ਅੰਮ੍ਰਿਤਸਰ: ਪੰਜਾਬ 'ਚ ਪੈ ਰਹੀ ਬੇਮੌਸਮੀ ਬਰਸਾਤ ਕਾਰਨ ਕਿਸਾਨ ਪਰੇਸ਼ਾਨ ਹਨ। ਦੱਸਣਯੋਗ ਹੈ ਕਿ ਪਹਿਲਾਂ ਵੀ ਕਈ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ, ਇਸ ਦੇ ਨਾਲ ਹੀ ਕਿਸਾਨ ਖੇਤੀ ਕਾਨੂੰਨ ਦੇ ਖਿਲਾਫ਼ ਸੰਘਰਸ਼ ਕਰ ਰਹੇ ਹਨ ਅਤੇ ਹੁਣ ਦੋ ਦਿਨ ਤੋਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਅੱਧੀ ਤੋਂ ਜਿਆਦਾ ਫ਼ਸਲ ਖ਼ਰਾਬ ਹੋ ਚੁੱਕੀ ਹੈ। ਕਿਸਾਨ ਆਪਣੀ ਖ਼ਰਾਬ ਫ਼ਸਲ ਨੂੰ ਵੇਖ ਰੋ ਰਿਹਾ ਹੈ।
ਪਰ ਉਸ ਨੂੰ ਸੁਣਨ ਵਾਲਾ ਕੋਈ ਨਹੀਂ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਕਈ ਕਿਸਾਨ ਆਤਮਹੱਤਿਆ ਕਰ ਚੁੱਕੇ ਹਨ ਤੇ ਕਿਸਾਨ ਖੇਤੀ ਕਾਨੂੰਨਾਂ ਦੇ ਖਿਲਾਫ਼ ਲੜਾਈ ਲੜ ਰਹੇ ਹਨ, ਪਰ ਬੇਮੌਸਮੀ ਬਰਸਾਤ ਦੇ ਕਾਰਨ ਕਿਸਾਨ ਫਿਰ ਤੋਂ ਉਹੀ ਰਾਹ ਤੇ ਚੱਲ ਪਏ ਹਨ, ਇਸ ਲਈ ਸਰਕਾਰਾਂ ਨੂੰ ਕਿਸਾਨਾਂ ਦੇ ਦੁਖ ਨੂੰ ਸਮਝਣਾ ਚਾਹੀਦਾ ਹੈ।
ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਦਾ ਪਹਿਲਾਂ ਹੀ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਇਸ ਵਾਰ ਵੀ ਝੋਨੇ ਦੀ ਬਰਸਾਤ ਕਾਰਨ ਜ਼ਿਆਦਾਤਰ ਫ਼ਸਲ ਖ਼ਰਾਬ ਹੋ ਗਈ ਹੈ, ਜੇਕਰ ਕਿਸਾਨਾਂ ਦੀ ਮੰਨੀਏ ਤਾਂ ਸਰਕਾਰ ਨੇ ਕਦੇ ਕਿਸਾਨਾਂ ਦੀ ਸੁਧ ਲਈ ਨਹੀਂ।
ਕਿਸਾਨਾਂ ਨੇ ਕਦੇ ਵੀ ਕਰਜ਼ੇ ਦੇ ਬੋਝ ਪਹਿਲੇ ਹੀ ਹੈ, ਪਹਿਲਾਂ ਕਿਸਾਨ ਸਖ਼ਤ ਮਿਹਨਤ ਕਰਦਾ ਹੈ ਅਤੇ ਫਿਰ ਆਪਣੇ ਹੱਕਾਂ ਲਈ ਲੜਦਾ ਹੈ। ਕਿਸਾਨਾਂ ਦੀ ਹਾਲਤ ਇਸ ਵੇਲੇ ਬਹੁਤ ਮਾੜੀ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਕਿ 40000ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਦਿੱਤਾ ਜਾਵੇ ।