ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਉੱਥੇ ਹੀ ਜਦੋਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ ਤਾਂ ਕਈ ਵਾਰ ਉਨ੍ਹਾਂ ਨਾਲ ਇਸ ਤਰ੍ਹਾਂ ਦੀ ਘਟਨਾ ਸਾਹਮਣੇ ਆ ਜਾਂਦੀ ਹੈ ਜੋ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀਆਂ ਹਨ। ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਸਾਬਤ ਸੂਰਤ ਨੌਜਵਾਨ ਦੀ ਸਿਰ ਤੇ ਬੰਨ੍ਹੀ ਪੱਗ ਇੱਕ ਵਿਅਕਤੀ ਵੱਲੋਂ ਉਤਾਰੀ ਜਾਂਦੀ ਹੈ। ਇਸ ਦੇ ਨਾਲ ਹੀ ਉੱਥੇ ਲਾਗੇ ਖੜ੍ਹੇ ਇੱਕ ਸਾਬਤ ਸੂਰਤ ਨੌਜਵਾਨ ਵੱਲੋਂ ਉਸ ਦੀ ਪੱਗ ਨੂੰ ਵਾਪਸ ਕਰਵਾਇਆ ਜਾਂਦਾ ਹੈ ਅਤੇ ਜਿਸ ਨੌਜਵਾਨ ਵੱਲੋਂ ਉਸਦੀ ਪੱਗ ਉਤਾਰੀ ਗਈ ਸੀ, ਉਸ ਦਾ ਸੋਧਾ ਵੀ ਲਗਾਇਆ ਜਾਂਦਾ ਹੈ।
ਇਸ ਸਬੰਧੀ ਨੌਜਵਾਨ ਹਰਪ੍ਰੀਤ ਸਿੰਘ ਦਾ ਕਹਿਣਾ ਕਿ ਜਦੋਂ ਉਹ ਦਰਬਾਰ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ, ਤਾਂ ਕਿਸੇ ਸ਼ਰਾਰਤੀ ਅਨਸਰ ਵਲੋਂ ਸਿੱਖ ਨੌਜਵਾਨ ਦੀ ਦਸਤਾਰ ਉਤਾਰ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੇ ਚੱਲਦਿਆਂ ਉਨ੍ਹਾਂ ਨੌਜਵਾਨ ਤੋਂ ਪੱਗ ਵਾਪਸ ਲਈ ਗਈ, ਉਥੇ ਹੀ ਉਸ ਦਾ ਸੋਧਾ ਵੀ ਲਗਾਇਆ ਗਿਆ। ਉਨ੍ਹਾਂ ਦਾ ਕਹਿਣਾ ਕਿ ਉਹ ਹਰ ਧਰਮ ਦਾ ਸਤਿਕਾਰ ਕਰਦੇ ਹਨ, ਪਰ ਸਿੱਖਾਂ ਦੀ ਦਸਤਾਰ ਦੀ ਇਸ ਤਰ੍ਹਾਂ ਬੇਅਦਬ ਕਿਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਕਤ ਸ਼ਰਾਰਤੀ ਵਿਅਕਤੀ ਮੌਕੇ ਦਾ ਫਾਇਦਾ ਚੁੱਕ ਕੇ ਉਥੋਂ ਫ਼ਰਾਰ ਹੋ ਗਿਆ।