ਅੰਮ੍ਰਿਤਸਰ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਪਹਿਲਾਂ ਇਹ ਸੰਘਰਸ਼ ਸਿਰਫ਼ ਪੰਜਾਬ ਦੇ ਕਿਸਾਨਾਂ ਵੱਲੋਂ ਹੀ ਕੀਤਾ ਜਾ ਰਿਹਾ ਸੀ, ਪਰ ਹੁਣ ਇਹ ਵਿਸ਼ਵ ਪੱਧਰੀ ਹੋ ਗਿਆ ਹੈ, ਤੇ ਹਰ ਸੂਬੇ ਦਾ ਕਿਸਾਨ ਇਸ ਸੰਘਰਸ਼ ’ਚ ਸ਼ਾਮਲ ਹੋ ਚੁੱਕਾ ਹੈ। ਜਿਥੇ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਅੰਮ੍ਰਿਤਸਰ ’ਚ ਵੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਖ਼ਾਸ ਗੱਲ ਇਹ ਸੀ ਕਿ ਕਿਸਾਨਾਂ ਦੇ ਹੱਥਾਂ ’ਚ ਕਿਸਾਨੀ ਝੰਡੇ ਦੇ ਨਾਲ-ਨਾਲ ਤਿਰੰਗਾ ਝੰਡਾ ਵੀ ਫੜ੍ਹਿਆ ਦਿਖਾਈ ਦੇ ਰਿਹਾ ਸੀ। ਦਰਾਅਸਰ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਵਾਪਰੀਆ ਹਿੰਸਕ ਘਟਨਾ ਦੌਰਾਨ ਕਿਸਾਨਾਂ ’ਤੇ ਤਿਰੰਗੇ ਦਾ ਅਪਮਾਨ ਕਰਨ ਦੇ ਇਲਜ਼ਾਮ ਲੱਗੇ ਸਨ, ਕਿਸਾਨਾਂ ਦਾ ਕਹਿਣਾ ਹੈ ਕੀ ਕੁਝ ਸ਼ਰਾਰਤੀ ਅਨਸਰਾਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਲਈ ਹਿੰਸਕ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਸੀ, ਤੇ ਅਸੀਂ ਤਿਰੰਗੇ ਦਾ ਸਤਿਕਾਰ ਕਰਦੇ ਹਾਂ ਤੇ ਕਰਦੇ ਰਹਾਂਗੇ। ਜਿਸ ਕਾਰਨ ਅਸੀਂ ਕਿਸਾਨੀ ਝੰਡੇ ਦੇ ਨਾਲ ਤਿਰੰਗੇ ਨੂੰ ਵੀ ਆਪਣੇ ਸੰਘਰਸ਼ ਦਾ ਹਿੱਸਾ ਬਣਾ ਲਿਆ ਹੈ। ਇਸ ਦੇ ਨਾਲ ਕਿਸਾਨਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਸਾਡਾ ਸੰਘਰਸ਼ ਚੱਲਦਾ ਰਹੇਗਾ।
26 ਜਨਵਰੀ ਦੀ ਟਰੈਕਟਰ ਪਰੇਡ ਤੋਂ ਬਾਅਦ ਕਿਸਾਨੀ ਧਰਨਿਆਂ ’ਚ ਤਿਰੰਗਾ - ਕਿਸਾਨੀ ਝੰਡੇ ਦੇ ਨਾਲ-ਨਾਲ ਤਿਰੰਗਾ ਝੰਡਾ
ਅੰਮ੍ਰਿਤਸਰ ’ਚ ਵੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਖ਼ਾਸ ਗੱਲ ਇਹ ਸੀ ਕਿ ਕਿਸਾਨਾਂ ਦੇ ਹੱਥਾਂ ’ਚ ਕਿਸਾਨੀ ਝੰਡੇ ਦੇ ਨਾਲ-ਨਾਲ ਤਿਰੰਗਾ ਝੰਡਾ ਵੀ ਫੜ੍ਹਿਆ ਦਿਖਾਈ ਦੇ ਰਿਹਾ ਸੀ।