ਅੰਮ੍ਰਿਤਸਰ: ਪੰਜਾਬ ਸਰਕਾਰ ਕਿਸਾਨਾਂ ਨੂੰ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਦੀ ਰਹਿੰਦੀ ਹੈ। ਉਸ ਦੇ ਚਲਦੇ ਤਹਿਸੀਲ ਅਜਨਾਲ਼ਾ ਦੇ ਤਿੰਨ ਪਿੰਡ ਅਜਿਹੇ ਹਨ ਜਿਥੋਂ ਦੇ ਜ਼ਿਆਦਾਤਰ ਕਿਸਾਨ ਨਾੜ ਨੂੰ ਅੱਗ ਨਹੀਂ ਲਗਾਉਂਦੇ। ਇਸ ਲਈ ਉਨ੍ਹਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਇਨਾਮ ਵੀ ਮਿਲ ਚੁੱਕੇ ਹਨ।
ਇਸ ਮੌਕੇ ਕਿਸਾਨ ਸਤਨਾਮ ਸਿੰਘ ਨੇ ਕਿਹਾ ਕੀ ਉਹ ਪਿਛਲੇ 10 ਸਾਲਾਂ ਤੋਂ ਨਾੜ ਨੂੰ ਅੱਗ ਨਹੀਂ ਲਗਾ ਰਹੇ ਸਗੋਂ ਇਸ ਨੂੰ ਇਸ ਤਰ੍ਹਾਂ ਹੀ ਮਸ਼ੀਨਾਂ ਨਾਲ ਵਾਹ ਦਿੰਦੇ ਹਨ, ਜਿਸ ਦੇ ਉਨ੍ਹਾਂ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 5 ਸਾਲਾਂ ਤੋਂ ਉਨ੍ਹਾਂ ਨੂੰ ਅੱਗ ਨਾ ਲਗਾਉਣ ਦੇ ਚਲਦੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਹੁਤ ਮਾਣ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅੱਗ ਨਾ ਲਗਾਉਣ, ਇਸ ਨਾਲ ਵਾਤਾਵਰਨ ਸਾਫ਼ ਰਹੇਗਾ ਅਤੇ ਉਨ੍ਹਾਂ ਨੂੰ ਖਾਦ ਵੀ ਘੱਟ ਪਾਉਣੀ ਪਵੇਗੀ।
ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਦੱਸਿਆ ਕੀ ਉਹ ਇਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਪਿਛਲੇ ਕਈ ਸਾਲਾਂ ਤੋਂ ਅੱਗ ਨਹੀਂ ਲਗਾ ਰਹੇ ਅਤੇ ਇਸ ਦੇ ਉਨ੍ਹਾਂ ਨੂੰ ਬਹੁਤ ਫਾਇਦੇ ਵੀ ਮਿਲ ਰਹੇ ਹਨ ਜਿਵੇਂ ਕਿ ਉਨ੍ਹਾਂ ਦਾ ਝਾੜ ਵੱਧ ਨਿੱਕਲਦਾ ਹੈ ਅਤੇ ਦਵਾਈਆਂ ਵੀ ਘੱਟ ਪਾਉਣੀਆਂ ਪੈਂਦੀਆਂ ਹਨ।