ਅੰਮ੍ਰਿਤਸਰ: 2022 ਦੀਆਂ ਵਿਧਾਨ ਸਭਾ ਚੋਣਾਂ(2022 Assembly Elections) ਨੇੜੇ ਹੀ ਹਨ, ਜਿਸ ਤਹਿਤ ਹਰ ਪਾਰਟੀ ਪ੍ਰਚਾਰ ਵਿੱਚ ਵੱਧ ਚੜ੍ਹ ਕੇ ਲੱਗੀ ਹੋਈ ਹੈ। ਇਸ ਤਰ੍ਹਾਂ ਹੀ ਰਾਤ ਦੇ ਹਨੇਰੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਆਮ ਆਦਮੀ ਪਾਰਟੀ ਦੇ ਹੋਡਿੰਗ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਿਸ ਸੰਬੰਧੀ ਆਮ ਆਦਮੀ ਪਾਰਟੀ ਵੱਲੋਂ ਇਤਰਾਜ ਜਤਾਉਂਦਿਆ ਪੁਲਿਸ ਪ੍ਰਸ਼ਾਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਘਬਰਾਹਟ ਵਿੱਚ ਆਏ ਦੂਸਰੀ ਪਾਰਟੀਆਂ ਵਲੋਂ ਇਹ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ।
ਹਰ ਇੱਕ ਪਾਰਟੀ ਨੂੰ ਆਪਣੇ ਪ੍ਰਚਾਰ ਦਾ ਹੱਕ ਹੈ, ਇਸ ਚੋਣਾਂ ਮੌਕੇ ਅਜਿਹਾ ਮਾਹੌਲ ਕਾਇਮ ਕਰ ਪੰਜਾਬ ਦੇ ਮਾਹੌਲ ਨੂੰ ਵਿਗਾੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਧਰ ਪੁਲਿਸ ਜਾਂਚ ਅਧਿਕਾਰੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸ਼ਿਕਾਇਤ ਮਿਲੀ ਹੈ ਕਿ ਅੰਮ੍ਰਿਤਸਰ ਦੇ ਬਟਾਲਾ ਰੋਡ, ਮਜੀਠਾ ਰੋਡ ਅਤੇ 88 ਫੁਟ ਰੋਡ ਰਾਤ ਦੇ ਹਨੇਰੇ ਵਿਚ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਆਮ ਆਦਮੀ ਪਾਰਟੀ ਦੇ ਹੋਡਿੰਗ ਪਾੜੇ ਜਾਣ ਦਾ ਸਮਾਚਾਰ ਮਿਲਿਆ ਹੈ।
ਜਿਸ ਸੰਬੰਧੀ ਆਮ ਆਦਮੀ ਪਾਰਟੀ ਵਲੋਂ ਰੋਸ ਜਤਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਅਸੀਂ ਤਫ਼ਤੀਸ਼ ਕਰ ਰਹੇ ਹਾਂ ਅਤੇ ਦੋਸ਼ੀਆਂ 'ਤੇ ਬਣਦੀ ਕਾਰਵਾਈ ਕਰਾਂਗੇ।
ਇਹ ਵੀ ਪੜ੍ਹੋ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਹੋਇਆ ਹਮਲਾ, ਜਾਂਚ ’ਚ ਜੁੱਟੀ ਪੁਲਿਸ