ਅੰਮ੍ਰਿਤਸਰ: ਬੀਤੇ ਦਿਨ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਦੇ ਅੰਦਰ ਗੋਲ ਹੱਟੀ ਚੌਕ ਨੇੜੇ ਇੱਕ ਦੁਕਾਨ ਦੇ ਉੱਤੇ ਇੱਕ ਨੌਜਵਾਨ ਦੀ ਭੇਤ ਭਰੇ ਹਾਲਾਤ ਵਿੱਚ ਪੱਖੇ ਨਾਲ ਲਟਕਦੀ ਲਾਸ਼ ਮਿਲੀ ਸੀ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਮ੍ਰਿਤਕ ਨੌਜਵਾਨ ਮਨੀਸ਼ ਯਾਦਵ ਉੱਤੇ ਦੁਕਾਨ ਮਾਲਕ ਵੱਲੋਂ ਚਾਲੀ ਲੱਖ ਦੀ ਚੋਰੀ ਦਾ ਇਲਜ਼ਾਮ ਲਾਇਆ ਜਾ ਰਿਹਾ ਸੀ।
ਜਿਸ ਦੇ ਚੱਲਦੇ ਉਨ੍ਹਾਂ ਨੇ ਮਨੀਸ਼ ਯਾਦਵ ਦਾ ਕਤਲ ਕਰਕੇ ਉਸ ਦੀ ਲਾਸ਼ ਪੱਖੇ ਨਾਲ ਲਟਕਾ ਕੇ ਇਸ ਮਾਮਲੇ ਨੂੰ ਸੁਸਾਈਡ ਦਾ ਮਾਮਲਾ ਬਣਾਇਆ ਜਾ ਰਿਹਾ ਹੈ ਅਤੇ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਕੋਲੋਂ ਇਨਸਾਫ ਦੀ ਗੁਹਾਰ ਲਾਈ ਸੀ। ਪੁਲਿਸ ਤੋਂ ਇਨਸਾਫ ਨਾ ਮਿਲਦਾ ਦੇਖ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਹਾਲ ਬਾਜ਼ਾਰ ਚੁਰਾਹੇ ਵਿੱਚ ਰੱਖ ਕੇ ਪੰਜਾਬ ਪੁਲਿਸ ਉੱਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਆਵਾਜਾਈ ਠੱਪ ਕਰਕੇ ਰੋਸ ਮੁਜ਼ਾਹਰਾ ਵੀ ਕੀਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਉੱਤੇ ਕਰੀਬ 40 ਲੱਖ ਦੀ ਚੋਰੀ ਦਾ ਇਲਜ਼ਾਮ ਲਾਇਆ ਜਾ ਰਿਹਾ ਸੀ।ਜਿਸ ਤੋਂ ਬਾਅਦ ਕੀ ਉਸ ਦਾ ਕਤਲ ਦੁਕਾਨ ਮਾਲਕ ਵੱਲੋਂ ਕਰ ਦਿੱਤਾ ਆ ਗਿਆ ਅਤੇ ਪੁਲਿਸ ਅਜੇ ਤੱਕ ਉਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕਰ ਪਾ ਰਹੀ ਅਤੇ ਪੁਲਿਸ ਦੀ ਕਾਰਵਾਈ ਤੋਂ ਨਾਖੁਸ਼ ਹੋ ਕੇ ਅਸੀਂ ਧਰਨਾ ਪ੍ਰਦਰਸ਼ਨ ਕਰ ਰਹੇ ਹਾਂ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਅੱਗੇ ਬੋਲਦੇ ਹੋਏ ਕਿਹਾ, ਜਿੰਨੀ ਦੇਰ ਤੱਕ ਸਾਨੂੰ ਇਨਸਾਫ ਨਹੀਂ ਮਿਲਦਾ ਅਤੇ ਮ੍ਰਿਤਕ ਦੀ ਲਾਸ਼ ਚੁਰਾਹੇ ਵਿੱਚ ਰੱਖ ਕੇ ਇਸੇ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਦੇ ਰਹਾਂਗੇ।
ਦੂਜੇ ਪਾਸੇ ਇਸ ਮਾਮਲੇ ਵਿੱਚ ਪੁਲਿਸ ਦੇ ਆਲਾ ਅਧਿਕਾਰੀਆਂ ਦਾ ਕਹਿਣਾ ਹੈ ਬੀਤੇ ਦਿਨੀਂ ਹੋਈ ਮਨੀਸ਼ ਯਾਦਵ ਦੀ ਮੌਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਪੁਲਿਸ ਆਪਣੀਆਂ ਟੀਮਾਂ ਬਣਾ ਕੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਹੁਣ ਅਸੀਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਹ ਮ੍ਰਿਤਕ ਮਨੀਸ਼ ਯਾਦਵ ਦੀ ਦੇਹ ਨੂੰ ਖ਼ਰਾਬ ਨਾ ਕਰਨ ਅਤੇ ਉਸ ਦਾ ਸੰਸਕਾਰ ਕਰਨ ਜਲਦ ਹੀ ਮੁਲਜ਼ਮ ਸਲਾਖਾਂ ਦੇ ਪਿੱਛੇ ਹੋਣਗੇ।
ਇਹ ਵੀ ਪੜ੍ਹੋ : ਧਰਨੇ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੀ ਸੀਐੱਮ ਮਾਨ ਨਾਲ ਬੈਠਕ