ETV Bharat / city

ਬਰਗਾੜੀ ਦੇ ਇਨਸਾਫ ਲਈ ਜਲਦ ਮੁੜ ਸੰਘਰਸ਼ ਕੀਤਾ ਜਾਵੇਗਾ ਸ਼ੁਰੂ: ਸਿੱਖ ਆਗੂ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਬਰਗਾੜੀ ਵਿਖੇ ਹੋਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ ਲਈ ਜਲਦ ਮੁੜ ਸੰਘਰਸ਼ ਕੀਤਾ ਜਾਵੇਗਾ। ਇਸ ਸਬੰਧੀ ਸਿੱਖ ਜਥੇਬੰਦੀਆਂ ਦੇ ਆਗੂ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਰੇਸ਼ਮ ਸਿੰਘ ਖੁਖਰਾਣਾ ਵੱਲੋਂ ਅੰਮ੍ਰਿਤਸਰ ਵਿਚ ਪ੍ਰੈੱਸ ਵਾਰਤਾ ਕੀਤੀ ਗਈ।

The struggle for justice for Bargari will soon begin again
ਬਰਗਾੜੀ ਦੇ ਇਨਸਾਫ ਲਈ ਜਲਦ ਮੁੜ ਸੰਘਰਸ਼ ਕੀਤਾ ਜਾਵੇਗਾ ਸ਼ੁਰੂ
author img

By

Published : Jun 19, 2022, 10:38 AM IST

ਅੰਮ੍ਰਿਤਸਰ: ਬਰਗਾੜੀ ਵਿਖੇ ਹੋਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਅਜੇ ਤੱਕ ਮੁਲਜ਼ਮਾਂ ਨੂੰ ਸਜ਼ਾਵਾਂ ਨਹੀਂ ਹੋ ਸਕੀਆਂ ਅਤੇ ਨਾ ਹੀ ਅਜੇ ਤੱਕ ਮੁਲਜ਼ਮਾਂ ਦਾ ਪਤਾ ਨਹੀਂ ਚਲ ਸਕਿਆ। ਪੰਜਾਬ ਵਿੱਚ ਤਿੰਨ ਸਰਕਾਰਾਂ ਬਰਗਾੜੀ ਮੁੱਦੇ ਅਤੇ ਮੁਲਜ਼ਮਾਂ ਨੂੰ ਸਜ਼ਾ ਦੇਣ ਦੇ ਨਾਮ ਉੱਤੇ ਹੀ ਬਦਲ ਚੁੱਕੀਆਂ ਹਨ ਪਰ ਅਜੇ ਤੱਕ ਬਰਗਾੜੀ ਮੁੱਦੇ ਉੱਤੇ ਦੋਸ਼ੀਆਂ ਦਾ ਸਹੀ ਤਰੀਕੇ ਨਾਲ ਪਤਾ ਨਹੀਂ ਚੱਲ ਪਾਇਆ ਹੈ।

ਸਿੱਖ ਜਥੇਬੰਦੀਆਂ ਦੇ ਆਗੂ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਰੇਸ਼ਮ ਸਿੰਘ ਖੁਖਰਾਣਾ ਵੱਲੋਂ ਅੰਮ੍ਰਿਤਸਰ ਵਿਚ ਪ੍ਰੈੱਸ ਵਾਰਤਾ ਕੀਤੀ ਗਈ। ਉਨ੍ਹਾਂ ਕਿਹਾ ਕਿ "2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬੁਰਜ ਜਵਾਹਰ ਸਿੰਘ ਵਾਲੇ ਵਿੱਚ ਚੋਰੀ ਕੀਤੇ ਗਏ। ਜਿਨ੍ਹਾਂ ਦੇ ਕੁੱਝ ਅੰਗ ਖੰਡਤ ਕਰਕੇ ਬਰਗਾੜੀ ਦੀਆਂ ਗਲੀਆਂ ਵਿੱਚ ਖਲਾਰੇ ਗਏ। ਬਾਕੀ ਦੇ ਅੰਗ ਕਿੱਥੇ ਗਏ, ਜੋ ਅੱਜ ਤੱਕ ਬਰਾਮਦ ਨਹੀਂ ਹੋ ਸਕੇ। ਉਹ ਕਿੱਥੇ ਹਨ ਲੱਭੇ ਜਾਣ ਅਤੇ ਕੌਮ ਨੂੰ ਦੱਸਿਆ ਜਾਵੇ।"

ਉਹਨਾਂ ਅੱਗੇ ਕਿਹਾ "ਜੇ 328 ਸਰੂਪ SGPC ਵੱਲੋਂ ਗਾਇਬ ਕੀਤੇ ਗਏ ਹਨ। ਉਹਨਾਂ ਦੀ ਪੜਤਾਲ ਕਰਵਾ ਕੇ ਸਚਾਈ ਸੰਗਤਾਂ ਦੇ ਸਾਹਮਣੇ ਲਿਆਂਦੀ ਜਾਵੇ ਅਤੇ ਸਰੂਪ ਬਰਾਮਦ ਕੀਤੇ ਜਾਣ। ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਦੋਸ਼ੀ ਭਾਵੇਂ ਕਿਸੇ ਵੀ ਅਹੁੱਦੇ ਉੱਤੇ ਬੈਠਾ ਹੋਵੇ।" ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾਂਚ ਨੂੰ ਅਸੀ ਮੱਢੋਂ ਰੱਦ ਕਰਦੇ ਹਾਂ। ਕਿਉਂ ਕਿ ਕੌਮ ਇਨ੍ਹਾਂ ਨੂੰ ਨਕਾਰ ਚੁੱਕੀ ਹੈ। ਇਸੇ ਤਰਾਂ ਪਿੰਡ ਕਲਿਆਣ (ਪਟਿਆਲਾ) ਵਿਖੇ ਗੁਰਦੁਆਰਾ ਹਰਦਾਸਪੁਰ ਸਾਹਿਬ ਤੋਂ ਇੱਕ ਪੁਰਾਤਨ ਸਰੂਪ (ਛੋਟੇ ਅਕਾਰ ਦੇ 20-7-2020 ਚੋਰੀ ਕੀਤੇ ਗਏ ਸਨ) ਜਿਸ ਦੇ ਰੋਸ ਵੱਲੋਂ ਸੰਗਤਾਂ ਨੇ ਕਾਫ਼ੀ ਸਮਾਂ ਧਰਨੇ ਮੁਜ਼ਾਹਰੇ ਕੀਤੇ। ਅਤੇ ਪ੍ਰਸ਼ਾਸਨ ਨੇ ਸੰਗਤਾਂ ਨੂੰ ਸਰੂਪ ਵਾਪਸ ਲਿਆਉਣ ਦਾ ਵਾਰ-ਵਾਰ ਭਰੋਸਾ ਦਿੱਤਾ ਅਤੇ ਅਜੇ ਤੱਕ ਮੁਲਜ਼ਮਾਂ ਉੱਤੇ ਕੋਈ ਕਾਰਵਾਈ ਨਾ ਹੋਈ।"

ਬਰਗਾੜੀ ਦੇ ਇਨਸਾਫ ਲਈ ਜਲਦ ਮੁੜ ਸੰਘਰਸ਼ ਕੀਤਾ ਜਾਵੇਗਾ ਸ਼ੁਰੂ

ਜਿਸ ਤੋਂ ਬਾਅਦ ਹੁਣ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ "ਇੱਕ ਵਾਰ ਫਿਰ ਤੋਂ ਸੰਘਰਸ਼ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਮਾਝਾ ਮਾਲਵਾ ਦੁਆਬਾ ਵਿੱਚ ਪ੍ਰੈੱਸ ਕਾਨਫਰੰਸਾਂ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਵਿੱਢਣ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ।" ਇਸ ਨਾਲ ਹੀ ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਉਹ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਜਾ ਕੇ ਵੀ ਇਨਸਾਫ਼ ਦੀ ਗੁਹਾਰ ਲਾ ਸਕਦੇ ਹਨ ਪਰ ਉਨ੍ਹਾਂ ਦਾ ਮੁੱਦਾ ਧਾਰਮਿਕ ਹੈ ਅਤੇ ਉਹ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੁੰਦੇ ਪਰ ਉਨ੍ਹਾਂ ਨੇ ਕਿਹਾ ਕਿ ਜਦੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ।

"ਉਦੋਂ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਸੀ ਅਤੇ ਜੋ ਤਿੱਨ ਸੌ ਅਠਾਈ ਪਾਵਨ ਸਰੂਪ ਲਾਪਤਾ ਹੋਏ ਹਨ। ਉਹ ਵੀ ਐਸਜੀਪੀਸੀ ਵੱਲੋਂ ਹੀ ਕਰਵਾਏ ਗਏ ਹਨ। ਇਸ ਲਈ ਅਸੀਂ ਸੰਗਤ ਨੂੰ ਅਪੀਲ ਕਰਦੇ ਹਾਂ ਕਿ ਉਹ ਅਕਾਲੀ ਦਲ ਬਾਦਲ ਨੂੰ ਛੱਡ ਕੇ ਹੋਰ ਜਿਸ ਨੂੰ ਮਰਜ਼ੀ ਵੋਟ ਪਾਉਣ ਉਨ੍ਹਾਂ ਕਿਹਾ ਕਿ ਬੇਅਦਬੀ ਕਰਵਾਉਣ ਦੇ ਵਿੱਚ ਸੁਖਬੀਰ ਬਾਦਲ ਦੇ ਪਰਿਵਾਰ ਦਾ ਹੀ ਹੱਥ ਹੈ। ਇਸ ਲਈ ਬਾਦਲ ਪਰਿਵਾਰ ਦਾ ਸੀ ਬਾਈਕਾਟ ਕਰਦੇ ਹਾਂ।"

ਇਹ ਵੀ ਪੜ੍ਹੋ : ਨਹਿਰ ਵਿੱਚ ਪਾੜ ਪੈਣ ਕਾਰਨ ਹਜ਼ਾਰਾਂ ਏਕੜ ਫਸਲ ਬਰਬਾਦ

ETV Bharat Logo

Copyright © 2025 Ushodaya Enterprises Pvt. Ltd., All Rights Reserved.