਜੇ ਹੋਵੇਗੀ। ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ 505 ਸ਼ਰਧਾਲੂਆਂ ਦੇ ਵੀਜੇ ਮਿਲੇ ਹਨ। ਸ਼੍ਰੋਮਣੀ ਕਮੇਟੀ ਵੱਲੋਂ 629 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 124 ਨੂੰ ਵੀਜੇ ਨਹੀਂ ਪ੍ਰਾਪਤ ਹੋਏ।
18 ਫਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਜੱਥਾ
ਸ੍ਰੀ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 18 ਫਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।