ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਦਾ ਜਾਰੀ ਹੈ। ਪੰਜਾਬ 'ਚ ਜ਼ਿਆਦਾਤਰ ਪਾਏ ਗਏ ਨਵੇਂ ਕੇਸਾਂ ਵਿੱਚ ਯੂਕੇ ਸਟ੍ਰੇਨ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਬਚਾਇਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਾਇਰੋਲੌਜੀ ਵਿਭਾਗ ਦੇ ਮੁਖੀ ਡਾ. ਕੰਵਰਦੀਪ ਸਿੰਘ ਨੇ ਦੱਸਿਆ ਪੰਜਾਬ ਵਿੱਚ ਯੂਕੇ ਸਟ੍ਰੇਨ ਦੇ ਮਾਮਲੇ 70 ਗੁਣਾ ਤੇਜ਼ੀ ਨਾਲ ਵੱਧ ਰਹੇ ਹਨ। ਵਾਇਰੋਲੌਜੀ ਲੈਬ ਤੋਂ ਬੀਤੇ ਦਿਨੀਂ ਉਨ੍ਹਾਂ ਦੇ ਵਿਭਾਗ ਵੱਲੋਂ 100 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਚੋਂ 91 ਫੀਸਦੀ ਕੋਰੋਨਾ ਕੇਸਾਂ 'ਚ ਯੂਕੇ ਸਟ੍ਰੇਨ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਂ ਤਕਰੀਬਨ ਪੌਜ਼ੀਟਿਵ ਮਾਮਲੇ ਹੁਸ਼ਿਆਰਪੁਰ ਤੇ ਕਪੂਰਥਲਾ ਸਨ। ਉਨ੍ਹਾਂ ਕਿਹਾ ਕਿ ਇਲਾਜ ਪ੍ਰਕੀਰਿਆ ਵਿੱਚ ਕੋਈ ਖ਼ਾਸ ਤਬਦੀਲੀ ਨਹੀਂ ਆਈ ਹੈ।
ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਕੋਰੋਨਾ ਗਾਈਡਲਾਈਨਜ਼ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੀ ਹਿਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਲੋਕ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਣਗੇ ਤਾਂ ਇਸ ਦੇ ਨਤੀਜੇ ਭਿਆਨਕ ਹੋ ਸਕਦੇ ਹਨ। ਇਸ ਲਈ ਘਬਰਾਉਣ ਦੀ ਬਜਾਏ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਦੀਆਂ ਹਿਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।