ਅੰਮ੍ਰਿਤਸਰ: ਜ਼ਿਲ੍ਹੇ ਦੀ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ ਨੇ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਬਰਹਾਮਪੁਰ ਤੋਂ ਅੱਤਵਾਦੀਆਂ ਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ ਤਿੰਨ ਮੈਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਤੋਂ 30 ਪਿਸਤੋਲ ਅਤੇ 30 ਮੈਗਜ਼ੀਨ ਬਰਾਮਦ ਕੀਤੇ ਗਏ ਹਨ।
ਇਹ ਵੀ ਪੜੋ: ਚੰਡੀਗੜ੍ਹ ਵੀਕੈਂਡ ਲੌਕਡਾਊਨ ਦੌਰਾਨ ਆਉਣ ਜਾਣ ਵਾਲਿਆਂ ਦੀ ਹੋ ਰਹੀ ਪੁੱਛ-ਪੜਤਾਲ
ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਦੇ ਬਰਹਾਮਪੁਰ ਦੇ ਪਿਚੌਰੀ ਪਿੰਡ ਦੇ ਰਹਿਣ ਵਾਲੇ ਕਰੋੜ ਸਿੰਘ, ਚੰਦਰਪਾਲ ਸਿੰਘ ਤੇ ਰਾਮ ਸਿੰਘ ਪਟਵਾ ਭਾਰੀ ਮਾਤਰਾ ਵਿੱਚ ਹਥਿਆਰਾਂ ਦੀ ਸਪਲਾਈ ਪੰਜਾਬ ਵਿੱਚ ਕਰ ਰਹੇ ਹਨ ਅਤੇ ਉਹਨਾਂ ਦੇ ਪੰਜਾਬ ਦੇ ਕਈ ਮੁਲਜ਼ਾਂ ਅਤੇ ਗੈਂਗਸਟਰਾਂ ਨਾਲ ਲਿੰਕ ਵੀ ਹਨ।
ਇਸਦੇ ਚੱਲਦੇ ਪੁਲਿਸ ਟੀਮ ਨੇ ਮੱਧ ਪ੍ਰਦੇਸ਼ ਜਾ ਕੇ ਇਹਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਲੈ ਲਿਆ ਹੈ ਜਿਹਨਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜੋ: ਕੋਰੋਨਾ ਦੇ ਮੱਦੇਨਜਰ ਮੋਹਾਲੀ ਹਵਾਈ ਅੱਡੇ 'ਤੇ ਸਿਰਫ਼ ਸ਼ਾਰਜਾਹ ਲਈ ਉਡਾਣ