ETV Bharat / city

ਦੁਨਿਆਵੀ ਅਦਾਲਤ 'ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੈ ਪੂਰਾ ਭਰੋਸਾ: ਭਾਈ ਸੁਖਵਿੰਦਰ ਸਿੰਘ - ਸ੍ਰੀ ਅਕਾਲ ਤਖ਼ਤ ਸਾਹਿਬ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ 328 ਸਰੂਪਾਂ ਦੇ ਮਾਮਲੇ ਨੂੰ ਲੈ ਕੇ ਭਾਈ ਸੁਖਵਿੰਦਰ ਸਿੰਘ ਅਗਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਗਾਇਬ ਹੋਣ ਨੂੰ ਇੱਕ ਮੰਦਭਾਗੀ ਅਤੇ ਸਿੱਖ ਕੌਮ ਦੇ ਦਿਲਾਂ ਨੂੰ ਵਲੂੰਧਰਨ ਵਾਲੀ ਘਟਨਾ ਦੱਸਿਆ। ਉਨ੍ਹਾਂ ਆਖਿਆ ਕਿ ਸਾਨੂੰ ਦੁਨਿਆਵੀ ਅਦਾਲਤ 'ਤੇ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੂਰਾ ਭਰੋਸਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੈ ਪੂਰਾ ਭਰੋਸਾ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੈ ਪੂਰਾ ਭਰੋਸਾ
author img

By

Published : Oct 21, 2020, 5:27 PM IST

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ 328 ਸਰੂਪਾਂ ਦੇ ਮਾਮਲੇ ਨੂੰ ਲੈ ਕੇ ਭਾਈ ਸੁਖਵਿੰਦਰ ਸਿੰਘ ਅਗਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਗਾਇਬ ਹੋਣ ਨੂੰ ਮੰਦਭਾਗੀ ਘਟਨਾ ਦੱਸਿਆ।

ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਭਾਈ ਸੁਖਵਿੰਦਰ ਸਿੰਘ ਨੇ ਜੱਥੇਦਾਰ ਨੂੰ ਇਸ ਮਾਮਲੇ 'ਤੇ ਜਲਦ ਅਤੇ ਨਿਰਪੱਖ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਦੋਸ਼ੀਆਂ ਨੂੰ ਅਜਿਹੀ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਸਿੱਖ ਕੌਮ ਨੂੰ ਰਾਹਤ ਮਿਲ ਸਕੇ, ਕਿਉਂਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗਾਇਬ ਹੋਣਾ ਕਾਫ਼ੀ ਗੰਭੀਰ ਮਸਲਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਬੇਹਦ ਮੰਦਭਾਗੀ ਹੈ, ਜਿਸ ਨੇ ਸਿੱਖ ਕੌਮ ਦੇ ਦਿਲਾਂ ਵਲੂੰਧਰ ਕੇ ਰੱਖ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸਾਨੂੰ ਦਿੱਲੀ ਵਾਲੀਆਂ ਅਦਾਲਤਾਂ ਅਤੇ ਸਰਕਾਰਾਂ 'ਤੇ ਭਰੋਸਾ ਨਹੀਂ ਹੈ। ਕਿਉਂਕਿ ਉਨ੍ਹਾਂ ਸਰਕਾਰਾਂ ਨੇ ਜੂਨ 1984 ਵਿੱਚ ਸਿੱਖਾਂ ਦੇ ਮਹਾਨ ਅਸਥਾਨ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਢਹਿ-ਢੇਰੀ ਕਰ ਦਿੱਤੇ ਸਨ। ਇਸ ਦਾ ਬਦਲਾ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੇ ਲਿਆ।

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੈ ਪੂਰਾ ਭਰੋਸਾ

ਭਾਈ ਅਗਵਾਨ ਨੇ ਕਿਹਾ ਕਿ ਸਾਨੂੰ ਦੇਸ਼ ਦੀ ਨਿਆ-ਪ੍ਰਣਾਲੀ 'ਤੇ ਭਰੋਸਾ ਨਹੀਂ ਰਿਹਾ ਕਿਉਂਕਿ ਸਰਾਕਰ ਵੱਲੋਂ 1984 ਦੇ ਕਾਤਲਾਂ ਨੂੰ ਮੁਆਫ਼ ਕਰ ਦਿੱਤਾ ਗਿਆ। 25 ਹਜ਼ਾਰ ਲਾਵਾਰਿਸ ਲਾਸ਼ਾਂ ਲੱਭਣ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਮਾਰ ਮੁਕਾਇਆ। ਇਸ ਲਈ ਨਾ ਸਾਨੂੰ ਪੰਜਾਬ ਪੁਲਿਸ ਉੱਤੇ ਅਤੇ ਨਾ ਹੀ ਦੁਨਿਆਵੀ ਅਦਾਲਤਾਂ ਉੱਤੇ ਭਰੋਸਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਹਿਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਦਾਲਤ 'ਤੇ ਭਰੋਸਾ ਹੈ।

ਉਨ੍ਹਾਂ ਕਿਹਾ ਕਿ ਅਜਿਹੇੇ ਹਲਾਤਾਂ 'ਚ ਸਾਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਗੇ ਧਰਨਾ ਵੀ ਨਹੀਂ ਲਾਉਣਾ ਚਾਹੀਦਾ, ਸਗੋਂ ਮੁਲਜ਼ਮਾਂ ਨੂੰ ਸਜ਼ਾ ਦਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਭਰੋਸਾ ਰੱਖਣਾ ਚਾਹੀਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.