ਅੰਮ੍ਰਿਤਸਰ: ਜਿਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ ’ਚ ਹਾਹਾਕਾਰ ਮਚੀ ਹੋਈ ਹੈ ਉਥੇ ਹੀ ਦੂਜੇ ਪਾਸੇ ਥਾਣਾ ਮੋਹਕਮਪੁਰਾ ਦੇ ਅਧੀਨ ਆਉਂਦੇ ਇਲਾਕੇ ਦੇ ਦੁਕਾਨਦਾਰਾਂ ਵੱਲੋਂ ਲੌਕਡਾਊਨ ਦੌਰਾਨ ਆਪਣੀਆਂ ਦੁਕਾਨਾਂ ਬੰਦ ਕਰ ਚਾਬੀਆਂ ਪੁਲਿਸ ਅਧਿਕਾਰੀਆਂ ਨੂੰ ਸੌਪਿਆ ਤੇ ਰੋਸ ਵੱਜੋਂ ਕੈਡਲ ਮਾਰਚ ਕੱਢਿਆ ਗਿਆ ਹੈ। ਦੁਕਾਨਦਾਰਾਂ ਦਾ ਇਹ ਕਹਿਣਾ ਸੀ ਕਿ ਹਫਤੇ ਦੇ 2 ਦਿਨ ਸੰਪੂਰਨ ਲੌਕਡਾਊਨ ਅਤੇ ਰੋਜਾਨਾ ਸ਼ਾਮ 5 ਵਜੇ ਦੁਕਾਨਾਂ ਬੰਦ ਕਰਨ ਨਾਲ ਉਹਨਾਂ ਦੀਆਂ ਦੁਕਾਨਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਕਿਉਂਕਿ ਤਕਰੀਬਨ ਗ੍ਰਾਹਕ ਸ਼ਾਮ ਨੂੰ ਕੰਮਕਾਰ ਤੋਂ ਵਿਹਲਾ ਹੋ ਕੇ ਬਾਜ਼ਾਰ ਦੁਕਾਨਾਂ ਤੋਂ ਸਮਾਨ ਲੈਣ ਨਿਕਲਦਾ ਹੈ, ਪਰ ਸਰਕਾਰ ਵੱਲੋਂ ਕੋਰੋਨਾ ਦੀ ਆੜ ਵਿੱਚ ਲੌਕਡਾਊਨ ਲਗਾ ਦੁਕਾਨਦਾਰਾਂ ਨੂੰ ਭੁੱਖੇ ਮਰਨ ਲਈ ਮਜਬੂਰ ਕੀਤਾ ਹੈ।
ਇਹ ਵੀ ਪੜੋ: 3 ਦੇਸ਼ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ
ਉਥੇ ਹੀ ਇਸ ਸੰਬਧੀ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਲੌਕਡਾਊਨ ਦੇ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਇਹਨਾਂ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰ ਚਾਬੀਆਂ ਸਾਨੂੰ ਸੌਪਿਆਂ ਗਈਆਂ ਹਨ। ਜਿਹਨਾਂ ਦੀਆਂ ਮੰਗਾ ਸੰਬਧੀ ਪੁਲਿਸ ਪ੍ਰਸ਼ਾਸ਼ਨ ਦੇ ਆਲਾ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।