ETV Bharat / city

30 ਸਾਲ ਪੁਰਾਣੇ ਝੂਠੇ ਮੁਕਾਬਲੇ ਵਿੱਚ ਦੋ ਸੇਵਾਮੁਕਤ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ - Amritsar Latest News

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 30 ਸਾਲ ਪੁਰਾਣੇ ਫਰਜ਼ੀ ਮੁਕਾਬਲੇ (30 year old fake police encounter) ਦੇ ਕੇਸ ਵਿੱਚ ਦੋ ਸੇਵਾਮੁਕਤ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਦੋਵਾਂ ਉੱਤੇ ਚਾਰ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਜਾਣੋ ਪੂਰਾ ਮਾਮਲਾ

30 year old fake police encounter
ਦੋ ਸੇਵਾਮੁਕਤ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ
author img

By

Published : Aug 27, 2022, 7:51 AM IST

ਅੰਮ੍ਰਿਤਸਰ: ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲਿਸ ਮੁਕਾਬਲੇ (30 year old fake police encounter) ਦੇ ਕੇਸ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਐੱਸਪੀ ਕ੍ਰਿਸ਼ਨ ਸਿੰਘ ਅਤੇ ਸਾਬਕਾ ਸਬ ਇੰਸਪੈਕਟਰ ਤਰਸੇਮ ਸਿੰਘ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਅਤੇ 2-2 ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਉਥੇ ਹੀ ਇਸ ਦੇ ਨਾਲ ਤਿੰਨ ਪੀੜਤ ਪਰਿਵਾਰਾਂ ਨੂੰ 1-1 ਲੱਖ ਮੁਆਵਜ਼ਾ ਦੇਣ ਦਾ ਫੈਸਲਾ ਸੁਣਾਇਆ ਹੈ।

ਇਹ ਵੀ ਪੜੋ: Weather update ਗਰਮੀ ਕਾਰਨ ਲੋਕ ਪਰੇਸ਼ਾਨ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਪੀੜਤ ਪਰਿਵਾਰ ਨੇ ਦਰਦ ਕੀਤਾ ਬਿਆਨ: ਆਪਣੇ 30 ਸਾਲਾਂ ਦਾ ਦਰਦ ਬਿਆਨ ਕਰਦੇ ਹੋਏ ਸਾਹਿਬ ਸਿੰਘ ਦੇ ਭਰਾ ਸਰਤਾਜ ਸਿੰਘ ਨੇ ਦੱਸਿਆ ਕਿ ਭਰਾ ਭਰਾ ਦੀ ਬਾਂਹ ਹੁੰਦਾ ਹੈ ਅਤੇ ਪੁਲਿਸ ਵੱਲੋਂ ਝੂਠੇ ਮੁਕਾਬਲੇ ਦੇ ਵਿੱਚ ਉਨ੍ਹਾਂ ਦੇ ਭਰਾ ਨੂੰ ਮਾਰ ਕੇ ਉਨ੍ਹਾਂ ਦੀ ਬਾਂਹ ਨੂੰ ਤੋੜ ਦਿੱਤਾ ਗਿਆ (30 year old fake police encounter) ਸੀ। ਹਾਲਾਂਕਿ ਉਨ੍ਹਾਂ ਦੇ ਪਿਤਾ ਜੀ ਵੱਲੋਂ ਇਸ ਕੇਸ ਦੀ ਪੈਰਵਾਈ ਕੀਤੀ ਗਈ, ਪਰ ਇਸ ਕੇਸ ਦੀ ਪੈਰਵਾਈ ਕਰਦੇ ਕਰਦੇ ਹੀ ਉਹ ਇਸ ਜਹਾਨ ਤੋਂ ਚਲੇ ਗਏ। ਇਸੇ ਤਰ੍ਹਾਂ ਹੀ ਝੂਠੇ ਮੁਕਾਬਲੇ ਵਿੱਚ ਮਾਰੇ ਗਏ ਪਿੰਡ ਭੱਲਾ ਅੰਮ੍ਰਿਤਸਰ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੇ ਭਤੀਜੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਨਸਾਫ ਲੈਂਦਿਆਂ ਲੈਂਦਿਆਂ ਉਨ੍ਹਾਂ ਦੀਆਂ ਦੋ ਪੀੜ੍ਹੀਆਂ ਇਸ ਜਹਾਨ ਤੋਂ ਚਲੀਆਂ ਗਈਆਂ ਅਤੇ ਹੁਣ ਉਨ੍ਹਾਂ ਦੇ ਚਾਚਾ ਜੀ ਨੂੰ ਇਨਸਾਫ਼ ਮਿਲਿਆ ਹੈ। ਹਾਲਾਂਕਿ ਉਨ੍ਹਾਂ ਨੇ ਇਨਸਾਫ਼ ਮਿਲਣ ਦੀ ਤਸੱਲੀ ਜਤਾਈ, ਪਰ ਨਾਲ ਹੀ ਇੰਨੇ ਲੰਮੇ ਸਮੇਂ ਵਿੱਚ ਸੰਤਾਪ ਹੰਢਾਉਣ ਦੀ ਟੀਸ ਵੀ ਉਨ੍ਹਾਂ ਦੇ ਚਿਹਰੇ ਤੇ ਸਾਫ਼ ਵਿਖਾਈ ਦੇ ਰਹੀ ਸੀ।

ਦੋ ਸੇਵਾਮੁਕਤ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ

ਕੀ ਹੈ ਪੂਰਾ ਮਾਮਲਾ ?: ਪੀੜਤ ਪਰਿਵਾਰਾਂ ਦੇ ਵਕੀਲ ਸਰਬਜੀਤ ਸਿੰਘ ਨੇ ਦੱਸਿਆ ਕਿ 13 ਦਸੰਬਰ 1992 ਨੂੰ ਪੁਲਿਸ ਨੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਤਿੰਨ ਸਿੱਖ ਨੌਜਵਾਨਾਂ ਸਾਹਿਬ ਸਿੰਘ, ਦਲਬੀਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ (30 year old fake police encounter) ਦਿੱਤਾ ਸੀ। ਸਾਹਿਬ ਸਿੰਘ ਦੇ ਪਿਤਾ ਕਾਹਨ ਸਿੰਘ ਦੀ ਸ਼ਿਕਾਇਤ ਉੱਤੇ ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਸੀ ਇਸ ਕੇਸ ਦੀ ਸੁਣਵਾਈ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੀ, ਜਿਸ ਦਾ ਇਨਸਾਫ ਮਿਲਿਆ ਹੈ।

ਕੇਸ ਦੀ ਪੈਰਵਾਈ ਕਰਨ ਵਾਲੇ ਐਡਵੋਕੇਟ ਜਗਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਲਗਪਗ ਇਸ ਕੇਸ ਨੂੰ ਜਿੱਤਣ ਲਈ 30 ਸਾਲ ਦਾ ਸਮਾਂ ਲੱਗਾ ਅਤੇ ਇਸ ਕੇਸ ਨੂੰ ਬੰਦ ਕਰਵਾਉਣ ਲਈ ਦੋਸ਼ੀਆ ਵੱਲੋਂ ਲਗਾਤਾਰ ਕੇ ਪੀੜਤ ਪਰਿਵਾਰ ਉੱਤੇ ਦਬਾਅ ਵੀ ਪਾਇਆ ਜਾ ਰਿਹਾ ਸੀ, ਪਰ ਪੀੜਤ ਪਰਿਵਾਰ ਦੇ ਹੌਂਸਲੇ ਸਦਕਾ ਹੀ ਇਹ ਕੇਸ ਜਿੱਤ ਸਕੇ ਹਾਂ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ, ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ETV Bharat Logo

Copyright © 2025 Ushodaya Enterprises Pvt. Ltd., All Rights Reserved.