ਅੰਮ੍ਰਿਤਸਰ : ਅੰਮ੍ਰਿਤਸਰ ਦੇ ਇੰਡੀਆ ਗੇਟ ਤੋਂ ਜਲ੍ਹਿਆਂਵਾਲੇ ਬਾਗ ਤੱਕ ਤਿਰੰਗਾ ਰੈਲੀ ਕੱਢੀ ਗਈ। ਇਹ ਰੈਲੀ ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਗਈ।
ਇਹ ਤਿਰੰਗਾ ਰੈਲੀ ਜ਼ਿਲ੍ਹੇ ਦੇ ਛੱਹਰਟਾ ਇਲਾਕੇ ਦੇ ਇੰਡੀਆ ਗੇਟ ਤੋਂ ਸ਼ੁਰੂ ਹੋ ਕੇ ਜਲ੍ਹਿਆਂਵਾਲੇ ਬਾਗ ਤੱਕ ਕੱਢੀ ਗਈ। ਇਸ ਰੈਲੀ ਵਿੱਚ ਨੌਜਵਾਨ, ਬੱਚਿਆਂ,ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਇਹ ਤਿਰੰਗਾ ਰੈਲੀ ਜਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਫੁੱਲ ਭੇਂਟ ਕਰਨ ਲੱਈ ਕੱਢੀ ਗਈ। ਇਸ ਮੌਕੇ 'ਤੇ ਰੈਲੀ ਵਿੱਚ ਮੌਜੂਦ ਲੋਕਾਂ ਨੇ ਸੂਬਾ ਅਤੇ ਕੇਂਦਰੀ ਸਰਕਾਰ ਕੋਲੋਂ ਇਸ ਖੂਨੀ ਸਾਕੇ 'ਚ ਮਾਰੇ ਗਏ ਲੋਕਾਂ ਨੂੰ ਸ਼ਹੀਦਾਂ ਦਾ ਦਰਜਾ ਦਿੱਤੇ ਜਾਣ ਦੀ ਮੰਗ ਕੀਤੀ।